Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 3:18 am

+91 90915 01313 , +91 90916 01313

punjabbanni@gmail.com
punjabbani@yahoo.com

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ

ਵਿਜੀਲੈਂਸ ਬਿਊਰੋ ਵੱਲੋਂ 25000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਹੌਲਦਾਰ ਗ੍ਰਿਫਤਾਰ
ਚੰਡੀਗੜ੍ਹ, 6 ਜੂਨ : ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਥਾਣਾ ਘੜੂੰਆਂ , ਐਸ.ਏ.ਐਸ. ਨਗਰ ਵਿਖੇ ਤਾਇਨਾਤ ਹੌਲਦਾਰ ਮਨਪ੍ਰੀਤ ਸਿੰਘ (386/ਐਸ.ਏ.ਐਸ. ਨਗਰ) ਵਿਰੁੱਧ 25000 ਰੁਪਏ ਰਿਸ਼ਵਤ ਮੰਗਣ ਅਤੇ ਲੈਣ ਲਈ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ ਤੇ ਉਸ ਨੂੰ ਗ੍ਰਿਫਤਾਰ ਕਰ ਲਿਆ ਹੈ।
ਅੱਜ ਇੱਥੇ ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਬਲਜਿੰਦਰ ਕੌਰ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੇ ਆਧਾਰ ’ਤੇ ਉਕਤ ਪੁਲਿਸ ਮੁਲਾਜ਼ਮ, ਜੋ ਹੁਣ ਥਾਣਾ ਬਲੌਂਗੀ ਵਿਖੇ ਤਾਇਨਾਤ ਹੈ, ਵਿਰੁੱਧ ਇਹ ਮੁਕੱਦਮਾ ਦਰਜ ਕੀਤਾ ਗਿਆ ਹੈ।
ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੱਸਿਆ ਹੈ ਕਿ ਉਸਨੇ ਥਾਣਾ ਘੜੂੰਆਂ ਵਿਖੇ ਇੱਕ ਪੁਲਿਸ ਕੇਸ ਦਰਜ ਕਰਵਾਇਆ ਗਿਆ ਸੀ ਅਤੇ ਉਕਤ ਪੁਲਿਸ ਮੁਲਾਜ਼ਮ ਨੇ ਇਸ ਮਾਮਲੇ ਦੀ ਜਾਂਚ ਜਲਦ ਮੁਕੰਮਲ ਕਰਨ ਬਦਲੇ ਸ਼ਿਕਾਇਤਕਰਤਾ ਤੋਂ 50,000 ਰੁਪਏ ਦੀ ਮੰਗ ਕੀਤੀ ਸੀ ਅਤੇ ਜਿਸ ਵਿੱਚੋਂ 25,000 ਰੁਪਏ ਉਹ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਪੜਤਾਲ ਦੌਰਾਨ ਇਹ ਸਿੱਧ ਹੋਇਆ ਕਿ ਉਕਤ ਪੁਲਿਸ ਹੌਲਦਾਰ ਨੇ ਸ਼ਿਕਾਇਤਕਰਤਾ ਪਾਸੋਂ ਉਕਤ ਮੰਤਵ ਲਈ 25000 ਰੁਪਏ ਰਿਸ਼ਵਤ ਲਈ ਸੀ। ਇਸ ਤੋਂ ਬਾਅਦ ਦੋਸ਼ੀ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਫਲਾਇੰਗ ਸਕੁਐਡ-1 ਪੰਜਾਬ, ਐਸ.ਏ.ਐਸ. ਨਗਰ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।
ਮੁਲਜ਼ਮ ਹੌਲਦਾਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisement
Advertisement
Advertisement
Advertisement
Scroll to Top