Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 5:11 am

+91 90915 01313 , +91 90916 01313

punjabbanni@gmail.com
punjabbani@yahoo.com

ਸੜਕ ਹਾਦਸੇ ਵਿਚ ਜਿਊਂਦਾ ਸੜਿਆ ਨੌਜਵਾਨ

ਸੜਕ ਹਾਦਸੇ ਵਿਚ ਜਿਊਂਦਾ ਸੜਿਆ ਨੌਜਵਾਨ

ਸੜਕ ਹਾਦਸੇ ਵਿਚ ਜਿਊਂਦਾ ਸੜਿਆ ਨੌਜਵਾਨ, ਮੋਟਰਸਾਈਕਲ ਤੇ ਟਰੱਕ ਦੀ ਹੋਈ ਟੱਕਰ ਮਗਰੋਂ ਲੱਗੀ ਅੱਗ ਕਾਰਨ ਵਾਪਰਿਆ
ਪਟਿਆਲਾ, 7 ਜੂਨ () : ਸ਼ਨੀਵਾਰ ਸਵੇਰੇ 3 ਵਜੇ ਦੇ ਕਰੀਬ ਸਥਾਨਕ ਨਵਾਂ ਬੱਸ ਸਟੈਂਡ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ’ਚ ਅੱਗ ਲੱਗ ਜਾਣ ਕਾਰਨ ਇੱਕ ਨੌਜਵਾਨ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਸਾਹਿਲ (25) ਵਾਸੀ ਸਨੌਰ ਜ਼ਿਲ੍ਹਾ ਪਟਿਆਲਾ ਵਜੋਂ ਹੋਈ ਹੈ। ਇਸ ਦੌਰਾਨ ਮੋਟਰਸਾਈਕਲ ਤੇ ਟਰੱਕ ਵੀ ਸੜ ਕੇ ਸਵਾਹ ਹੋ ਗਏ। ਜਾਣਕਾਰੀ ਅਨੁਸਾਰ ਸਾਹਿਲ ਜੋ ਕਿ ਅਰਬਨ ਅਸਟੇਟ-1 ਦੇ ਇੱਕ ਰੈਸਟੋਰੈਂਟ ’ਚ ਕੰਮ ਕਰਦਾ ਸੀ ਤੇ ਆਪਣੀ ਡਿਊਟੀ ਖਤਮ ਕਰਕੇ ਘਰ ਵਾਪਸ ਜਾ ਰਿਹਾ ਸੀ ਤਾਂ ਨਵੇਂ ਬੱਸ ਸਟੈਂਡ ਚੌਕ ’ਚ ਮੋਟਰਸਾਈਕਲ ਤੇ ਟਰੱਕ ਦੀ ਸਿੱਧੀ ਟੱਕਰ ਹੋ ਗਈ, ਜਿਸ ਦੌਰਾਨ ਸਾਹਿਲ ਮੋਟਰਸਾਈਕਲ ਸਮੇਤ ਟਰੱਕ ਦੇ ਹੇਠਾ ਫਸ ਜਾਣ ’ਤੇ ਮੋਟਰਸਾਈਕਲ ਤੇ ਟਰੱਕ ਨੂੰ ਅੱਗ ਲੱਗ ਗਈ, ਜਿਸ ਦੌਰਾਨ ਅੱਗ ’ਚ ਝੁਲਸ ਜਾਣ ਕਾਰਨ ਉਸਦੀ ਮੌਕੇ ’ਤੇ ਹੀ ਮੌਤ ਹੋ ਗਈ। ਹਾਦਸਾ ਇਨਾ ਦਰਦਨਾਕ ਸੀ ਕਿ ਕੁਝ ਹੀ ਸਮੇਂ ’ਚ ਮ੍ਰਿਤਕ ਦੀਆਂ ਹੱਡੀਆਂ ਦਾ ਪਿੰਜਰ ਹੀ ਰਹਿ ਗਿਆ ਤੇ ਉਹ ਸਾਰਾ ਸੜ ਗਿਆ ਸੀ।

Advertisement
Advertisement
Advertisement
Advertisement
Scroll to Top