Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 7:40 pm

+91 90915 01313 , +91 90916 01313

punjabbanni@gmail.com
punjabbani@yahoo.com

'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ

'ਆਪ' ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ

‘ਆਪ’ ਦਾ 300 ਯੂਨਿਟ ਮੁਫ਼ਤ ਬਿਜਲੀ ਸਪਲਾਈ ਫੇਲ੍ਹ, ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਚ੍ ਰਹਿਣਾ ਹੀ ਕੀਤਾ ਔਖਾ: ਪ੍ਰਨੀਤ ਕੌਰ

-ਪ੍ਰਨੀਤ ਕੌਰ ਨੇ ਕਿਹਾ ‘ਆਪ’ ਸਰਕਾਰ ਦੀਆਂ ਕਮਜ਼ੋਰ ਨੀਤੀਆਂ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਿਆ

ਪਟਿਆਲਾ 25 ਮਈ 2024

ਕਹਿਰ ਦੀ ਗਰਮੀ ਨੇ ਤਰਾਹੀ ਮਚਾਈ ਹੋਈ ਹੈ ਅਤੇ 45 ਡਿਗਰੀ ਸੈਲਸੀਅਸ ਤੋਂ ਵੱਧ ਤਾਪਮਾਨ ਵਿੱਚ ‘ਆਪ’ ਸਰਕਾਰ ਦੇ ਬਿਜਲੀ ਕੱਟਾਂ ਨੇ ਲੋਕਾਂ ਦਾ ਘਰਾਂ ਵਿੱਚ ਰਹਿਣਾ ਹੀ ਮੁਸ਼ਕਲ ਕਰ ਦਿੱਤਾ ਹੈ। ਪਟਿਆਲਾ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਪ੍ਰਨੀਤ ਕੌਰ ਨੇ ਬਿਜਲੀ ਦੇ ਅਣਐਲਾਨੇ ਕੱਟਾਂ ਦੀ ਸਖ਼ਤ ਨਿਖੇਧੀ ਕਰਦਿਆਂ ਕਿਹਾ ਕਿ ਉਹ ਸ਼ਨੀਵਾਰ ਨੂੰ ਨਾਭਾ ਅਤੇ ਸਮਾਣਾ ਖੇਤਰ ਦੇ ਕਈ ਪਿੰਡਾਂ ਦੇ ਚੋਣ ਦੌਰੇ ‘ਤੇ ਸਨ। ਇਸ ਦੌਰਾਨ ਉਨ੍ਹਾਂ ਖੁਦ ਲੋਕਾਂ ਨੂੰ ਬਿਜਲੀ ਦੇ ਕੱਟਾਂ ਕਾਰਨ ਪ੍ਰੇਸ਼ਾਨ ਹੁੰਦੇ ਦੇਖਿਆ। ਆਮ ਆਦਮੀ ਪਾਰਟੀ ਜਿਸ ਨੇ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੇਣ ਦਾ ਵਾਅਦਾ ਕੀਤਾ ਸੀ, ਅੱਜ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ ਵਿੱਚ ਪਾੜਾ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਸਰਕਾਰ ਬਿਜਲੀ ਕੱਟਾਂ ਰਾਹੀਂ ਆਪਣੀਆਂ ਗਲਤ ਨੀਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਾਜਪਾ ਨੇਤਾ ਪ੍ਰਨੀਤ ਕੌਰ ਨੇ ਕਿਹਾ ਕਿ ਜਿੱਥੇ ਬਿਜਲੀ ਕੱਟਾਂ ਕਾਰਨ ਲੋਕਾਂ ਦਾ ਘਰਾਂ ਵਿੱਚ ਰਹਿਣਾ ਮੁਸ਼ਕਲ ਹੋ ਗਿਆ ਹੈ, ਉੱਥੇ ਜ਼ਿਲ੍ਹੇ ਭਰ ਦੀਆਂ ਸਾਰੀਆਂ ਛੋਟੀਆਂ-ਵੱਡੀਆਂ ਸਨਅਤਾਂ ਨੂੰ ਭਾਰੀ ਵਿੱਤੀ ਘਾਟਾ ਝੱਲਣ ਲਈ ਮਜਬੂਰ ਹੋਣਾ ਪੈ ਰਿਹਾ ਹੈ। ਪੰਜਾਬ ਦੀ ‘ਆਪ’ ਸਰਕਾਰ ਨੂੰ ਗਰਮੀ ਨੂੰ ਲੈ ਕੇ ਪਹਿਲਾਂ ਤੋਂ ਜੋ ਤਿਆਰੀ ਕਰਨੀ ਚਾਹੀਦੀ ਸੀ ਉਹ ਨਹੀਂ ਕਰ ਸਕੀ ਅਤੇ ਅੱਜ ਬਿਜਲੀ ਕੱਟ ਲਗਾ ਕੇ ਆਪਣੀਆਂ ਗਲਤੀਆਂ ਨੂੰ ਛੁਪਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਇਲਾਕਾ ਅੱਜ ਬਿਜਲੀ ਕੱਟਾਂ ਤੋਂ ਅਛੂਤਾ ਨਹੀਂ ਹੈ ਅਤੇ ਪੰਜਾਬ ਸਰਕਾਰ ਨੂੰ ਇਸ ਸਬੰਧੀ ਤੁਰੰਤ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਵਧਦੇ ਤਾਪਮਾਨ ਕਾਰਨ ਪੰਜਾਬ ਵਿੱਚ ਬਿਜਲੀ ਦੀ ਮੰਗ 14 ਹਜ਼ਾਰ ਮੈਗਾਵਾਟ ਨੂੰ ਪਾਰ ਕਰ ਗਈ ਹੈ। ਬਿਜਲੀ ਦੇ ਮਾਪਦੰਡਾਂ ਨੂੰ ਪੂਰਾ ਕਰਨ ਵਿੱਚ ਨਾਕਾਮ ਰਹੀ ਪੰਜਾਬ ਦੀ ‘ਆਪ’ ਸਰਕਾਰ ਹੁਣ ਬਿਜਲੀ ਕੱਟਾਂ ਰਾਹੀਂ ਬਿਜਲੀ ਸਪਲਾਈ ਨੂੰ ਪੂਰਾ ਕਰਨ ਦਾ ਢੌਂਗ ਕਰ ਰਹੀ ਹੈ। ਅਣਐਲਾਨੇ ਕੱਟਾਂ ਦੀ ਗਿਣਤੀ ਦਿਨ ਵਿੱਚ ਦੋ ਤੋਂ ਤਿੰਨ ਗੁਣਾ ਵਧਾ ਦਿੱਤੀ ਗਈ ਹੈ, ਜਿਸ ਨੂੰ ਰੱਖ-ਰਖਾਅ ਕਹਿ ਕੇ ਲੋਕਾਂ ਨੂੰ ਹਨੇਰੇ ਵਿੱਚ ਰੱਖਣ ਦਾ ਯਤਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੀ.ਐਸ.ਪੀ.ਸੀ.ਐਲ. ਪੰਜਾਬ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਮਈ ਮਹੀਨੇ ਵਿੱਚ ਹੀ ਬਿਜਲੀ ਦੀ ਮੰਗ ਪੂਰੀ ਕਰਨ ਵਿੱਚ ਅਸਫਲ ਰਹੀ ਹੈ। ਆਉਣ ਵਾਲੇ ਦਿਨਾਂ ‘ਚ ਝੋਨੇ ਦੇ ਸੀਜ਼ਨ ਲਈ ਖੇਤੀ ਖੇਤਰ ਤੋਂ ਬਿਜਲੀ ਦੀ ਮੰਗ ਵਧਣ ਵਾਲੀ ਹੈ ਅਤੇ ਜਿਵੇਂ-ਜਿਵੇਂ ਇਹ ਮੰਗ ਵਧਦੀ ਜਾਵੇਗੀ, ਪੰਜਾਬ ‘ਚ ਬਿਜਲੀ ਸਪਲਾਈ ਦੀ ਸਮੱਸਿਆ ਹੋਰ ਵੀ ਵੱਡੀ ਹੁੰਦੀ ਜਾਵੇਗੀ, ਜਿਸ ਦਾ ਖਮਿਆਜ਼ਾ ਹਰ ਪੰਜਾਬੀ ਨੂੰ ਭੁਗਤਣਾ ਪਵੇਗਾ।
ਨਾਭਾ ਹਲਕੇ ਵਿੱਚ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਭਾਜਪਾ ਆਗੂ ਪ੍ਰਨੀਤ ਕੌਰ ਨੇ ਕਿਹਾ ਕਿ ਪੀ.ਐਸ.ਪੀ.ਸੀ.ਐਲ. ਦਾ ਰਿਕਾਰਡ ਗਵਾਹ ਹੈ ਕਿ ਪਿਛਲੇ ਤਿੰਨ ਮਹੀਨਿਆਂ ਤੋਂ ਬਿਜਲੀ ਦੀ ਮੰਗ ਦਾ ਗ੍ਰਾਫ਼ ਲਗਾਤਾਰ ਵੱਧ ਰਿਹਾ ਹੈ, ਪਰ ਇਸ ਦੇ ਬਾਵਜੂਦ ਪੰਜਾਬ ਸਰਕਾਰ ਵੱਲੋਂ ਬਿਜਲੀ ਦੀ ਮੰਗ ਨੂੰ ਦੇਖਦੇ ਹੋਏ ਬਿਜਲੀ ਸਪਲਾਈ ਪੂਰਾ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤੇ ਗਏ। ਪੰਜਾਬ ਦੀ ‘ਆਪ’ ਸਰਕਾਰ ਦੀ ਅਯੋਗਤਾ ਆਉਣ ਵਾਲੇ ਦਿਨਾਂ ਵਿੱਚ ਸਨਅਤੀ ਖੇਤਰ ਨੂੰ ਬਿਜਲੀ ਕੱਟਾਂ ਲਈ ਮਜਬੂਰ ਕਰਨ ਦੀ ਤਿਆਰੀ ਵਿੱਚ ਹੈ, ਇਸ ਡਰ ਤੋਂ ਪੰਜਾਬ ਦੇ ਸਨਅਤਕਾਰਾਂ ਨੂੰ ਪਹਿਲਾਂ ਤੋਂ ਹੀ ਭਾਰੀ ਵਿੱਤੀ ਘਾਟੇ ਦਾ ਡਰ ਸਦਤਾਉਣ ਲੱਗ ਪਿਆ ਹੈ।

Advertisement
Advertisement
Advertisement
Advertisement
Scroll to Top