Breaking

ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ
Wednesday, 19 Aug 2026 | 5:14 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ 'ਸਕਸ਼ਮ ਐਪ' ਦੀ ਵਰਤੋਂ ਕਰਨ ਦੀ ਅਪੀਲ

ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਦਿਵਿਆਂਗ ਵੋਟਰਾਂ ਨੂੰ ਵੋਟਾਂ ਵਾਲੇ ਦਿਨ ਸਹੂਲਤਾਂ ਦਾ ਲਾਭ ਲੈਣ ਲਈ ‘ਸਕਸ਼ਮ ਐਪ’ ਦੀ ਵਰਤੋਂ ਕਰਨ ਦੀ ਅਪੀਲ

ਸੰਗਰੂਰ, 21 ਮਈ –
ਜ਼ਿਲ੍ਹਾ ਚੋਣ ਅਫ਼ਸਰ ਜਤਿੰਦਰ ਜੋਰਵਾਲ ਨੇ ਲੋਕ ਸਭਾ ਚੋਣਾਂ-2024 ਦੌਰਾਨ ਦਿਵਿਆਂਗਜਨਾਂ ਨੂੰ ‘ਸਕਸ਼ਮ ਐਪ’ ਦੀ ਵੱਧ ਤੋਂ ਵੱਧ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ ਹੈ।

ਉਨ੍ਹਾਂ ਕਿਹਾ ਕਿ ਇਸ ਐਪ ਦੀ ਵਰਤੋਂ ਕਰਕੇ, ਦਿਵਿਆਂਗ ਵੋਟਰ ਆਪਣੇ ਆਪ ਨੂੰ ਰਜਿਸਟਰ ਕਰ ਸਕਦੇ ਹਨ ਅਤੇ ਵੋਟਾਂ ਵਾਲੇ ਦਿਨ ਆਪਣੀ ਸਹੂਲਤ ਲਈ ਵ੍ਹੀਲਚੇਅਰ, ਆਵਾਜਾਈ ਅਤੇ ਵਲੰਟੀਅਰ ਵਰਗੀਆਂ ਸਹੂਲਤਾਂ ਦਾ ਲਾਭ ਲੈ ਸਕਦੇ ਹਨ। ਉਨ੍ਹਾਂ ਕਿਹਾ ਕਿ ਐਪ ਨੂੰ ਗੂਗਲ ਪਲੇਅ ਸਟੋਰ ਅਤੇ ਐਪ ਸਟੋਰ ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਮ ਚੋਣਾਂ ਦੌਰਾਨ ਵੱਧ ਤੋਂ ਵੱਧ ਦਿਵਿਆਂਗਜਨਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਠੋਸ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਦਿਵਿਆਂਗਜਨ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਫਰਜ਼ ਬਣਦਾ ਹੈ ਕਿ ਚੋਣਾਂ ਦੌਰਾਨ ਉਨ੍ਹਾਂ ਨੂੰ ਸਾਰੀਆਂ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਸਾਰੇ ਸਹਾਇਕ ਰਿਟਰਨਿੰਗ ਅਫ਼ਸਰਾਂ (ਏ.ਆਰ.ਓ) ਨੂੰ ਹਦਾਇਤ ਕੀਤੀ ਕਿ ਉਹ ‘ਸਕਸ਼ਮ ਐਪ’ ਰਾਹੀਂ ਦਿਵਿਆਂਗਜਨ ਲਈ ਉਪਲਬਧ ਸਹੂਲਤਾਂ ਬਾਰੇ ਵੱਧ ਤੋਂ ਵੱਧ ਜਾਣਕਾਰੀ ਮੁਹੱਈਆ ਕਰਵਾਉਣ ਤਾਂ ਜੋ ਵੱਧ ਤੋਂ ਵੱਧ ਲੋੜਵੰਦ ਇਨ੍ਹਾਂ ਸਹੂਲਤਾਂ ਦਾ ਲਾਭ ਉਠਾ ਸਕਣ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਪੋਲਿੰਗ ਸਟੇਸ਼ਨਾਂ ‘ਤੇ ਪੀਣ ਵਾਲੇ ਪਾਣੀ, ਸਾਫ਼-ਸਫ਼ਾਈ, ਵ੍ਹੀਲਚੇਅਰ, ਰੈਂਪ ਆਦਿ ਦੇ ਪੁਖਤਾ ਪ੍ਰਬੰਧ ਕਰਨ ਤਾਂ ਜੋ ਵੋਟਰਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

Advertisement
Advertisement
Advertisement
Advertisement
Scroll to Top