Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Saturday, 15 Aug 2026 | 6:47 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਪੰਜਾਬ ਵਿੱਚ ਬੋਟਲਿੰਗ ਪਲਾਂਟ ਦਾ ਲਾਇਸੈਂਸ ਮੁਅੱਤਲ

ਚੰਡੀਗੜ੍ਹ, 24 ਮਈ

ਆਗਾਮੀ ਲੋਕ ਸਭਾ ਚੋਣਾਂ -2024 ਦੇ ਮੱਦੇਨਜ਼ਰ ਲਗਾਏ ਗਏ ਆਦਰਸ਼ ਚੋਣ ਜ਼ਾਬਤੇ ਦੌਰਾਨ ਆਜ਼ਾਦ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ ਵਧੀਕ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ (ਕਰ), ਪੰਜਾਬ ਸ੍ਰੀ ਵਿਕਾਸ ਪ੍ਰਤਾਪ ਅਤੇ ਆਬਕਾਰੀ ਤੇ ਕਰ ਕਮਿਸ਼ਨਰ, ਪੰਜਾਬ ਸ੍ਰੀ ਵਰੁਣ ਰੂਜ਼ਮ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਰਾਬ ਦੀ ਤਸਕਰੀ ਅਤੇ ਨਾਜਾਇਜ਼ ਸ਼ਰਾਬ ਬਣਾਉਣ ਸਬੰਧੀ ਗਤੀਵਿਧੀਆਂ ਨੂੰ ਪੂਰੀ ਤਰ੍ਹਾਂ ਕਾਬੂ ਪਾਉਣ ਲਈ ਆਬਕਾਰੀ ਵਿਭਾਗ ਵੱਲੋਂ ਲਗਾਤਾਰ ਯਤਨ ਕੀਤੇ ਜਾ ਰਹੇ ਹਨ।

ਚੌਣ ਜ਼ਾਬਤੇ ਦੌਰਾਨ ਆਬਕਾਰੀ ਵਿਭਾਗ ਦੀ ਵਿਆਪਕ ਯੋਜਨਾ ਦੇ ਨਤੀਜੇ ਵਜੋਂ ਲਗਭਗ 1058 ਐਫਆਈਆਰ ਦਰਜ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ 937 ਗ੍ਰਿਫਤਾਰੀਆਂ ਕੀਤੀਆਂ ਗਈਆਂ ਹਨ, 16965 ਲੀਟਰ ਨਾਜਾਇਜ਼ ਸ਼ਰਾਬ ਫੜੀ ਗਈ ਹੈ, 2756729 ਲੀਟਰ ਲਾਹਣ ਬਰਾਮਦ ਕਰਕੇ ਨਸ਼ਟ ਕੀਤਾ ਗਿਆ ਅਤੇ ਪੀ.ਐੱਮ.ਐੱਲ./ਆਈ.ਐੱਮ.ਐੱਫ.ਐੱਲ./ਬੀਅਰ ਦੀਆਂ 108180 ਬੋਤਲਾਂ ਜ਼ਬਤ ਕੀਤੀਆਂ ਗਈਆਂ ਹਨ। ਅਧਿਕਾਰੀਆਂ ਦੀਆਂ ਟੀਮਾਂ ਨੇ ਸ਼ਰਾਬ ਦੀ ਤਸਕਰੀ, ਈਐਨਏ ਦੀ ਤਸਕਰੀ ਅਤੇ ਆਬਕਾਰੀ ਨਾਲ ਸਬੰਧਤ ਹੋਰ ਅਪਰਾਧਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਇਨ੍ਹਾਂ ਕੇਸਾਂ ਦੇ ਸਾਰੇ ਮੁੱਖ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਅਤੇ ਉਹਨਾਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਆਬਕਾਰੀ ਵਿਭਾਗ ਨੇ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ਵਿੱਚ ਸ਼ਾਮਲ ਲਾਇਸੰਸਧਾਰਕਾਂ ‘ਤੇ ਵੀ ਨਕੇਲ ਕਸੀ ਗਈ ਹੈ, ਜਿਸ ਦੌਰਾਨ ਉਨ੍ਹਾਂ ਦੇ ਠੇਕਿਆਂ ਨੂੰ ਬੰਦ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮੁੱਢਲੀ ਜਾਂਚ ਦੇ ਆਧਾਰ ‘ਤੇ ਪੰਜਾਬ ਆਬਕਾਰੀ ਐਕਟ 1914 ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਲਕਾਂ/ਸਰਗਰਮ ਭਾਈਵਾਲਾਂ ਵਿਰੁੱਧ ਐਫਆਈਆਰ ਦਰਜ ਕੀਤੀਆਂ ਗਈਆਂ ਹਨ।

ਆਬਕਾਰੀ ਨਾਲ ਸਬੰਧਤ ਅਪਰਾਧਾਂ ਵਿਰੁੱਧ ਜੰਗ ਦੌਰਾਨ, ਸ਼ਰਾਬ ਦੀਆਂ ਭੱਠੀਆਂ, ਬਰੂਅਰੀਜ਼ ਅਤੇ ਬੋਟਲਿੰਗ ਪਲਾਂਟਾਂ ਵਰਗੀਆਂ ਨਿਰਮਾਣ ਇਕਾਈਆਂ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਕਿਸੇ ਵੀ ਕਿਸਮ ਦੀ ਉਲੰਘਣਾ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਗਿਆ ਹੈ। ਬੋਟਲਿੰਗ ਪਲਾਂਟ ਵਿੱਚੋਂ ਇੱਕ ਪਲਾਂਟ ਦੀ ਅਚਨਚੇਤ ਚੈਕਿੰਗ ਦੌਰਾਨ ਪਾਇਆ ਗਿਆ ਕਿ ਮੈਸਰਜ਼ ਬੋਰਿਸ਼ ਇੰਡਸਟਰੀਜ਼ ਪ੍ਰਾਈਵੇਟ ਲਿ., ਪਿੰਡ ਬੇਹੜਾ ਤਹਿਸੀਲ ਡੇਰਾਬਸੀ ਜ਼ਿਲ੍ਹਾ ਐਸ.ਏ.ਐਸ.ਨਗਰ ਵਿਖੇ ਚਲਾਈ ਜਾ ਰਹੀ ਯੂਨਿਟ ਵੱਲੋਂ ਪੰਜਾਬ ਆਬਕਾਰੀ ਐਕਟ, 1914 ਦੀਆਂ ਵੱਖ-ਵੱਖ ਧਾਰਾਵਾਂ ਦੀ ਉਲੰਘਣਾ ਕੀਤੀ ਜਾ ਰਹੀ ਹੈ। ਇਸ ਦੇ ਨਤੀਜੇ ਵਜੋਂ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਉਕਤ ਬੋਟਲਿੰਗ ਪਲਾਂਟ ਦਾ ਲਾਇਸੈਂਸ 15 ਦਿਨਾਂ ਲਈ ਮੁਅੱਤਲ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ, ਸੂਬੇ ਵਿੱਚ ਸ਼ਰਾਬ ਦੇ ਪ੍ਰਵਾਹ ‘ਤੇ ਪੈਣੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ- 2024 ਦੇ ਮੱਦੇਨਜ਼ਰ ਸ਼ਰਾਬ ਦੇ ਗੈਰ-ਕਾਨੂੰਨੀ ਪ੍ਰਵਾਹ ਅਤੇ ਵਿਕਰੀ ਨੂੰ ਰੋਕਣ ਲਈ ਸੂਬੇ ਭਰ ਵਿੱਚ 126 ਨਾਕੇ/ਚੈਕਿੰਗ ਪੁਆਇੰਟ ਸਥਾਪਤ ਕੀਤੇ ਗਏ ਹਨ।

ਪੰਜਾਬ ਆਬਕਾਰੀ ਵਿਭਾਗ ਸ਼ਰਾਬ ਦੀ ਗੈਰ-ਕਾਨੂੰਨੀ ਤਸਕਰੀ ‘ਤੇ ਪੂਰੀ ਤਰ੍ਹਾਂ ਨਕੇਲ ਕੱਸਦਿਆਂ ਚੋਣਾਂ ਨੂੰ ਸੁਤੰਤਰ ਅਤੇ ਨਿਰਪੱਖ ਢੰਗ ਨਾਲ ਕਰਵਾਉਣਾ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਿਹਾ ਹੈ।

Advertisement
Advertisement
Advertisement
Advertisement
Scroll to Top