Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 4:20 am

+91 90915 01313 , +91 90916 01313

punjabbanni@gmail.com
punjabbani@yahoo.com

ਪੁਲਿਸ ਕਮਿਸ਼ਨਰ ਸਮੇਤ ਜਲੰਧਰ-ਲੁਧਿਆਣਾ-ਅੰਮ੍ਰਿਤਸਰ ਦੇ 9 ਸੀਨੀਅਰ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਹੋਏ

ਪੁਲਿਸ ਕਮਿਸ਼ਨਰ ਸਮੇਤ ਜਲੰਧਰ-ਲੁਧਿਆਣਾ-ਅੰਮ੍ਰਿਤਸਰ ਦੇ 9 ਸੀਨੀਅਰ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਹੋਏ

ਪੁਲਿਸ ਕਮਿਸ਼ਨਰ ਸਮੇਤ ਜਲੰਧਰ-ਲੁਧਿਆਣਾ-ਅੰਮ੍ਰਿਤਸਰ ਦੇ 9 ਸੀਨੀਅਰ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਹੋਏ
ਲੁਧਿਆਣਾ, 7 ਜੂਨ (): ਸਮੁੱਚੇ ਭਾਰਤ ਵਿਚ ਹੋ ਨਿਬੜੀਆਂ ਲੋਕ ਸਭਾ ਚੋਣਾਂ 2024 ਤੋਂ ਤੁਰੰਤ ਬਾਅਦ ਹੀ ਸੂਬੇ ਦੇ ਅੱਠ ਆਈ. ਪੀ. ਐੱਸ. ਪੁਲਸ ਅਧਿਕਾਰੀਆਂ ਦਾ ਮੁੜ ਤਬਾਦਲਾ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਦੇ ਗ੍ਰਹਿ ਮੰਤਰਾਲੇ ਵੱਲੋ ਜਾਰੀ ਕੀਤੀ ਲਿਸਟ ਮੁਤਾਬਕ ਸੂਬੇ ਵਿੱਚ ਤਾਇਨਾਤ ਅੱਠ ਆਈਪੀਐੱਸ ਤੇ ਇੱਕ ਪੀਪੀਐੱਸ ਅਧਿਕਾਰੀ ਨੂੰ ਬਦਲ ਦਿੱਤਾ ਗਿਆ।
ਵਿਭਾਗ ਵੱਲੋਂ ਲੋਕ ਸਭਾ ਚੋਣਾਂ ਦੌਰਾਨ ਜਾਰੀ ਲਿਸਟ ਵਿੱਚ ਮੌਜੂਦਾ ਪੁਲਿਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਅਤੇ ਜਲੰਧਰ ਪੁਲਿਸ ਕਮਿਸ਼ਨਰ ਆਈਪੀਐਸ ਸਵਪਨ ਸ਼ਰਮਾ ਨੂੰ ਤੁਰੰਤ ਪ੍ਰਭਾਵ ਤੋਂ ਬਦਲ ਦਿੱਤਾ ਗਿਆ ਸੀ। ਚੋਣਾਂ ਦੀ ਗਿਣਤੀ ਮੁਕੰਮਲ ਹੋਣ ਮਗਰੋਂ ਦੋਨਾਂ ਹੀ ਆਈਪੀਐੱਸ ਅਧਿਕਾਰੀਆਂ ਦੀ ਪੁਰਾਣੇ ਜ਼ਿਲ੍ਹਿਆਂ ਵਿੱਚ ਵਾਪਸੀ ਕਰ ਦਿੱਤੀ ਗਈ ਹੈ। ਮੌਜੂਦਾ ਜਾਣਕਾਰੀ ਮੁਤਾਬਕ ਐੱਸਟੀਐੱਫ ਦੇ ਏਡੀਜੀਪੀ ਨਿਲਾਬ ਕਿਸ਼ੋਰ ਨੂੰ ਐੱਸਏਐੱਸ ਨਗਰ ਤੇ ਡਾਕਟਰ ਐੱਸ ਭੂਪੱਤੀ ਨੂੰ ਜਲੰਧਰ ਡੀਆਈਜੀ ਰੇਂਜ ਤੋਂ ਡੀਆਈਜੀ ਐਡਮਿਨਿਸਟਰੇਸ਼ਨ ਚੰਡੀਗੜ੍ਹ ਤਾਇਨਾਤ ਕਰ ਦਿੱਤਾ ਗਿਆ ਹੈ।।

ਇਸ ਤਹਿਤ ਜਲੰਧਰ ਦੇ ਪੁਲਿਸ ਕਮਿਸ਼ਨਰ ਆਈਪੀਐੱਸ ਰਾਹੁਲ ਨੂੰ ਐੱਸਏਐੱਸ ਨਗਰ ਵਿਜੀਲੈਂਸ ਬਿਊਰੋ ਦਾ ਡਾਇਰੈਕਟਰ ਤੈਨਾਤ ਕਰ ਦਿੱਤਾ ਗਿਆ ਹੈ ਜਦਕਿ ਆਈਪੀਐਸ ਰਣਜੀਤ ਸਿੰਘ ਨੂੰ ਡੀਆਈਜੀ ਫਿਰੋਜਪੁਰ ਰੇਂਜ ਤੋਂ ਅੰਮ੍ਰਿਤਸਰ ਪੁਲਿਸ ਕਮਿਸ਼ਨਰ ਤੈਨਾਤ ਕੀਤਾ ਗਿਆ ਹੈ। ਇਸੇ ਤਰ੍ਹਾਂ ਆਈਪੀਐਸ ਸਫਰ ਸ਼ਰਮਾ ਨੂੰ ਜਲੰਧਰ ਪੁਲਿਸ ਕਮਿਸ਼ਨਰ ਅਤੇ ਆਈਪੀਐਸ ਕੁਲਦੀਪ ਸਿੰਘ ਚਹਿਲ ਨੂੰ ਲੁਧਿਆਣਾ ਵਿੱਚ ਬਤੌਰ ਪੁਲਿਸ ਕਮਿਸ਼ਨਰ ਬਾਗਡੋਰ ਸੰਭਾਲ ਦਿੱਤੀ ਗਈ ਹੈ।। ਆਈਪੀਐਸ ਹਰਮਨਬੀਰ ਸਿੰਘ ਨੂੰ ਪੀਏਪੀ ਕਮਾਂਡੈਂਟ ਜਲੰਧਰ ਤੋਂ ਡੀਆਈਜੀ ਜਲੰਧਰ ਰੇਂਜ ਭੇਜ ਦਿੱਤਾ ਗਿਆ ਹੈ। ਜਦ ਕਿ ਪੀਪੀਐਸ ਗਗਨ ਅਜੀਤ ਸਿੰਘ ਨੂੰ ਸੈਕਿੰਡ ਕਮਾਂਡੋ ਬਹਾਦਰਗੜ੍ਹ ਪਟਿਆਲਾ ਤੋਂ ਐਸਐਸ ਪੀ ਸੜਕ ਸੁਰੱਖਿਆ ਫੋਰਸ ਪੰਜਾਬ ਭੇਜ ਦਿੱਤਾ ਗਿਆ ਹੈ।।

Advertisement
Advertisement
Advertisement
Advertisement
Scroll to Top