Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:26 pm

+91 90915 01313 , +91 90916 01313

punjabbanni@gmail.com
punjabbani@yahoo.com

ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਸੁਚਾਰੂ ਸਹੂਲਤਾਂ ਤੇ ਪ੍ਰਬੰਧ ਦੇਵੇਗੀ : ਰਣਜੋਧ ਹਡਾਣਾ

ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਸੁਚਾਰੂ ਸਹੂਲਤਾਂ ਤੇ ਪ੍ਰਬੰਧ ਦੇਵੇਗੀ : ਰਣਜੋਧ ਹਡਾਣਾ

ਪੀਆਰਟੀਸੀ ਵਿੱਚ ਸੁਧਾਰ ਦੀ ਮੁਹਿੰਮ ਸ਼ੁਰੂ ਹੋ ਰਹੀ ਹੈ
– ਕਰਪਟ ਲੋਕਾਂ ਨੂੰ ਨਹੀਂ ਜਾਵੇਗਾ ਬਖਸ਼ਿਆ
ਪਟਿਆਲਾ 7 ਮਾਰਚ : ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਦੇ ਚੇਅਰਮੈਨ ਰਣਜੋਧ ਹਡਾਣਾ ਨੇ ਗੱਲਬਾਤ ਕਰਦਿਆਂ ਆਖਿਆ ਕਿ ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਤੇ ਸੁਚਾਰੂ ਸਹੂਲਤਾਂ ਤੇ ਪ੍ਰਬੰਧ ਦੇਵੇਗੀ, ਜਿਸ ਨਾਲ ਲੋਕ ਪੀਆਰਟੀਸੀ ਦਾ ਆਨੰਦ ਮਾਣ ਸਕਣਗੇ।
ਉਨ੍ਹਾਂ ਕਿਹਾ ਿਕ ਪੀਆਰਟੀਸੀ ਵਿੱਚ ਸੁਧਾਰ ਦੀ ਮੁਹਿੰਮ ਸ਼ੁਰੂ ਹੋ ਰਹੀ ਹੈ, ਜਿਸ ਵਿੱਚ ਕਰਪਟ ਲੋਕਾਂ ਨੂੰ ਬਿਲਕੁੱਲ ਵੀ ਨਹੀਂ ਬਖਸ਼ਿਆ ਜਾਵੇਗਾ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਅਜਿਹੇ ਕੰਮ ਕਰਦੇ ਹਨ, ਉਨ੍ਹਾਂ ਉਪਰ ਸਖਤਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਘਾਟੇ ਵਿੱਚੋਂ ਕੱਢ ਕੇ ਮੁਨਾਫੇ ਵਿੱਚ ਲਿਆਉਣ ਲਈ ਭਗਵੰਤ ਮਾਨ ਸਰਕਾਰ ਦੇ ਯਤਨਾਂ ਨਾਲ ਨਵੇਂ ਸਿਰੇ ਤੋਂ ਉਪਰਾਲੇ ਕੀਤੇ ਜਾਣਗੇ। ਪੀਆਰਟੀਸੀ ਸੂਬੇ ਦੇ ਲੋਕਾਂ ਨੂੰ ਵਧੀਆ ਸਫਰ ਸਹੂਲਤਾਂ ਦੇਣ ਲਈ ਵਚਨਵੱਧ ਵੀ ਹੈ। ਇਸ ਅਦਾਰੇ ਦੇ ਅਧੀਕਾਰ ਖੇਤਰ ਅੰਦਰ ਪੰਜਾਬ ਦੇ ਸਾਰੇ ਬੱਸ ਅੱਡਿਆਂ ਦਾ ਨਵੀਨੀਕਰਨ ਕਰਨ ਲਈ ਵਿਸ਼ੇਸ਼ ਮੁਹਿਮ ਆਰੰਭ ਕੀਤੀ ਜਾਵੇਗੀ, ਜਿਸ ਤਹਿਤ ਲੋਕਾਂ ਨੂੰ ਸਫਰ ਕਰਨ ਵੇਲੇ ਬਸ ਅਡਿਆਂ ਤੇ ਪੀਣ ਵਾਲੇ ਪਾਣੀ ਤੇ ਹੋਰ ਸਹੂਲਤਾਂ ਮੁਹਇਆ ਕੀਤੀਆਂ ਜਾਣਗੀਆਂ। ਉਨਾਂ ਦਸਿਆ ਕਿ ਪਟਿਆਲਾ ਵਿਖੇ ਅਧੁਨਿਕ ਸਹੂਲਤਾਂ ਨਾਲ ਲੈਸ ਨਵਾਂ ਬਸ ਸਟੈਡ 1 ਅਪ੍ਰੈਲ ਨੂੰ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ। ਉਨਾਂ ਪੀ ਆਰ ਟੀ ਸੀ ਦੇ ਸਮੂਹ ਅਫਸਰਾਂ ਅਤੇ ਕ੍ਰਮਚਾਰੀਆਂ ਨੂੰ ਤ੍ਰਾੜਨਾ ਕੀਤੀ ਕਿ ਵਿਭਾਗ ਅੰਦਰ ਕਿਸੇ ਵੀ ਤਰਾਂ ਕਿਸੇ ਵੀ ਪੱਧਰ ਤੇ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾ ਕਿਹਾ ਕਿ ਇਮਾਨਦਾਰ ਅਧਿਕਾਰਿਆਂ ਤੇ ਕ੍ਰਮਚਾਰੀਆਂ ਨੂੰ ਵਿਭਾਗ ਵਲੋਂ ਸਨਮਾਨਿਤ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top