Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:18 am

+91 90915 01313 , +91 90916 01313

punjabbanni@gmail.com
punjabbani@yahoo.com

ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ

ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ

ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਨਫਰਤ ਦੀ ਰਾਜਨੀਤੀ ਦਾ ਹਿੱਸਾ-ਕੇਸ ਦਰਜ ਕਰਨ ਦੀ ਮੰਗ
ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ-ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕੀਤੀ ਜਾਵੇ
ਕੁਲਵਿੰਦਰ ਕੌਰ ਅਤੇ ਉਸ ਦੇ ਪਰਿਵਾਰ ਤੇ ਜਬਰ ਢਾਹੁਣ ਦੀ ਇਜਾਜ਼ਤ ਨਹੀਂ ਦਿਆਂਗੇ
ਪਟਿਆਲਾ 7 ਜੂਨ – ਕਿਰਤੀ ਕਿਸਾਨ ਯੂਨੀਅਨ ਦੀ ਸੂਬਾ ਕਮੇਟੀ ਨੇ ਬੀਤੀ ਕੱਲ ਚੰਡੀਗੜ੍ਹ ਹਵਾਈ ਅੱਡੇ ਤੇ ਸੀ ਆਈ ਐਸ ਐਫ ਦੀ ਮੁਲਾਜ਼ਮ ਕੁਲਵਿੰਦਰ ਕੌਰ ਅਤੇ ਕੰਗਣਾ ਰਣੌਤ ਵਿਚਕਾਰ ਹੋਏ ਤਕਰਾਰ ਵਿੱਚ ਜੋ ਵਾਪਰਿਆ ਹੈ ਉਸ ਲਈ ਕੰਗਣਾ ਰਣੌਤ ਨੂੰ ਖੁਦ ਜ਼ਿੰਮੇਵਾਰ ਕਰਾਰ ਦਿੰਦਿਆਂ ਉਸਦੇ ਹਵਾਈ ਅੱਡੇ ਤੇ ਹੰਕਾਰ ਨਾਲ ਭਰੇ ਵਿਵਹਾਰ ਨੂੰ ਘਟੀਆ ਸੰਘੀ ਸਿਆਸਤ ਦਾ ਪ੍ਰਗਟਾਵਾ ਕਰਾਰ ਦਿੱਤਾ ਹੈ।
ਜੱਥੇਬੰਦੀ ਨੇ ਘਟਨਾਕ੍ਰਮ ਮਗਰੋਂ ਕੰਗਣਾ ਰਣੌਤ ਅਤੇ ਉਸਦੀ ਭੈਣ ਦੀ ਪੰਜਾਬ ਅਤੇ ਕਿਸਾਨਾਂ ਵਿਰੁੱਧ ਬਿਆਨਬਾਜ਼ੀ ਨੂੰ ਉਕਸਾਊ ਅਤੇ ਭਾਈਚਾਰਿਆਂ ਵਿਚਕਾਰ ਨਫਰਤ ਵਧਾਉਣ ਵਾਲੀ ਬਿਆਨਬਾਜ਼ੀ ਕਰਾਰ ਦਿੰਦਿਆਂ ਇਸ ਲਈ ਕੰਗਣਾ ਰਣੌਤ ਵਿਰੁੱਧ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ।
ਯੂਨੀਅਨ ਨੇ ਸਿਪਾਹੀ ਕੁਲਵਿੰਦਰ ਕੌਰ ਨੂੰ ਬਿਨਾ ਪੜਤਾਲ ਕੀਤਿਆਂ ਮੁਅੱਤਲ ਕਰਨ ਦੀ ਨਿਖੇਧੀ ਕਰਦਿਆਂ ਕਿਹਾ ਹੈ ਕਿ ਹਵਾਈ ਅੱਡੇ ਦੀ ਸੀਸੀਟੀਵੀ ਫੁਟੇਜ ਜਨਤਕ ਕਰਨੀ ਚਾਹੀਦੀ ਹੈ।
ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਭੈ ਸਿੰਘ ਢੁੱਡੀਕੇ ਅਤੇ ਸੂਬਾ ਪ੍ਰੈਸ ਸਕੱਤਰ ਰਾਮਿੰਦਰ ਸਿੰਘ ਪਟਿਆਲਾ ਨੇ ਕਿਹਾ ਕਿ
ਘਟਨਾ ਬਾਰੇ ਜੋ ਜਾਣਕਾਰੀ ਸਾਹਮਣੇ ਆ ਰਹੀ ਹੈ ਉਸ ਅਨੁਸਾਰ ਸਿਪਾਹੀ ਕੁਲਵਿੰਦਰ ਕੌਰ ਨੇ ਆਪਣੀ ਡਿਊਟੀ ਤਹਿਤ ਕੰਗਣਾ ਰਣੌਤ ਨੂੰ ਆਪਣਾ ਮੋਬਾਈਲ ਅਤੇ ਪਰਸ ਵਗੈਰਾ ਸਿਕਿਉਰਟੀ ਚੈੱਕ ਵਾਸਤੇ ਟਰੇਅ ਵਿੱਚ ਰੱਖਣ ਲਈ ਕਿਹਾ ਸੀ ਪਰ ਹੰਕਾਰ ਵਿੱਚ ਗੜੁੱਚ ਕੰਗਣਾ ਵੱਲੋਂ ਕੁਲਵਿੰਦਰ ਕੌਰ ਨਾਲ ਦੁਰਵਿਹਾਰ ਕਰਦੇ ਹੋਏ ਉਸਨੂੰ “ਕੌਰ ਖਾਲਿਸਤਾਨੀ’ ਤੱਕ ਕਿਹਾ। ਜਿਸ ਦੇ ਪ੍ਰਤੀਕਰਮ ਵਜੋਂ ਕੁਲਵਿੰਦਰ ਕੌਰ ਨੇ ਹੱਥ ਚੁੱਕਿਆ। ਕਿਸਾਨ ਆਗੂਆਂ ਨੇ ਕਿਹਾ ਕਿ ਕੰਗਣਾ ਰਣੌਤ ਵਲੋਂ ਪਹਿਲਾ ਵੀ ਅੰਦੋਲਨਕਾਰੀ ਔਰਤਾਂ ਬਾਰੇ ਵਰਤੀ ਗਈ ਘਟੀਆ ਸ਼ਬਦਾਵਲੀ ਕਰਕੇ ਪੰਜਾਬ ਦੇ ਲੋਕਾਂ ਵਿੱਚ ਉਸ ਪ੍ਰਤੀ ਵਿਆਪਕ ਗੁੱਸਾ ਹੈ। ਦਿੱਲੀ ਮੋਰਚੇ ਵੇਲੇ ਵੀ ਰੋਪੜ ਵਿਖੇ ਉਸਦੀ ਕਾਰ ਘੇਰੇ ਜਾਣ ਤੇ ਉਸਨੇ ਆਪਣੀ ਘਟੀਆ ਸ਼ਬਦਾਵਲੀ ਲਈ ਮਾਫੀ ਮੰਗ ਕੇ ਖਹਿੜਾ ਛੁਡਾਇਆ ਸੀ।
ਕਿਸਾਨ ਆਗੂਆਂ ਨੇ ਕਿਹਾ ਕਿ ਘਟਨਾ ਮਗਰੋਂ ਕੰਗਣਾ ਵਲੋਂ ਦਿੱਲੀ ਜਾਕੇ ਪੰਜਾਬ ਵਿੱਚ ਵੱਧ ਰਹੇ ਅੱਤਵਾਦ ਅਤੇ ਖਾਲਿਸਤਾਨ ਸਬੰਧੀ ਦਿੱਤਾ ਬਿਆਨ ਅਤੇ ਉਸਦੀ ਭੈਣ ਦੀ ਬਿਆਨਬਾਜ਼ੀ ਭਾਜਪਾ ਅਤੇ ਨਰਿੰਦਰ ਮੋਦੀ ਦੀ ਧਾਰਮਿਕ ਭਾਈਚਾਰਿਆਂ ਵਿਚਕਾਰ ਨਫਰਤ ਵਧਾਉਣ ਵਾਲੀ ਧਰੁਵੀਕਰਨ ਦੀ ਰਾਜਨੀਤੀ ਦਾ ਹਿੱਸਾ ਹੈ। ਇਨ੍ਹਾਂ ਬਿਆਨਾਂ ਦੇ ਅਧਾਰ ਤੇ ਕੰਗਣਾ ਰਣੌਤ ਤੇ ਕੇਸ ਦਰਜ ਕਰਨ ਦੀ ਮੰਗ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਭਾਜਪਾ ਕੰਗਣਾ ਰਣੌਤ ਦੀ ਜਬਾਨ ਨੂੰ ਲਗਾਮ ਲਗਾਕੇ ਨਫਰਤ ਦੀ ਰਾਜਨੀਤੀ ਕਰਨੀ ਬੰਦ ਕਰੇ।
ਕਿਸਾਨ ਆਗੂਆਂ ਨੇ ਸਪੱਸ਼ਟ ਕਿਹਾ ਕਿ ਜੱਥੇਬੰਦੀ ਕੁਲਵਿੰਦਰ ਕੌਰ ਅਤੇ ਉਸਦੇ ਪਰਿਵਾਰ ਤੇ ਜਬਰ ਢਾਹਕੇ ਬੇਇਨਸ਼ਾਫੀ ਕਰਨ ਦੀ ਇਜਾਜਤ ਨਹੀ ਦੇਵੇਗੀ।

Advertisement
Advertisement
Advertisement
Advertisement
Scroll to Top