Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:33 pm

+91 90915 01313 , +91 90916 01313

punjabbanni@gmail.com
punjabbani@yahoo.com

ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ

ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ

ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੱਤੀ

ਮਾਈਕਰੋ ਆਬਜ਼ਰਵਰਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਣ ਦਾ ਸੱਦਾ

ਸੰਗਰੂਰ, 25 ਮਈ:
ਭਾਰਤੀ ਚੋਣ ਕਮਿਸ਼ਨ ਵੱਲੋਂ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ 12-ਸੰਗਰੂਰ ਵਿਖੇ ਤਾਇਨਾਤ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਦੀ ਨਿਗਰਾਨੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਥਿਤ ਆਡੀਟੋਰੀਅਮ ਹਾਲ ਵਿਖੇ ਮਾਈਕਰੋ ਆਬਜ਼ਰਵਰਾਂ ਲਈ ਸਿਖਲਾਈ ਸੈਸ਼ਨ ਦਾ ਆਯੋਜਨ ਕੀਤਾ ਗਿਆ। ਮਾਈਕਰੋ ਆਬਜ਼ਰਵਰਾਂ ਨੂੰ ਸੰਬੋੋਧਨ ਕਰਦਿਆਂ ਜਨਰਲ ਆਬਜ਼ਰਵਰ ਦਿਨੇਸ਼ਨ ਐਚ. ਨੇ ਕਿਹਾ ਕਿ ਚੋਣਾਂ ਦੇ ਇਸ ਮਹਾਂਤਿਓਹਾਰ ਨੂੰ ਸਫ਼ਲਤਾਪੂਰਵਕ ਨੇਪਰੇ ਚੜ੍ਹਾਉਣ ਵਿੱਚ ਮਾਈਕਰੋ ਆਬਜ਼ਰਵਰਾਂ ਦੀ ਅਹਿਮ ਭੂਮਿਕਾ ਹੋਵੇਗੀ ਇਸ ਲਈ ਆਪਣੀ ਡਿਊਟੀ ਨੂੰ ਪੂਰੀ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਇਆ ਜਾਵੇ। ਉਨ੍ਹਾਂ ਕਿਹਾ ਕਿ ਵੋਟਾਂ ਵਾਲੇ ਦਿਨ 1 ਜੂਨ ਨੂੰ ਵੋਟਾਂ ਪੈਣ ਦੀ ਪ੍ਰਕਿਰਿਆ ਆਰੰਭ ਹੋਣ ਦੇ ਨਿਰਧਾਰਿਤ ਸਮੇਂ ਤੋਂ ਪਹਿਲਾਂ ਮੋਕ ਪੋਲ ਹੋਵੇਗੀ ਅਤੇ ਸਮੂਹ ਮਾਈਕਰੋ ਆਬਜ਼ਰਵਰ ਨਿਰਧਾਰਿਤ ਸਮਾਂ ਸਾਰਣੀ ਅਨੁਸਾਰ ਪੋਲਿੰਗ ਸਟੇਸ਼ਨਾਂ ’ਤੇ ਪਹੁੰਚਣਾ ਯਕੀਨੀ ਬਣਾਉਣਗੇ ।
ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਆਕਾਸ਼ ਬਾਂਸਲ ਨੇ ਕਿਹਾ ਕਿ ਮਾਈਕਰੋ ਅਬਜ਼ਰਵਰ ਪੋਲਿੰਗ ਸਟੇਸ਼ਨ ਦੀ ਸਮੁੱਚੀ ਪ੍ਰਕਿਰਿਆ ’ਤੇ ਨਿਗਰਾਨੀ ਰੱਖਣਗੇ ਅਤੇ ਇਹ ਸੁਨਿਸ਼ਚਿਤ ਕਰਨਗੇ ਕਿ ਚੋਣਾਂ ਦੀ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਤੇ ਨਿਰਪੱਖ ਢੰਗ ਨਾਲ ਨੇਪਰੇ ਚੜ੍ਹਾਈ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਮਾਈਕਰੋ ਆਬਜ਼ਰਵਰ ਨੂੰ ਕਿਸੇ ਪੋਲਿੰਗ ਸਟੇਸ਼ਨ ’ਤੇ ਚੋਣ ਪ੍ਰਕਿਰਿਆ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਨਜ਼ਰ ਆਉਂਦੀ ਹੈ ਤਾਂ ਉਹ ਸਿੱਧੇ ਤੌਰ ’ਤੇ ਜਨਰਲ ਆਬਜ਼ਰਵਰ ਨੂੰ ਸੂਚਿਤ ਕਰਨ ਦਾ ਪਾਬੰਦ ਹੋਵੇਗਾ। ਮਾਈਕਰੋ ਆਬਜ਼ਰਵਰਾਂ ਨੂੰ ਸਿਖਲਾਈ ਦਿੰਦਿਆਂ ਲੀਡ ਬੈਂਕ ਮੈਨੇਜਰ ਸੰਜੀਵ ਅਗਰਵਾਲ ਨੇ ਇਸ ਸਬੰਧੀ ਹਰ ਤਰ੍ਹਾਂ ਦੀ ਤਕਨੀਕੀ ਜਾਣਕਾਰੀ ਪ੍ਰਦਾਨ ਕੀਤੀ। ਇਸ ਮੌਕੇ ਤਹਿਸੀਲਦਾਰ ਚੋਣਾਂ ਪਰਮਜੀਤ ਕੌਰ ਅਤੇ ਜਨਰਲ ਆਬਜ਼ਰਵਰ ਦੇ ਤਾਲਮੇਲ ਅਧਿਕਾਰੀ ਸਤਵਿੰਦਰ ਸਿੰਘ ਢਿੱਲੋਂ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top