Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 7:03 am

+91 90915 01313 , +91 90916 01313

punjabbanni@gmail.com
punjabbani@yahoo.com

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ

ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿ: ਰਘਬੀਰ ਸਿੰਘ, ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਨਾਲ ਕੀਤਾ ਵਿਚਾਰ ਵਟਾਂਦਰਾ

ਦੋਹਾਂ ਜਥੇਦਾਰਾਂ ਨੇ ਬੁੱਢਾ ਦਲ ਦੇ ਮੁਖੀ ਨੂੰ ਕੀਤਾ ਸਨਮਾਨਤ

ਅੰਮ੍ਰਿਤਸਰ:- 7 ਜੂਨ ( ) ਸਿੱਖ ਕੌਮ ਦੇ ਸਰਵਉਚ ਮੀਰੀ ਪੀਰੀ ਦੇ ਅਸਥਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਬੀਤੇ ਕੱਲ ਨਿਹੰਗ ਸਿੰਘਾਂ ਦੀ ਮੁਖ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਚਲਦਾ ਵਹੀਰ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵਿਸ਼ੇਸ਼ ਤੌਰ ਤੇ ਬੈਠਕ ਕੀਤੀ। ਉਨ੍ਹਾਂ ਨੇ ਸਿੰਘ ਸਾਹਿਬ ਨਾਲ ਧਾਰਮਿਕ-ਰਾਜਸੀ, ਸਮਾਜਕ ਪੱਧਰ ਤੇ ਮੌਜੂਦਾ ਹਲਾਤਾਂ ਦੇ ਨਵੇਂ ਬਣੇ ਸਮੀਕਰਨਾਂ ਸਬੰਧੀ ਵਿਚਾਰ ਵਿਟਾਦਰਾਂ ਕੀਤਾ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਸਮੁੱਚੇ ਦੇਸ ਅੰਦਰ ਰਾਜਸੀ ਰੱਦੋ ਬਦਲ ਹੋ ਰਿਹਾ ਹੈ। ਦੇਸ ਦੀ ਨਵੀਂ ਬਣ ਰਹੀ ਸਰਕਾਰ ਦੀਆਂ ਨਵੀਆਂ ਜੁੰਮੇਵਾਰੀਆਂ ਅਤੇ ਉਸ ਦੇ ਸਨਮੁੱਖ ਨਵੀਆਂ ਚਨੌਤੀਆਂ ਹਨ, ਜਨਤਾ ਸੁਖੀ ਜੀਵਨ ਬਤੀਤ ਕਰਨਾ ਚਾਹੁੰਦੀ ਹੈ। ਰਾਜਸੀ ਆਗੂਆਂ ਨੂੰ ਧਰਮ ਦੀ ਕਮਾਨ ਹੇਠ ਰਹਿ ਕੇ ਸਮਾਜ ਦੀ ਅਗਵਾਈ ਕਰਨੀ ਚਾਹੀਦੀ ਹੈ। ਦੇਸ਼ ਵਿੱਚ ਰਾਜਸੀ ਆਗੂ ਜਿਸ ਤਰ੍ਹਾਂ ਦਾ ਜ਼ਬਰੀ ਮਾਹੌਲ ਸਿਰਜਦੇ ਹਨ, ਉਸ ਨਾਲ ਜਨਤਾ ਘੁੱਟਣ ਤੇ ਬੇਬਸੀ ਮਹਿਸੂਸ ਕਰਦੀ ਹੈ। ਭਾਰਤ ਸਰਕਾਰ ਨੂੰ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਦਾ ਮਾਡਲ ਅਪਨਾਉਣ ਦੀ ਲੋੜ ਹੈ। ਬੰਦੀ ਸਿੰਘਾਂ ਦੀ ਰਿਹਾਈ ਅਤੇ ਕਿਸਾਨ ਵਰਗ ਦੀਆਂ ਮੰਗਾਂ ਤੇ ਸਿੱਖਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਸਰਕਾਰ ਦੇ ਪਹਿਲੇ ਕਾਰਜ ਹੋਣੇ ਚਾਹੀਦੇ ਹਨ। ਪੰਜਾਬ ਪ੍ਰਤੀ ਵਿਤਕਰਾ ਨਹੀਂ ਸਗੋਂ ਉਨਤ ਭਰਿਆ ਵਤੀਰਾ ਅਪਨਾਉਣ ਦੀ ਲੋੜ ਹੈ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਬਾਬਾ ਬਲਬੀਰ ਸਿੰਘ ਮੁੱਖੀ ਬੁੱਢਾ ਦਲ ਨੂੰ ਸਿਰਪਾਓ ਤੇ ਸ੍ਰੀ ਸਾਹਿਬ ਨਾਲ ਸਨਮਾਨਤ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਸਿੰਘ ਸਾਹਿਬ ਗਿ: ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਸ. ਗੁਰਪ੍ਰੀਤ ਸਿੰਘ ਰੋਡੇ ਮੈਨੇਜ਼ਰ, ਸ. ਹਰਦੇਵ ਸਿੰਘ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਬਾਬਾ ਰਣਜੋਧ ਸਿੰਘ, ਬਾਬਾ ਸੁਖਦੇਵ ਸਿੰਘ ਸਮਾਣਾ, ਸ. ਭਗਵਾਨ ਸਿੰਘ ਪੀ.ਏ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top