Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 5:02 pm

+91 90915 01313 , +91 90916 01313

punjabbanni@gmail.com
punjabbani@yahoo.com

ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ

ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ

ਆਪ ਪਾਰਟੀ ਨੂੰ ਖਾਲਿਸਤਾਨ ਪੱਖੀ ਸੰਗਠਨ ਤੋ਼ ਫੰਡਿੰਗ ਮਾਮਲੇ ਵਿੱਚ ਜਾਂਚ ਸ਼ੁਰੂ
ਨਵੀਂ ਦਿੱਲੀ, 21 ਮਈ
ਦਿੱਲੀ ਦੇ ਉਪ ਰਾਜਪਾਲ ਵਿਨੈ ਕੁਮਾਰ ਸਕਸੈਨਾ ਵੱਲੋਂ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਨੂੰ ਖ਼ਾਲਿਸਤਾਨ ਪੱਖੀ ਸੰਗਠਨ ਸਿੱਖਸ ਫਾਰ ਜਸਟਿਸ ਤੋਂ ਫੰਡ ਪ੍ਰਾਪਤ ਕਰਨ ਦੇ ਲੱਗੇ ਦੋਸ਼ਾਂ ਦੀ ਜਾਂਚ ਕੌਮੀ ਜਾਂਚ ਏਜੰਸੀ ਤੋਂ ਕਰਾਉਣ ਦੀ ਕੀਤੀ ਸਿਫ਼ਾਰਸ਼ ਤੋਂ ਕੁੱਝ ਦਿਨਾਂ ਬਾਅਦ ਕੇਂਦਰੀ ਏਜੰਸੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਈਡੀ ਨੇ ਗ੍ਰਹਿ ਮੰਤਰਾਲੇ ਨੂੰ ਅਗਸਤ 2023 ਵਿੱਚ ‘ਆਪ’ ਦੇ ਵਿਦੇਸ਼ੀ ਫੰਡਿੰਗ ਬਾਰੇ ਜਾਣਕਾਰੀ ਦਿੱਤੀ ਸੀ ਤੇ ਕਿਹਾ ਸੀ ਕਿ ਪਾਰਟੀ ਨੇ ਫੰਡ ਦੇਣ ਵਾਲਿਆਂ ਦੀ ਪਛਾਣ ਲੁਕਾਈ ਹੈ। ਸੂਤਰਾਂ ਨੇ ਕਿਹਾ ਕਿ 5 ਮਈ ਨੂੰ ਕੇਂਦਰੀ ਗ੍ਰਹਿ ਸਕੱਤਰ ਨੂੰ ਭੇਜੇ ਐੱਲਜੀ ਦੇ ਪ੍ਰਮੁੱਖ ਸਕੱਤਰ ਦੇ ਪੱਤਰ ’ਤੇ ਐੱਨਆਈਏ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਗ੍ਰਹਿ ਮੰਤਰਾਲੇ ਨੂੰ ਪੱਤਰ ਇੱਕ ਸ਼ਿਕਾਇਤ ਤੋਂ ਬਾਅਦ ਦਿੱਤਾ ਗਿਆ, ਜਿਸ ਵਿੱਚ ਦੋਸ਼ ਲਾਇਆ ਗਿਆ ਹੈ ਕਿ ‘ਆਪ’ ਨੇ 1993 ਦੇ ਦਿੱਲੀ ਬੰਬ ਧਮਾਕੇ ਦੇ ਦੋਸ਼ੀ ਦਵਿੰਦਰ ਪਾਲ ਸਿੰਘ ਭੁੱਲਰ ਦੀ ਰਿਹਾਈ ਵਿੱਚ ਸਹਾਇਤਾ ਕਰਨ ਅਤੇ ਖਾਲਿਸਤਾਨੀ ਪੱਖੀ ਭਾਵਨਾਵਾਂ ਦਾ ਸਮਰਥਨ ਕਰਨ ਲਈ ਕੱਟੜਪੰਥੀ ਖਾਲਿਸਤਾਨੀ ਸਮੂਹਾਂ ਤੋਂ 1.6 ਕਰੋੜ ਡਾਲਰ ਪ੍ਰਾਪਤ ਕੀਤੇ ਸਨ। ਸ਼ਿਕਾਇਤਕਰਤਾ ਰਾਸ਼ਟਰੀ ਜਨਰਲ ਸਕੱਤਰ ਵਰਲਡ ਹਿੰਦੂ ਫੈਡਰੇਸ਼ਨ ਇੰਡੀਆ ਆਸ਼ੂ ਮੋਂਗੀਆ ਸੀ। ਸ੍ਰੀ ਸਕਸੈਨਾ ਨੇ ਜਾਂਚ ਦੀ ਸਿਫਾਰਿਸ਼ ’ਚ ਕਿਹਾ ਕਿ ਸ਼ਿਕਾਇਤ ਮੌਜੂਦਾ ਮੁੱਖ ਮੰਤਰੀ ਖ਼ਿਲਾਫ਼ ਹੈ ਅਤੇ ਪਾਬੰਦੀਸ਼ੁਦਾ ਅਤਿਵਾਦੀ ਸੰਗਠਨ ਵੱਲੋਂ ਸਿਆਸੀ ਫੰਡਿੰਗ ਨਾਲ ਸਬੰਧਤ ਹੈ, ਇਸ ਲਈ ਇਸ ਦੀ ਡੂੰਘੀ ਜਾਂਚ ਦੀ ਲੋੜ ਹੈ।

Advertisement
Advertisement
Advertisement
Advertisement
Scroll to Top