Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 2:08 am

+91 90915 01313 , +91 90916 01313

punjabbanni@gmail.com
punjabbani@yahoo.com

ਅਰਵਿੰਦ ਕੇਜਰਲੀ ਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ

ਅਰਵਿੰਦ ਕੇਜਰਲੀ ਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ

ਅਰਵਿੰਦ ਕੇਜਰਲੀ ਵਾਲ ਦੇ ਜੁਡੀਸ਼ੀਅਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ
ਅੰਤਰਿਮ ਜ਼ਮਾਨਤ ਪਟੀਸ਼ਨ ਖਾਰਜ
ਦਿੱਲੀਠ, 5 ਜੂਨ () : ਆਮ ਆਦਮੀ ਪਾਰਟੀ ਦੇ ਸੰਯੋਜਕ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੁਡੀਸ਼ੀਲ ਰਿਮਾਂਡ ਵਿਚ 19 ਜੂਨ ਤੱਕ ਦਾ ਵਾਧਾ ਕਰਦਿਆਂ ਇਕ ਹੋਰ ਝਟਕਾ ਮਿਲਿਆ ਹੈ। ਦੱਸਣਯੋਗ ਹੈ ਕਿ ਅਦਾਲਤ ਨੇ ਸੱਤ ਦਿਨਾਂ ਦੀ ਜ਼ਮਾਨਤ ਦੀ ਮੰਗ ਵਾਲੀ ਅੰਤਰਿਮ ਪਟੀਸ਼ਨ ਰੱਦ ਕਰ ਦਿੱਤੀ। ਅਦਾਲਤ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੂੰ ਸਾਰੇ ਜ਼ਰੂਰੀ ਮੈਡੀਕਲ ਟੈਸਟ ਕਰਵਾਉਣ ਅਤੇ ਮੁੱਖ ਮੰਤਰੀ ਕੇਜਰੀਵਾਲ ਦਾ ਇਲਾਜ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੌਰਾਨ ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ ਵੀ 19 ਜੂਨ ਤੱਕ ਵਧਾ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵਰਚੁਅਲ ਮੋਡ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਸੁਪਰੀਮ ਕੋਰਟ ਦੀਆਂ ਹਦਾਇਤਾਂ ਤੋਂ ਬਾਅਦ ਉਸ ਨੇ 2 ਜੂਨ ਨੂੰ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ਨੇ 1 ਜੂਨ ਨੂੰ ਮੁੱਖ ਮੰਤਰੀ ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ `ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।

ਅਰਵਿੰਦ ਕੇਜਰੀਵਾਲ ਦੇ ਵਕੀਲ ਨੇ ਅਦਾਲਤ ਨੂੰ ਇਹ ਜਾਣਕਾਰੀ ਦਿੱਤੀ

ਬਹਿਸ ਦੌਰਾਨ ਅਰਵਿੰਦ ਕੇਜਰੀਵਾਲ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਐੱਨ ਹਰੀਹਰਨ ਨੇ ਕਿਹਾ ਕਿ ਅੰਤ੍ਰਿਮ ਜ਼ਮਾਨਤ ਪਾਰਟੀ ਲਈ ਪ੍ਰਚਾਰ ਕਰਨ ਦੇ ਮਕਸਦ ਨਾਲ ਦਿੱਤੀ ਗਈ ਸੀ। ਪ੍ਰਚਾਰ ਕਾਰਨ ਕਾਫੀ ਤਣਾਅ ਬਣਿਆ ਹੋਇਆ ਸੀ। ਇਸ ਕਾਰਨ ਸੀਐਮ ਕੇਜਰੀਵਾਲ ਦੀ ਸ਼ੂਗਰ ਵਧ ਗਈ ਹੈ। ਹਰੀਹਰਨ ਦੀ ਅਦਾਲਤ ਵਿੱਚ ਕੇਜਰੀਵਾਲ ਦੀ ਖਰਾਬ ਸਿਹਤ ਦਾ ਹਵਾਲਾ ਦਿੱਤਾ ਗਿਆ।

ਈਡੀ ਵੱਲੋਂ ਪੇਸ਼ ਹੋਏ ਵਕੀਲਾਂ ਨੇ ਕਿਹਾ

ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਪੇਸ਼ ਹੋਏ ਸਾਲਿਸਟਰ ਜਨਰਲ ਤੁਸ਼ਾਰ ਮਹਿਤਾ ਅਤੇ ਐਡੀਸ਼ਨਲ ਸਾਲਿਸਟਰ ਜਨਰਲ ਐਸ.ਵੀ. ਰਾਜੂ ਨੇ ਕਿਹਾ, `ਸਿਹਤ ਦੀਆਂ ਸਥਿਤੀਆਂ ਸਮੇਤ ਕਈ ਤੱਥਾਂ ਨੂੰ ਛੁਪਾਇਆ ਗਿਆ ਹੈ।` ਮੁੱਢਲੇ ਇਤਰਾਜ਼ ਦੌਰਾਨ ਈਡੀ ਦੇ ਵਕੀਲਾਂ ਨੇ ਕਿਹਾ ਕਿ ਸਾਨੂੰ ਅੰਤਰਿਮ ਜ਼ਮਾਨਤ ਦਾਇਰ ਕਰਨ `ਤੇ ਵੀ ਇਤਰਾਜ਼ ਹੈ। ਇਹ ਅਦਾਲਤ ਸੁਪਰੀਮ ਕੋਰਟ ਦੇ ਹੁਕਮਾਂ ਨੂੰ ਸੋਧ ਨਹੀਂ ਸਕਦੀ।

ਹਾਲ ਹੀ `ਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਪਣੀ ਕਾਨੂੰਨੀ ਟੀਮ ਰਾਹੀਂ ਦੋ ਵੱਖ-ਵੱਖ ਜ਼ਮਾਨਤ ਪਟੀਸ਼ਨਾਂ ਦਾਇਰ ਕੀਤੀਆਂ ਹਨ। ਉਨ੍ਹਾਂ ਦੀ ਨਿਯਮਤ ਜ਼ਮਾਨਤ ਪਟੀਸ਼ਨ `ਤੇ 7 ਜੂਨ ਨੂੰ ਸੁਣਵਾਈ ਹੋਵੇਗੀ। ਤੁਹਾਨੂੰ ਦੱਸ ਦੇਈਏ ਕਿ ਕੇਜਰੀਵਾਲ ਨੂੰ 10 ਮਈ ਨੂੰ ਜਸਟਿਸ ਸੰਜੀਵ ਖੰਨਾ ਅਤੇ ਦੀਪਾਂਕਰ ਦੱਤਾ ਤੋਂ ਅੰਤਰਿਮ ਜ਼ਮਾਨਤ ਮਿਲੀ ਸੀ। ਉਸ ਨੂੰ 2 ਜੂਨ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ।

Advertisement
Advertisement
Advertisement
Advertisement
Scroll to Top