Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:28 am

+91 90915 01313 , +91 90916 01313

punjabbanni@gmail.com
punjabbani@yahoo.com

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਬਿਜਲੀ ਬੋਰਡ ਦਾ ਲਾਈਨਮੈਨ 5,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ, 6 ਜੂਨ () : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਵੀਰਵਾਰ ਨੂੰ ਪੀ.ਐਸ.ਪੀ.ਸੀ.ਐਲ. ਦਫ਼ਤਰ, ਫੋਕਲ ਪੁਆਇੰਟ ਬਟਾਲਾ, ਜ਼ਿਲ੍ਹਾ ਗੁਰਦਾਸਪੁਰ ਵਿਖੇ ਤਾਇਨਾਤ ਲਾਈਨਮੈਨ ਸੁਖਵਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਲਾਈਨਮੈਨ ਨੂੰ ਬਲਕਾਰ ਸਿੰਘ ਵਾਸੀ ਫੈਜ਼ਪੁਰਾ, ਤਹਿਸੀਲ ਬਟਾਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਪਰੋਕਤ ਲਾਈਨਮੈਨ ਨੇ ਉਸਦੇ ਨਵੇਂ ਲੱਗਣ ਵਾਲੇ ਘਰੇਲੂ ਬਿਜਲੀ ਕੁਨੈਕਸ਼ਨ ਬਾਰੇ ਠੀਕ ਰਿਪੋਰਟ ਭੇਜਣ ਬਦਲੇ 5,000 ਰੁਪਏ ਦੀ ਮੰਗ ਕੀਤੀ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਜਾਲ ਵਿਛਾਇਆ ਗਿਆ ਅਤੇ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਜਾਰੀ ਹੈ।

Advertisement
Advertisement
Advertisement
Advertisement
Scroll to Top