ਰਾਮੋਜੀ ਗਰੁਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਹੋਇਆ ਦੇਹਾਂਤ
ਦੁਆਰਾ: Punjab Bani ਪ੍ਰਕਾਸ਼ਿਤ :Saturday, 08 June, 2024, 04:29 PM
ਰਾਮੋਜੀ ਗਰੁਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਹੋਇਆ ਦੇਹਾਂਤ
ਹੈਦਰਾਬਾਦ, 8 ਜੂਨ
ਮਸ਼ਹੂਰ ਮੀਡੀਆ ਸ਼ਖਸੀਅਤ ਅਤੇ ਰਾਮੋਜੀ ਗਰੁੱਪ ਦੇ ਚੇਅਰਮੈਨ ਰਾਮੋਜੀ ਰਾਓ ਦਾ ਅੱਜ ਸਵੇਰੇ ਇੱਥੇ ਹਸਪਤਾਲ ਵਿੱਚ ਦੇਹਾਂਤ ਹੋ ਗਿਆ। ਉਹ 88 ਸਾਲ ਦੇ ਸਨ। ਸੂਤਰਾਂ ਨੇ ਦੱਸਿਆ ਕਿ ਰਾਓ ਨੂੰ ਸਾਹ ਲੈਣ ਵਿੱਚ ਤਕਲੀਫ਼ ਕਾਰਨ 5 ਜੂਨ ਨੂੰ ਇੱਥੋਂ ਦੇ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੇ ਅੱਜ ਤੜਕੇ 4.50 ਵਜੇ ਉਨ੍ਹਾਂ ਦੀ ਮੌਤ ਹੋ ਗਈ।