Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 11:22 pm

+91 90915 01313 , +91 90916 01313

punjabbanni@gmail.com
punjabbani@yahoo.com

81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ

81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ

81 ਸਾਲਾ ਦ੍ਰਿਸ਼ਟੀਹੀਣ ਬਜ਼ੁਰਗ ਨੇ ਲੋਕਤੰਤਰ ਨੂੰ ਰੁਸ਼ਨਾਇਆ

-ਪਹਿਲੀ ਵਾਰ ਵੋਟ ਪਾਉਣ ਵਾਲੀ ਵੋਟਰ ਪਰਾਂਜਲ ਨੇ ਕੀਤਾ ਖੁਸ਼ੀ ਦਾ ਇਜ਼ਹਾਰ

-ਵੋਟ ਪਾ ਕੇ ਲੋਕਤੰਤਰ ’ਚ ਸ਼ਮੂਲੀਅਤ ਕਰਨ ਵਾਲੇ ਵੋਟਰਾਂ ਦਾ ਯੋਗਦਾਨ ਅਹਿਮ : ਸ਼ੌਕਤ ਅਹਿਮਦ ਪਰੇ

-ਕਿਹਾ, ਹਰ ਬੂਥ ’ਤੇ ਪਹਿਲੇ ਪੰਜ ਬਜ਼ੁਰਗਾਂ, ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਸੌਂਪੇ ਪ੍ਰਸੰਸਾ ਪੱਤਰ

ਪਟਿਆਲਾ, 1 ਜੂਨ:
ਪਟਿਆਲਾ ਲੋਕ ਸਭਾ ਹਲਕੇ ’ਚ ਪਈਆਂ ਵੋਟਾਂ ਦੌਰਾਨ ਜਿਥੇ ਹਰੇਕ ਉਮਰ ਵਰਗ ਦੇ ਵੋਟਰਾਂ ਨੇ ਉਤਸ਼ਾਹ ਦਿਖਾਇਆ, ਉਥੇ 81 ਸਾਲਾ ਦ੍ਰਿਸ਼ਟੀਹੀਣ ਕੁਲਭੂਸ਼ਣ ਲਾਲ ਨੇ ਗਰਮੀ ਦੇ ਬਾਵਜੂਦ ਵੋਟ ਪਾ ਕੇ ਮਜ਼ਬੂਤ ਲੋਕਤੰਤਰ ਨੂੰ ਰੁਸ਼ਨਾਉਣ ਵਿੱਚ ਅਹਿਮ ਕਦਮ ਪੁੱਟਿਆ। 115-ਪਟਿਆਲਾ ਸ਼ਹਿਰੀ ਦੇ ਬੂਥ ਨੰਬਰ 64 ’ਤੇ ਜਦੋਂ ਛੋਟਾ ਅਰਾਈ ਮਾਜਰਾ ਦੇ ਵਸਨੀਕ ਕੁਲਭੂਸ਼ਣ ਲਾਲ ਪਹੁੰਚੇ ਤਾਂ ਸਭ ਦੀਆਂ ਨਜ਼ਰਾਂ ਉਨ੍ਹਾਂ ਵੱਲ ਸਨ। ਸ੍ਰੀ ਲਾਲ ਦੇ ਲੋਕਤੰਤਰ ਪ੍ਰਤੀ ਦ੍ਰਿੜ ਵਿਸ਼ਵਾਸ ਨੇ ਹੋਰਨਾਂ ਵੋਟਰਾਂ ਨੂੰ ਵੀ ਪ੍ਰਭਾਵਿਤ ਕੀਤਾ। ਜ਼ਿਕਰਯੋਗ ਹੈ ਕਿ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਪਟਿਆਲਾ ਸ਼ੌਕਤ ਅਹਿਮਦ ਪਰੇ ਦੀ ਅਗਵਾਈ ਵਾਲੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਜ਼ੁਰਗਾਂ ਲਈ ਬੂਥਾਂ ’ਤੇ ਵਿਸ਼ੇਸ਼ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਸੀ। ਹਰ ਬੂਥ ’ਤੇ ਸਭ ਤੋਂ ਪਹਿਲਾਂ ਵੋਟ ਪਾਉਣ ਵਾਲੇ ਪਹਿਲੇ ਪੰਜ ਬਜ਼ੁਰਗਾਂ ਨੂੰ ਪ੍ਰਸੰਸਾ ਪੱਤਰ ਵੀ ਪ੍ਰਦਾਨ ਕੀਤੇ ਗਏ।
ਇਸ ਤੋਂ ਇਲਾਵਾ ਪਟਿਆਲਾ ਦੇ ਹੀ ਬੂਥ ਨੰਬਰ 43 ਵਿਖੇ ਪਹਿਲੀ ਵਾਰ ਵੋਟ ਪਾਉਣ ਵਾਲੀ ਪਰਾਂਜਲ ਪੁੱਤਰੀ ਰਾਜਕੁਮਾਰ ਵਾਸੀ ਪੁਰਾਣਾ ਬੱਸ ਅੱਡਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਬਾਕੀ ਨੌਜਵਾਨਾਂ ਨੂੰ ਵੀ ਵੱਧ ਤੋਂ ਵੱਧ ਵੋਟ ਪਾਉਣ ਦੇ ਅਧਿਕਾਰੀ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਪਰਾਂਜਲ ਨੂੰ ਪ੍ਰੀਜਾਈਡਿਗ ਅਫ਼ਸਰ ਵੱਲੋਂ ਪ੍ਰਸੰਸਾ ਪੱਤਰ ਵੀ ਸੌਂਪਿਆਂ ਗਿਆ। ਪ੍ਰਸ਼ਾਸਨ ਵੱਲ ਹਰ ਬੂਥ ’ਤੇ ਸਭ ਤੋਂ ਪਹਿਲਾਂ ਪਹਿਲੀ ਵਾਰ ਵੋਟ ਪਾਉਣ ਵਾਲੇ ਪੰਜ ਨੌਜਵਾਨ ਨੂੰ ਪ੍ਰਸੰਸਾ ਪੱਤਰ ਸੌਂਪੇ ਗਏ।
ਸ਼ੌਕਤ ਅਹਿਮਦ ਪਰੇ ਨੇ ਕਿਹਾ ਕਿ ਪਹਿਲੇ ਪੰਜ ਬਜ਼ੁਰਗਾਂ, ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨਾਂ ਅਤੇ ਦਿਵਿਆਂਗਜਨ ਨੂੰ ਹਰ ਬੂਥ ’ਤੇ ਪ੍ਰਸੰਸਾ ਪੱਤਰ ਸੌਂਪੇ ਗਏ ਹਨ। ਇਸ ਤੋਂ ਇਲਾਵਾ ਵੋਟ ਪਾਉਣ ਵਾਲੇ ਪਹਿਲੇ ਪੰਜ ਟਰਾਂਸਜੈਡਰ ਨੂੰ ਵੀ ਬੂਥ ’ਤੇ ਹੀ ਪ੍ਰਸੰਸਾ ਪੱਤਰ ਸੌਂਪਣ ਦੇ ਪ੍ਰਬੰਧ ਕੀਤੇ ਗਏ।

Advertisement
Advertisement
Advertisement
Advertisement
Scroll to Top