Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Wednesday, 19 Aug 2026 | 4:31 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ 'ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

ਪੰਜਾਬ ‘ਚ 117 ਕੇਂਦਰਾਂ ‘ਤੇ ਹੋਵੇਗੀ ਵੋਟਾਂ ਦੀ ਗਿਣਤੀ: ਸਿਬਿਨ ਸੀ

– ਸਟਰਾਂਗ ਰੂਮਾਂ ਦੀ ਸੁਰੱਖਿਆ ਲਈ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਦੇ ਪੁਖ਼ਤਾ ਪ੍ਰਬੰਧ

– ਗਿਣਤੀ ਕੇਂਦਰਾਂ ਦੁਆਲੇ ਤਿੰਨ-ਪਰਤੀ ਸੁਰੱਖਿਆ ਕਾਇਮ

ਚੰਡੀਗੜ੍ਹ, 3 ਜੂਨ:

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਲੋਕ ਸਭਾ ਚੋਣਾਂ ਲਈ ਵੋਟਾਂ ਦੀ ਗਿਣਤੀ 4 ਜੂਨ, 2024 ਨੂੰ ਸਵੇਰੇ 8:00 ਵਜੇ ਸ਼ੁਰੂ ਹੋਵੇਗੀ ਅਤੇ ਵੱਖ-ਵੱਖ ਰਾਜਾਂ ਦੇ ਆਲ ਇੰਡੀਆ ਸਰਵਿਸਿਜ਼ ਤੇ ਸਿਵਲ ਸਰਵਿਸਿਜ਼ ਕਾਡਰ ਦੇ ਕੁੱਲ 64 ਕਾਊਂਟਿੰਗ ਅਬਜ਼ਰਵਰਾਂ ਵੱਲੋਂ ਵੋਟਾਂ ਦੀ ਗਿਣਤੀ ਦੀ ਨਿਗਰਾਨੀ ਕੀਤੀ ਜਾਵੇਗੀ। ਇਨ੍ਹਾਂ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣ ਲਈ ਕਿਹਾ ਗਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕਰਦਿਆਂ ਨਿਰਪੱਖ, ਕੁਸ਼ਲ ਅਤੇ ਪਾਰਦਰਸ਼ੀ ਢੰਗ ਨਾਲ ਵੋਟਾਂ ਦੀ ਗਿਣਤੀ ਨੂੰ ਯਕੀਨੀ ਬਣਾਇਆ ਜਾਵੇ।

ਗਿਣਤੀ ਕੇਂਦਰਾਂ ਬਾਰੇ ਜਾਣਕਾਰੀ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ਵਿੱਚ 27 ਵੱਖ-ਵੱਖ ਥਾਵਾਂ ‘ਤੇ 48 ਇਮਾਰਤਾਂ ਵਿੱਚ ਕੁੱਲ 117 ਗਿਣਤੀ ਕੇਂਦਰ ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਉੱਤੇ ਸਥਿਤ ਹਨ, ਜਦਕਿ 7 ਥਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੋਂ ਬਾਹਰ ਅਰਥਾਤ ਅਜਨਾਲਾ, ਬਾਬਾ ਬਕਾਲਾ, ਅਬੋਹਰ, ਮਲੋਟ, ਧੂਰੀ, ਛੋਕਰਾ ਰਾਹੋਂ-ਨਵਾਂ ਸ਼ਹਿਰ ਅਤੇ ਖੂਨੀ ਮਾਜਰਾ (ਖਰੜ) ਵਿੱਚ ਸਥਿਤ ਹਨ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਹੈੱਡਕੁਆਰਟਰ ਸੰਗਰੂਰ ਅਤੇ ਨਵਾਂ ਸ਼ਹਿਰ ਵਿਖੇ ਗਿਣਤੀ ਨਹੀਂ ਕਰਵਾਈ ਜਾਵੇਗੀ।

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਨ੍ਹਾਂ ਗਿਣਤੀ ਕੇਂਦਰਾਂ ਵਿਖੇ ਸਟਰਾਂਗ ਰੂਮ ਵਿੱਚ ਰੱਖੀਆਂ ਗਈਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ.ਵੀ.ਐਮਜ਼) ਦੀ ਸੁਰੱਖਿਆ ਨੂੰ ਵਿਸ਼ੇਸ਼ ਤਰਜੀਹ ਦਿੱਤੀ ਗਈ ਹੈ। ਇਨ੍ਹਾਂ ਸਟਰਾਂਗ ​​ਰੂਮਾਂ ਵਿਖੇ ਦੋਹਰੇ ਲਾਕ ਸਿਸਟਮ ਅਤੇ ਸੀ.ਸੀ.ਟੀ.ਵੀ. ਨਿਗਰਾਨੀ ਜ਼ਰੀਏ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਅੱਗੇ ਦੱਸਿਆ ਕਿ ਸਿਆਸੀ ਪਾਰਟੀਆਂ ਦੇ ਨੁਮਾਇੰਦੇ ਅਤੇ ਅਧਿਕਾਰਤ ਕਰਮਚਾਰੀ ਹਰੇਕ ਸਟਰਾਂਗ ਰੂਮ ਦੇ ਬਾਹਰ ਲਗਾਈਆਂ ਗਈਆਂ ਐਲ.ਈ.ਡੀ. ਸਕਰੀਨਾਂ, ਜਿਨ੍ਹਾਂ ਵਿੱਚ ਸਟਰਾਂਗ ਰੂਮ ਦੇ ਆਲੇ-ਦੁਆਲੇ ਦੀ ਲਾਈਵ ਫਟੇਜ਼ ਦੇਖੀ ਜਾ ਸਕਦੀ ਹੈ, ਰਾਹੀਂ ਸੁਰੱਖਿਆ ਦੀ ਨਿਗਰਾਨੀ ਕਰ ਸਕਦੇ ਹਨ। ਇਸ ਤੋਂ ਇਲਾਵਾ ਇਥੇ ਆਉਣ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਆਨ-ਡਿਊਟੀ ਕਰਮਚਾਰੀਆਂ ਵੱਲੋਂ ਇੱਕ ਵਿਜ਼ਟਰ ਰਜਿਸਟਰ ਲਗਾਇਆ ਗਿਆ ਹੈ। ਇਸਦੇ ਨਾਲ ਹੀ ਸਾਰੇ ਪ੍ਰੋਟੋਕੋਲਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਰੋਜ਼ਾਨਾ ਆਧਾਰ ‘ਤੇ ਅਧਿਕਾਰੀਆਂ ਵੱਲੋਂ ਸਥਿਤੀ ਦਾ ਨਿਰੀਖਣ ਕੀਤਾ ਜਾ ਰਿਹਾ ਹੈ।

ਗਿਣਤੀ ਕੇਂਦਰਾਂ ਦੀ ਸੁਰੱਖਿਆ ਬਾਰੇ ਗੱਲ ਕਰਦਿਆਂ ਸਿਬਿਨ ਸੀ ਨੇ ਦੱਸਿਆ ਕਿ ਇਨ੍ਹਾਂ ਕੇਂਦਰਾਂ ਦੇ ਆਲੇ-ਦੁਆਲੇ ਤਿੰਨ-ਪਰਤੀ ਸੁਰੱਖਿਆ ਪ੍ਰਣਾਲੀ ਕਾਇਮ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਗਿਣਤੀ ਕੇਂਦਰਾਂ ਤੱਕ ਪਹੁੰਚ ‘ਤੇ ਸਖ਼ਤ ਪਾਬੰਦੀ ਨਾਲ ਢੁਕਵੇਂ ਸੁਰੱਖਿਆ ਇੰਤਜ਼ਾਮ ਕੀਤੇ ਗਏ ਹਨ ਅਤੇ ਸਿਰਫ਼ ਮਾਨਤਾ ਪ੍ਰਾਪਤ ਜਾਂ ਅਧਿਕਾਰਤ ਵਿਅਕਤੀਆਂ ਨੂੰ ਹੀ ਅੰਦਰ ਦਾਖ਼ਲ ਹੋਣ ਦੀ ਆਗਿਆ ਹੈ। ਗਿਣਤੀ ਕੇਂਦਰਾਂ ਦੀ ਵਿਆਪਕ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਸੀ.ਸੀ.ਟੀ.ਵੀ. ਕੈਮਰੇ ਲਗਾਏ ਗਏ ਹਨ। ਇਸ ਦੇ ਨਾਲ ਹੀ ਚੋਣ ਪ੍ਰਕਿਰਿਆ ਦੀ ਮਰਿਆਦਾ ਨੂੰ ਬਣਾਏ ਰੱਖਣ ਲਈ ਕਿਸੇ ਵੀ ਐਮਰਜੈਂਸੀ ਜਾਂ ਘਟਨਾ ਨਾਲ ਤੁਰੰਤ ਨਜਿੱਠਣ ਲਈ ਕਿਉਕ ਰਿਸਪਾਂਸ ਟੀਮਾਂ ਤਾਇਨਾਤ ਹਨ।

Advertisement
Advertisement
Advertisement
Advertisement
Scroll to Top