Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ

ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ

ਢਾਈ ਸਾਲਾਂ ਵਿੱਚ ਇੱਕ ਵੀ ਵਾਅਦਾ ਪੂਰਾ ਨਹੀਂ ਕਰ ਸਕੀ ਆਮ ਆਦਮੀ ਪਾਰਟੀ : ਪ੍ਰਨੀਤ ਕੌਰ

-ਕਿਹਾ ਕਿ ਆਮ ਆਦਮੀ ਪਾਰਟੀ ਦੇ ਵਰਕਰ ਭੇਸ ਬਦਲ ਕੇ ਕਿਸਾਨ ਧਰਨਿਆਂ ਵਿੱਚ ਹੋ ਰਹੇ ਹਨ ਸ਼ਾਮਲ

-ਕੈਪਟਨ ਅਮਰਿੰਦਰ ਸਿੰਘ ਨੇ ਸਨੌਰ ਦੇ ਵਿਕਾਸ ਨੂੰ ਹਮੇਸ਼ਾ ਦਿੱਤੀ ਪਹਿਲ

ਪਟਿਆਲਾ 20 ਮਈ 2024

ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ। ਪਿਛਲੇ ਢਾਈ ਸਾਲਾਂ ਵਿੱਚ ਇਸ ਪਾਰਟੀ ਨੇ ਲੋਕਾਂ ਨਾਲ ਕੀਤਾ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ। ਇਹ ਗੱਲ ਭਾਰਤੀ ਜਨਤਾ ਪਾਰਟੀ ਦੀ ਉਮੀਦਵਾਰ ਤੇ ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਸੋਮਵਾਰ ਨੂੰ ਸਨੌਰ ਵਿੱਚ ਇੱਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਔਰਤਾਂ ਦਾ ਸਤਿਕਾਰ ਨਾ ਕਰਨ ਵਾਲੀ ਆਮ ਆਦਮੀ ਪਾਰਟੀ ਨੇ ਔਰਤਾਂ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ। ਜਦੋਂ ‘ਆਪ’ ਦੇ ਲੋਕ ਵੋਟਾਂ ਮੰਗਣ ਲਈ ਲੋਕਾਂ ਦੇ ਘਰਾਂ ‘ਚ ਆਉਣ ਤਾਂ ਸਾਰੀਆਂ ਬੀਬੀਆਂ ਨੂੰ ਚਾਹੀਦਾ ਹੈ ਕਿ ਉਹ ਸਭ ਤੋਂ ਪਹਿਲਾਂ ਉਨ੍ਹਾਂ ਤੋਂ ਲੰਘੇ 26 ਮਹੀਨਿਆਂ ਦਾ ਬਕਾਇਆ 26 ਹਜ਼ਾਰ ਰੁਪਏ ਜਰੂਰ ਮੰਗਣ। ਭਾਜਪਾ ਆਗੂ ਨੇ ਕਿਹਾ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਹੈ ਕਿ ਆਮ ਆਦਮੀ ਪਾਰਟੀ ਦੇ ਕੁਝ ਵਰਕਰ ਕਿਸਾਨ ਜਥੇਬੰਦੀਆਂ ਵੱਲੋਂ ਕੀਤੇ ਜਾ ਰਹੇ ਧਰਨਿਆਂ ਵਿੱਚ ਕਿਸਾਨ ਬਣਕੇ ਕੇ ਧਰਨਿਆਂ ਵਿੱਚ ਸ਼ਾਮਲ ਹੋ ਕੇ ਕਿਸਾਨਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਦੀਆਂ ਸਾਰੀਆਂ ਮੰਗਾਂ ਜਾਇਜ਼ ਹਨ ਅਤੇ ਉਨ੍ਹਾਂ ਨੂੰ ਪੂਰਾ ਕਰਨ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।

ਕਾਂਗਰਸ ਦੇ ਜਨਰਲ ਸਕੱਤਰ ਜਤਿੰਦਰ ਸਿੰਘ, ਅਕਾਲੀ ਦਲ ਦੇ ਰੁਪਿੰਦਰ ਸਿੰਘ, ਮਨਦੀਪ ਸਿੰਘ, ਫਤਿਹ ਸਿੰਘ, ਰਾਜੂ ਰਾਮ, ਅਮਰਿੰਦਰ ਢੋਟ, ਜਸਵਿੰਦਰ ਸਿੰਘ ਰੇਤਗੜ੍ਹ, ਜੱਸਾ ਸਿੰਘ ਸਬਾਜਪੁਰਾ, ਰਵਿੰਦਰ ਸਿੰਘ ਸਮਾਣਾ ਅਤੇ ਜਸਬੀਰ ਸਿੰਘ ਸ਼ਾਹਪੁਰ ਸੋਮਵਾਰ ਨੂੰ ਕਾਂਗਰਸ ਅਤੇ ਆਮ ਪਾਰਟੀ ਛੱਡ ਕੇ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ। ਪ੍ਰਨੀਤ ਕੌਰ ਨੇ ਹੋਰਨਾਂ ਸਿਆਸੀ ਪਾਰਟੀਆਂ ਦੇ ਇਨ੍ਹਾਂ ਆਗੂਆਂ ਦਾ ਭਾਜਪਾ ਵਿੱਚ ਸਵਾਗਤ ਕੀਤਾ। ਜਨ ਸਭਾ ਨੂੰ ਸੰਬੋਧਨ ਕਰਦਿਆਂ ਪ੍ਰਨੀਤ ਕੌਰ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਰਹਿੰਦਿਆਂ ਹਲਕਾ ਸਨੌਰ ਦੇ ਵਿਕਾਸ ਲਈ ਹਮੇਸ਼ਾ ਹੀ ਸੰਜੀਦਗੀ ਦਿਖਾਈ ਹੈ। ਉਨ੍ਹਾਂ ਕਿਹਾ ਕਿ ਮਹਾਰਾਜਾ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਸਮੇਂ ਦੌਰਾਨ ਸਨੌਰ ਨੂੰ ਚੰਡੀਗੜ੍ਹ-ਸੰਗਰੂਰ ਬਾਈਪਾਸ ਨਾਲ ਜੋੜਨ ਦਾ ਕੰਮ ਕੀਤਾ। ਇਸ ਤੋਂ ਇਲਾਵਾ ਸਨੌਰ ਨੂੰ ਮੁੱਢਲੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ। ਅੱਜ ਪਟਿਆਲਾ ਜ਼ਿਲ੍ਹੇ ਵਿੱਚ ਸਨੌਰ ਆਪਣੀ ਵੱਖਰੀ ਪਛਾਣ ਬਣਾਈ ਰੱਖਣ ਵਿੱਚ ਪੂਰੀ ਤਰ੍ਹਾਂ ਕਾਮਯਾਬ ਰਿਹਾ ਹੈ। ਪ੍ਰਨੀਤ ਕੌਰ ਨੇ ਕਿਹਾ ਕਿ ਸਨੌਰ ਨੂੰ ਹੋਰ ਵਿਕਸਤ ਕਰਨ ਦੀ ਲੋੜ ਹੈ ਤਾਂ ਜੋ ਇਸ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕੀਤੇ ਜਾ ਸਕਣ। ਸਨੌਰ ਤੋਂ ਦੇਵੀਗੜ੍ਹ ਤੱਕ ਸੜਕ ਨੂੰ ਚੌੜਾ ਕਰਨ ਦੇ ਨਾਲ-ਨਾਲ ਸਨੌਰ ਨੂੰ ਇੱਕ ਪ੍ਰਮੁੱਖ ਖੇਤੀਬਾੜੀ ਕੇਂਦਰ ਵਜੋਂ ਵਿਕਸਤ ਕਰਨ ਦੀ ਜਰੂਰਤ ਹੈ। ਸਨੌਰ ਅੱਜ ਸਬਜਿਆਂ ਦੀ ਪੈਦਾਵਾਰ ਵਿੱਚ ਵੱਡੀ ਹਿੱਸੇਦਾਰੀ ਪਾ ਰਿਹਾ ਹੈ। ਸਨੌਰ ਦੇ ਜਿਹੜੇ ਇਲਾਕੇ ਘੱਗਰ ਦੇ ਪਾਣੀ ਦੀ ਮਾਰ ਝੱਲ ਰਹੇ ਹਨ, ਉਹ ਕੇਂਦਰ ਸਰਕਾਰ ਤੋਂ ਇਸ ਦਾ ਸਥਾਈ ਹੱਲ ਕਰਵਾ ਚੁੱਕੇ ਹਨ, ਪਰ ਉਸਨੂੰ ਅਮਲੀਜਾਮਾ ਚੌਣਾ ਤੋਂ ਬਾਅਦ ਦਿੱਤਾ ਜਾਣਾ ਹੈ।

ਪ੍ਰਨੀਤ ਕੌਰ ਨੇ ਸਨੌਰ ਨਿਵਾਸੀਆਂ ਨੂੰ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਦਾ ਸਨੌਰ ਨਾਲ ਪੁਰਾਣਾ ਰਿਸ਼ਤਾ ਹੈ। ਇਸ ਰਿਸ਼ਤੇ ਅਤੇ ਵਿਸ਼ਵਾਸ ਦੇ ਆਧਾਰ ‘ਤੇ ਉਹਨਾਂ ਦਾ ਭਰੋਸਾ ਬੁਲੰਦ ਹੈ ਕਿ ਉਹ ਲੋਕ ਸਭਾ ਚੋਣਾਂ ‘ਚ ਜਿੱਤ ਹਾਸਲ ਕਰਨਗੇ। ਇਸੇ ਜੀਤ ਤੋਂ ਬਾਅਦ ਉਹ ਪਟਿਆਲਾ ਦੀਆਂ ਸਾਰੀਆਂ ਵੱਡੀਆਂ ਸਮੱਸਿਆਵਾਂ ਨੂੰ ਹੱਲ ਕਰਵਾਉਣ ਦੇ ਨਾਲ-ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਨਵੇਂ ਵਿਕਾਸ ਕਾਰਜਾਂ ਲਈ ਵੱਡੇ ਪੈਕੇਜ ਪਟਿਆਲਾ ਲਈ ਲਿਆਉਣਗੇ। ਪ੍ਰਨੀਤ ਕੌਰ ਨੇ ਕਿਹਾ ਕਿ ਨਰਿੰਦਰ ਮੋਦੀ ਜੋ ਵੀ ਗਾਰੰਟੀ ਕਿਸੇ ਨੂੰ ਦਿੰਦੇ ਹਨ, ਉਸ ਨੂੰ ਉਹ ਹਰ ਹਾਲਤ ਵਿਚ ਪੂਰਾ ਕਰਦੇ ਹਨ। ਆਮ ਪਾਰਟੀ ਵਾਂਗ ਉਹ ਵਾਅਦਿਆਂ ਤੱਕ ਹੀ ਸੀਮਤ ਨਹੀਂ ਰਹਿੰਦੇ। ਚੋਣ ਪ੍ਰਚਾਰ ਦੌਰਾਨ ਲੋਕਾਂ ਨਾਲ ਵਾਅਦੇ ਕਰਨ ਵਾਲੇ ਆਮ ਆਦਮੀ ਪਾਰਟੀ ਦੇ ਆਗੂਆਂ ਨੂੰ ਸਵਾਲ ਕੀਤਾ ਜਾਣਾ ਚਾਹੀਦਾ ਹੈ ਕਿ ਉਹਨਾਂ ਦੀ ਪਾਰਟੀ ਦੇਸ਼ ਭਰ ਵਿੱਚ ਸਿਰਫ਼ 23 ਸੀਟਾਂ ‘ਤੇ ਲੋਕਸਭਾ ਚੋਣ ਲੜ ਰਹੀ ਹੈ। ਕੇਂਦਰ ਦੀ ਸੱਤਾ ਲਏ ਬਿਨਾਂ ਆਮ ਆਦਮੀ ਪਾਰਟੀ ਵੱਡੇ-ਵੱਡੇ ਵਾਅਦੇ ਕਿਵੇਂ ਪੂਰੇ ਕਰੇਗੀ। ਪੰਜਾਬ ‘ਚ ਮਾਈਨਿੰਗ ਬੰਦ ਕਰਕੇ ਪੰਜਾਬ ਦੇ ਵਿਕਾਸ ‘ਤੇ 20 ਹਜ਼ਾਰ ਕਰੋੜ ਰੁਪਏ ਖਰਚਣ ਦਾ ਵਾਅਦਾ ਕਰਨ ਵਾਲੇ ‘ਆਪ’ ਆਗੂ ਖੁਦ ਇਸ ਵਾਅਦੇ ਨੂੰ ਭੁੱਲ ਗਏ ਹਨ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਨੀਤ ਕੌਰ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 23 ਮਈ ਨੂੰ ਪਟਿਆਲਾ ਆਉਣ ਦੀ ਪੁਸ਼ਟੀ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਬਹੁਤ ਖੁਸ਼ੀ ਹੈ ਕਿ ਪ੍ਰਧਾਨ ਮੰਤਰੀ ਆਪਣੇ ਪੰਜਾਬ ਦੌਰੇ ਦੀ ਸ਼ੁਰੂਆਤ ਪਟਿਆਲਾ ਤੋਂ ਕਰਨ ਜਾ ਰਹੇ ਹਨ। ਕਿਉਂਕਿ ਗਰਮੀ ਬਹੁਤ ਜ਼ਿਆਦਾ ਹੈ ਅਤੇ ਇਸ ਕਾਰਨ ਪ੍ਰਧਾਨ ਮੰਤਰੀ ਦੀ ਚੋਣ ਰੈਲੀ ਲਈ ਮੌਸਮ ਅਨੁਸਾਰ ਤਿਆਰਿਆਂ ਕੀਤੀਆਂ ਜਾ ਰਹੀਆਂ ਹਨ।

ਭਾਜਪਾ ਦੇ ਸਨੌਰ ਹਲਕਾ ਪ੍ਰਧਾਨ ਵਿਕਰਮ ਇੰਦਰਜੀਤ ਸਿੰਘ ਚਾਹਲ (ਨਿੱਕੂ) ਨੇ ਮਹਾਰਾਣੀ ਪ੍ਰਨੀਤ ਕੌਰ ਨੂੰ ਭਰੋਸਾ ਦਿਵਾਇਆ ਕਿ ਸਨੌਰ ਇਲਾਕੇ ਦੇ ਲੋਕ ਭਾਜਪਾ ਨੂੰ ਆਪਣੀਆਂ ਕੀਮਤੀ ਵੋਟਾਂ ਪਾਉਣ ਲਈ 1 ਜੂਨ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਨੌਰ ਦੇ ਲੋਕ ਜਾਣਦੇ ਹਨ ਕਿ ਜਦੋਂ ਉਹ ਕਾਂਗਰਸ ਅਤੇ ‘ਆਪ’ ‘ਤੇ ਭਰੋਸਾ ਕਰ ਸਕਦੇ ਹਨ ਤਾਂ ਉਹ ਭਾਜਪਾ ‘ਤੇ ਵੀ ਭਰੋਸਾ ਕਰ ਸਕਦੇ ਹਨ। ਇਸ ਮੌਕੇ ਸਨੌਰ ਮਹਿਲਾ ਮੰਡਲ ਦੀ ਪ੍ਰਧਾਨ ਨਿਸ਼ਾ ਰਿਸ਼ੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।

Advertisement
Advertisement
Advertisement
Advertisement
Scroll to Top