ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ
ਭਾਜਪਾ ਔਰਤਾਂ ਦੇ ਸਨਮਾਨ ਨਾਲ ਕੋਈ ਸਮਝੌਤਾ ਨਹੀਂ ਕਰੇਗੀ: ਬੀਬਾ ਜੈਇੰਦਰਾ ਕੌਰ
-ਢਾਈ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਲੱਗੀ ਹੋਈ ਹੈ ਬਰੇਕ
ਪਟਿਆਲਾ 20 ਮਈ 2024
ਭਾਰਤੀ ਜਨਤਾ ਪਾਰਟੀ ਔਰਤਾਂ ਦੇ ਸਨਮਾਨ ਨਾਲ ਕਦੇ ਵੀ ਸਮਝੌਤਾ ਨਹੀਂ ਕਰਦੀ। ਭਾਜਪਾ ਨੇ ਹਮੇਸ਼ਾ ਮਹਿਲਾ ਸਸ਼ਕਤੀਕਰਨ ਨੂੰ ਪਹਿਲ ਦਿੱਤੀ ਹੈ ਅਤੇ ਰਾਜਨੀਤੀ ਸਮੇਤ ਹਰ ਖੇਤਰ ਵਿੱਚ ਔਰਤਾਂ ਦੀ ਭਾਗੀਦਾਰੀ ਦੀ ਗਾਰੰਟੀ ਦਿੱਤੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਪਾਠਕ ਬਿਹਾਰ ਕਾਲੋਨੀ ਅਤੇ ਢਿੱਲੋਂ ਕਲੋਨੀ ਵਿੱਚ ਆਯੋਜਿਤ ਜਨ ਸਭਾ ਨੂੰ ਸੰਬੋਧਨ ਕਰਦਿਆਂ ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਬੀਬਾ ਜੈਇੰਦਰ ਕੌਰ ਨੇ ਲੋਕਾਂ ਨਾਲ ਕੀਤਾ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੇ ਪਿਛਲੇ ਢਾਈ ਸਾਲਾਂ ਤੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਨੂੰ ਬਰੇਕਾਂ ਲਾ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਆਰਥਿਕ ਪੱਖੋਂ ਬੁਰੀ ਤਰ੍ਹਾਂ ਪੱਛੜ ਗਿਆ ਹੈ ਅਤੇ ਅੱਜ ਕੇਂਦਰ ਦੀਆਂ ਸਕੀਮਾਂ ਸਿੱਖਿਆ, ਸਿਹਤ ਅਤੇ ਵਿਕਸਿਤ ਭਾਰਤ ਲਈ ਬਣੀਆਂ ਪ੍ਰਧਾਨ ਮੰਤਰੀ ਦੀਆਂ ਸਕੀਮਾਂ ਰਾਹੀਂ ਲੋਕਾਂ ਨੂੰ ਲਾਭ ਦੇਣ ਵਿੱਚ ਕਾਮਯਾਬ ਹੋ ਰਹੀਆਂ ਹਨ।
ਜਨ ਸਭਾ ਵਿੱਚ ਵੱਡੀ ਗਿਣਤੀ ਵਿੱਚ ਆਈਆਂ ਔਰਤਾਂ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਬੀਬਾ ਜੈਇੰਦਰਾ ਕੌਰ ਨੇ ਕਿਹਾ ਕਿ ਜੋ ਵੀ ਪਾਰਟੀ ਦਾ ਕੋਈ ਵੀ ਨੁਮਾਇੰਦਾ ਤੁਹਾਡੇ ਕੋਲ ਵੋਟਾਂ ਮੰਗਣ ਲਈ ਆਉਂਦਾ ਹੈ, ਉਸ ਤੋਂ ਪਿਛਲੇ 26 ਮਹੀਨਿਆਂ ਦੇ ਬਕਾਇਆ 26 ਹਜ਼ਾਰ ਰੁਪਏ ਬਾਰੇ ਜ਼ਰੂਰ ਪੁੱਛਿਆ ਜਾਵੇ। ਕਿਉਂਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਹਰ ਔਰਤ ਨੂੰ 1000 ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਵਾਅਦਾ ਕੀਤਾ ਸੀ। ਬੀਬਾ ਜੈਇੰਦਰਾ ਕੌਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਈ ਔਰਤਾਂ ਨੇ ਦੱਸਿਆ ਹੈ ਕਿ ਸਿਆਸੀ ਰੰਜਿਸ਼ ਕਾਰਨ ਉਨ੍ਹਾਂ ਦੇ ਨੀਲੇ ਕਾਰਡ ਰੱਦ ਕਰ ਦਿੱਤੇ ਗਏ ਹਨ। ਕਈ ਔਰਤਾਂ ਨੇ ਕਿਹਾ ਕਿ ਕੱਚੇ ਮਕਾਨਾਂ ਨੂੰ ਪੱਕੇ ਕਰਨ ਲਈ ਜਾਂ ਨਵੇਂ ਮਕਾਨ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਆਵਾਸ ਯੋਜਨਾ ਤਹਿਤ ਡੇਢ ਲੱਖ ਰੁਪਏ ਤੱਕ ਦੀ ਸਹਾਇਤਾ ਦੇਣ ਵਿੱਚ ਪੱਖਪਾਤ ਕੀਤਾ ਜਾ ਰਿਹਾ ਹੈ। ਬੀਬਾ ਜੈਇੰਦਰ ਕੌਰ ਨੇ ਕਿਹਾ ਕਿ ਔਰਤਾਂ ਪ੍ਰਤੀ ਆਮ ਆਦਮੀ ਪਾਰਟੀ ਦੀ ਮਾਨਸਿਕਤਾ ਦੇਸ਼ ਨੇ ਹਾਲ ਹੀ ਵਿੱਚ ‘ਆਪ’ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਇੱਕ ਮਹਿਲਾ ਸੰਸਦ ਮੈਂਬਰ ਦੀ ਉਸ ਦੇ ਪੀਏ ਦੁਆਰਾ ਕੁੱਟਮਾਰ ਅਤੇ ਬਾਅਦ ਵਿੱਚ ਪੀਏ ਬਿਭਵ ਕੁਮਾਰ ਦੀ ਗ੍ਰਿਫਤਾਰੀ ਦੇਖੀ ਹੈ। ਇਸ ਲਈ ਇਹ ਯਕੀਨੀ ਬਣਾਉਣ ਲਈ ਕਿ ਭਵਿੱਖ ਵਿੱਚ ਕੋਈ ਵੀ ਸਿਆਸੀ ਆਗੂ ਜਾਂ ਕਾਰਕੁਨ ਔਰਤਾਂ ਦੀ ਸੁਰੱਖਿਆ ਦੇ ਨਾਲ-ਨਾਲ ਉਨ੍ਹਾਂ ਦੇ ਸਨਮਾਨ ਨੂੰ ਨੁਕਸਾਨ ਪਹੁੰਚਾਉਣ ਦੀ ਹਿੰਮਤ ਨਾ ਕਰੇ, ਇਸ ਲਈ ਜ਼ਰੂਰੀ ਹੈ ਕਿ ਇਸ ਵਾਰ ਨਰਿੰਦਰ ਮੋਦੀ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਬਣਾਉਣ ਲਈ ਭਾਰਤੀ ਜਨਤਾ ਪਾਰਟੀ ਨੂੰ ਦੇ ਪਟਿਆਲਾ ਲੋਕ ਸਭਾ ਸੀਟ ਤੋਂ ਚੋਣ ਲੜਨ ਵਾਲੇ ਉਮੀਦਵਾਰ ਤੇ ਉਨ੍ਹਾਂ ਦੀ ਮਾਤਾ ਮਹਾਰਾਣੀ ਪ੍ਰਨੀਤ ਕੌਰ ਨੂੰ ਆਪਣੀ ਕੀਮਤੀ ਵੋਟ ਜ਼ਰੂਰ ਦਿਓ। ਉਨ੍ਹਾਂ ਕਿਹਾ ਕਿ ਪਟਿਆਲਾ ਦੇ ਲੋਕ ਇਸ ਗੱਲ ਦੇ ਗਵਾਹ ਹਨ ਕਿ ਜਿੰਨਾ ਵਿਕਾਸ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਨੇ ਮੁੱਖ ਮੰਤਰੀ ਹੁੰਦਿਆਂ ਹੋਇਆਂ ਜਾਂ ਉਨ੍ਹਾਂ ਦੀ ਮਾਤਾ ਦੇ ਲੋਕਸਭਾ ਮੈਂਬਰ ਰਹਿੰਦਿਆ ਕੀਤਾ, ਉਹ ਕਿਸੇ ਹੋਰ ਸਿਆਸੀ ਪਾਰਟੀ ਨੇ ਬੀਤੇ 50 ਸਾਲਾਂ ਵਿੱਚ ਹੀ ਨਹੀਂ ਕੀਤਾ।
ਇਸ ਮੌਕੇ ਸਾਬਕਾ ਕੌਂਸਲਰ ਤੇ ਕਿਲ੍ਹਾ ਮੁਬਾਰਕ ਮੰਡਲ ਦੇ ਪ੍ਰਧਾਨ ਸੰਦੀਪ ਮਲਹੋਤਰਾ, ਮਾਨਾ, ਪਵਨ, ਪ੍ਰਗਟ, ਗੁਰਦੀਪ ਸਿੰਘ, ਰਾਕੇਸ਼ ਕੁਮਾਰ, ਲਵਲੀ, ਮੁਸਕਾਨ, ਸਾਹਿਲ, ਬਿੰਦਰ, ਸ਼ਿਵਨਾਥ ਸਾਹੂ, ਰਮੇਸ਼ ਕੁਮਾਰ, ਵਿਜੇ ਜਾਟ, ਸ਼ਿਵ ਚਰਨ, ਵਿਸ਼ਾਲ ਕੁਮਾਰ, ਵਿੱਕੀ। ਵਰਮਾ। ਹੰਸ ਰਾਜ, ਪਰਮਜੀਤ ਕੌਰ, ਸਰਲਾ ਰਾਣੀ, ਆਸ਼ਾ ਰਾਣੀ, ਮੰਜੂ ਰਾਣੀ ਸਮੇਤ ਵੱਡੀ ਗਿਣਤੀ ਵਿੱਚ ਭਾਜਪਾ ਵਰਕਰ ਹਾਜ਼ਰ ਸਨ।