Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Saturday, 10 Oct 2026 | 1:09 am

+91 90915 01313 , +91 90916 01313

punjabbanni@gmail.com
punjabbani@yahoo.com

ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ

ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ

ਰੈਲੀ ਨੇ ਦੂਰ ਕੀਤੇ ਵਿਰੋਧੀਆਂ ਦੇ ਭੁਲੇਖੇ : ਐਨ.ਕੇ. ਸ਼ਰਮਾ
ਕੜਾਕੇ ਦੀ ਗਰਮੀ ਦੇ ਬਾਵਜੂਦ ਹਜ਼ਾਰਾਂ ਲੋਕ ਹੋਏ ਇਕੱਠੇ
ਅਕਾਲੀ ਦਲ ਦੇ ਉਮੀਦਵਾਰ ਨੇ ਕੀਤਾ ਜਿੱਤ ਦਾ ਦਾਅਵਾ

ਪਟਿਆਲਾ। ਪਟਿਆਲਾ ਲੋਕ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਐਨ.ਕੇ.ਸ਼ਰਮਾ ਨੇ ਕਿਹਾ ਹੈ ਕਿ ਅੱਜ ਹੋਈ ਅਕਾਲੀ ਦਲ ਦੀ ਰੈਲੀ ਨੇ ਵਿਰੋਧੀਆਂ ਦੇ ਸਾਰੇ ਭੁਲੇਖੇ ਦੂਰ ਕਰ ਦਿੱਤੇ ਹਨ। ਪਟਿਆਲਾ ਵਿੱਚ ਅੱਜ ਤਾਪਮਾਨ 47 ਡਿਗਰੀ ’ਤੇ ਸੀ। ਇਸਦੇ ਬਾਵਜੂਦ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਸੁਣਨ ਲਈ ਸਵੇਰ ਤੋਂ ਹੀ ਇੱਥੇ ਪੁੱਜੇ ਹੋਏ ਸਨ।

ਰੈਲੀ ਦੀ ਸਫ਼ਲਤਾ ਤੋਂ ਬਾਅਦ ਮੀਡੀਆ ਨੂੰ ਜਾਰੀ ਬਿਆਨ ਵਿੱਚ ਐਨ.ਕੇ.ਸ਼ਰਮਾ ਨੇ ਕਿਹਾ ਕਿ ਰੈਲੀ ਵਿੱਚ ਇਕੱਠੀ ਹੋਈ ਭੀੜ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪਟਿਆਲਾ ਲੋਕ ਸਭਾ ਹਲਕੇ ਦੇ ਲੋਕ ਇਸ ਵਾਰ ਦਲਬਦਲੂਆਂ ਦੇ ਝਾਂਸੇ ਵਿਚ ਨਹੀਂ ਆਉਣ ਵਾਲੇ ਹਨ। ਇੱਥੋਂ ਦੇ ਲੋਕਾਂ ਨੇ ਮਹਿਲਾਂ ਵਿੱਚ ਰਹਿਣ ਵਾਲਿਆਂ ਤੋਂ ਦੂਰੀ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਟਿਆਲਾ ਰੈਲੀ ਤੋਂ ਬਾਅਦ ਅਜਿਹੀਆਂ ਖ਼ਬਰਾਂ ਵਾਇਰਲ ਹੋਈਆਂ, ਜਿਸ ਵਿੱਚ ਲੋਕਾਂ ਨੇ ਦਿਹਾੜੀ ਨਾ ਮਿਲਣ ਦੇ ਦੋਸ਼ ਤੱਕ ਲਾਏ। ਜਿੱਥੇ ਭਾਜਪਾ ਅਤੇ ਕਾਂਗਰਸ ਦੀਆਂ ਰੈਲੀਆਂ ਵਿੱਚ ਭਾੜੇ ਦੇ ਲੋਕਾਂ ਨੂੰ ਬੁਲਾਇਆ ਗਿਆ, ਉੱਥੇ ਹੀ ਅਕਾਲੀ ਦਲ ਦੀ ਇਸ ਰੈਲੀ ਵਿੱਚ ਘਨੌਰ, ਪਾਤੜਾ, ਸਮਾਣਾ, ਸ਼ੁਤਰਾਣਾ, ਪਟਿਆਲਾ, ਰਾਜਪੁਰਾ, ਬਨੂੜ, ਡੇਰਾਬੱਸੀ ਸਮੇਤ ਸਾਰੇ 9 ਵਿਧਾਨ ਸਭਾ ਹਲਕਿਆਂ ਤੋਂ ਲੋਕ ਇੱਥੇ ਪੁੱਜੇ ਹਨ। ਐਨ.ਕੇ.ਸ਼ਰਮਾ ਨੇ ਰੈਲੀ ਤੋਂ ਬਾਅਦ ਜਿੱਤ ਦਾ ਦਾਅਵਾ ਕਰਦਿਆਂ ਕਿਹਾ ਕਿ ਕੜਾਕੇ ਦੀ ਗਰਮੀ ਵਿੱਚ ਦੂਰੋਂ-ਦੂਰੋਂ ਆਏ ਲੋਕਾਂ ਦੇ ਉਹ ਹਮੇਸ਼ਾ ਕਰਜ਼ਦਾਰ ਰਹਿਣਗੇ। ਉਨ੍ਹਾਂ ਨੂੰ ਸੇਵਾ ਕਰਨ ਦਾ ਇੱਕ ਮੌਕਾ ਮਿਲਿਆ ਤਾਂ ਉਹ ਲੋਕਾਂ ਦੇ ਸਾਲਾਂ ਤੋਂ ਲਟਕਦੇ ਆ ਰਹੇ ਮਸਲਿਆਂ ਦਾ ਹੱਲ ਕਰਵਾ ਕੇ ਇਹ ਕਰਜ਼ਾ ਚੁਕਾਉਣਗੇ।

Advertisement
Advertisement
Advertisement
Advertisement
Scroll to Top