Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 6:18 pm

+91 90915 01313 , +91 90916 01313

punjabbanni@gmail.com
punjabbani@yahoo.com

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ

ਗਮਾਡਾ ਨੇ ਜਾਇਦਾਦਾਂ ਦੀ ਈ-ਨਿਲਾਮੀ ਤੋਂ ਰਿਕਾਰਡ 1935 ਕਰੋੜ ਰੁਪਏ ਕਮਾਏ

• 6 ਗਰੁੱਪ ਹਾਊਸਿੰਗ ਸਾਈਟਾਂ ਸਮੇਤ ਕੁੱਲ 47 ਜਾਇਦਾਦਾਂ ਦੀ ਕੀਤੀ ਨਿਲਾਮੀ

• ਗਮਾਡਾ ਨੇ ਈ-ਨਿਲਾਮੀ ਵਿੱਚ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚਣ ਦਾ ਰਿਕਾਰਡ ਬਣਾਇਆ

• ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਅਮਨ ਅਰੋੜਾ ਵੱਲੋਂ ਈ-ਨਿਲਾਮੀ ਸਫ਼ਲ ਕਰਾਰ

ਚੰਡੀਗੜ੍ਹ/ਐਸ.ਏ.ਐਸ.ਨਗਰ, 7 ਮਾਰਚ:

ਗ੍ਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੀਆਂ ਵੱਖ-ਵੱਖ ਜਾਇਦਾਦਾਂ ਦੀ ਕੱਲ੍ਹ ਦੇਰ ਸ਼ਾਮ ਸਮਾਪਤ ਹੋਈ ਈ-ਨਿਲਾਮੀ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਅਤੇ ਅਥਾਰਟੀ ਨੇ ਜਾਇਦਾਦਾਂ ਦੀ ਨਿਲਾਮੀ ਤੋਂ 1935.88 ਕਰੋੜ ਰੁਪਏ ਦੀ ਕਮਾਈ ਕੀਤੀ ਹੈ। ਇਹ ਜਾਇਦਾਦਾਂ, ਜਿਨ੍ਹਾਂ ਵਿੱਚ ਗਰੁੱਪ ਹਾਊਸਿੰਗ, ਕਮਰਸ਼ੀਅਲ ਚੰਕ, ਨਰਸਿੰਗ ਹੋਮ, ਆਈ.ਟੀ. ਉਦਯੋਗਿਕ ਪਲਾਟ, ਐਸ.ਸੀ.ਓਜ਼. ਅਤੇ ਬੂਥ ਸ਼ਾਮਲ ਹਨ, ਗਮਾਡਾ ਦੇ ਵੱਖ-ਵੱਖ ਪ੍ਰਾਜੈਕਟਾਂ ਜਿਵੇਂ ਆਈ.ਟੀ. ਸਿਟੀ, ਏਅਰੋਸਿਟੀ ਅਤੇ ਐਸ.ਏ.ਐਸ. ਨਗਰ (ਮੋਹਾਲੀ) ਦੇ ਹੋਰ ਸੈਕਟਰਾਂ ਵਿੱਚ ਸਥਿਤ ਹਨ। ਜ਼ਿਕਰਯੋਗ ਹੈ ਕਿ ਇਹ ਈ-ਨਿਲਾਮੀ 17 ਫਰਵਰੀ ਨੂੰ ਸ਼ੁਰੂ ਹੋਈ ਸੀ।

ਈ-ਨਿਲਾਮੀ ਨੂੰ ਮਿਲੇ ਭਰਵੇਂ ਹੁੰਗਾਰੇ ਉਤੇ ਖੁਸ਼ੀ ਜ਼ਾਹਿਰ ਕਰਦਿਆਂ ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ੍ਰੀ ਅਮਨ ਅਰੋੜਾ ਨੇ ਇਸ ਨਿਲਾਮੀ ਨੂੰ ਸਫ਼ਲ ਕਰਾਰ ਦਿੱਤਾ। ਉਨ੍ਹਾਂ ਦੱਸਿਆ ਕਿ ਕਿਸੇ ਇਕ ਈ-ਨਿਲਾਮੀ ਵਿੱਚ ਗਮਾਡਾ ਵੱਲੋਂ ਹੁਣ ਤੱਕ ਇਹ ਸਭ ਤੋਂ ਵੱਧ ਕੀਮਤ ਦੀਆਂ ਜਾਇਦਾਦਾਂ ਵੇਚੀਆਂ ਗਈਆਂ ਹਨ। ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਨੇ ਸਾਰੇ ਸਫ਼ਲ ਬੋਲੀਕਾਰਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਗਮਾਡਾ ਉਨ੍ਹਾਂ ਵੱਲੋਂ ਕੀਤੀਆਂ ਜਾਣ ਵਾਲੀਆਂ ਉਸਾਰੀਆਂ ਲਈ ਹਰ ਸੰਭਵ ਸਹਿਯੋਗ ਦੇਵੇਗਾ।

ਕੁੱਲ 6 ਗਰੁੱਪ ਹਾਊਸਿੰਗ ਸਾਈਟਾਂ ਬੋਲੀ ਲਈ ਉਪਲਬਧ ਸਨ ਅਤੇ ਇਨ੍ਹਾਂ ਸਾਰੀਆਂ ਨੂੰ ਖਰੀਦਦਾਰ ਮਿਲ ਗਏ। ਸੈਕਟਰ 83 ਅਲਫ਼ਾ, ਆਈ.ਟੀ. ਸਿਟੀ ਵਿੱਚ ਸਥਿਤ ਗਰੁੱਪ ਹਾਊਸਿੰਗ ਸਾਈਟ ਨੰ. 7 ਲਈ 325.59 ਕਰੋੜ ਰੁਪਏ ਦੀ ਸਭ ਤੋਂ ਵੱਧ ਬੋਲੀ ਲੱਗੀ। ਸ੍ਰੀ ਅਮਨ ਅਰੋੜਾ ਨੇ ਦੱਸਿਆ ਕਿ ਇਹ ਸਾਈਟ ਲਗਭਗ 8 ਏਕੜ ਰਕਬੇ ਵਿੱਚ ਫੈਲੀ ਹੋਈ ਹੈ। ਇਸੇ ਸਥਾਨ ਉਤੇ 8 ਏਕੜ ਰਕਬੇ ਵਿੱਚ ਫੈਲੀ ਇੱਕ ਹੋਰ ਗਰੁੱਪ ਹਾਊਸਿੰਗ ਸਾਈਟ ਨੰ. 8 ਨੂੰ 293.49 ਕਰੋੜ ਰੁਪਏ ਵਿੱਚ ਨਿਲਾਮ ਕੀਤਾ ਗਿਆ ਹੈ।

Advertisement
Advertisement
Advertisement
Advertisement
Scroll to Top