Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 9:07 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਨਾਗਰਿਕਾਂ ਨੂੰ ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਨਾਗਰਿਕਾਂ ਨੂੰ ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਅਪੀਲ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਨਾਗਰਿਕਾਂ ਨੂੰ ਲੂ ਤੋਂ ਬਚਾਅ ਲਈ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਬਾਹਰ ਨਿਕਲਣ ਤੋਂ ਗੁਰੇਜ਼ ਕਰਨ ਦੀ ਅਪੀਲ

ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕੀਤਾ ਜਾਵੇ

ਸਿਹਤ ਵਿਭਾਗ ਵੱਲੋਂ ਲੋਕ ਹਿੱਤ ਵਿੱਚ ਜਾਰੀ ਐਡਵਾਈਜਰੀ ਦੀ ਪਾਲਣਾ ਕਰਨ ਦੀ ਅਪੀਲ

ਸੰਗਰੂਰ, 16 ਜੂਨ :
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਜਿਲਾ ਸੰਗਰੂਰ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਇਨ੍ਹੀਂ ਦਿਨੀ ਚੱਲ ਰਹੀ ਲੂ ਅਤੇ ਗਰਮ ਹਵਾਵਾਂ ਕਾਰਨ ਦੁਪਹਿਰ 12 ਵਜੇ ਤੋਂ 3 ਵਜੇ ਤੱਕ ਘਰ ਤੋਂ ਬਾਹਰ ਨਿਕਲਣ ਤੋਂ ਗੁਰੇਜ਼ ਕੀਤਾ ਜਾਵੇ। ਡਿਪਟੀ ਕਮਿਸ਼ਨਰ ਨੇ ਵਧ ਰਹੀ ਗਰਮੀ ਦੇ ਮੱਦੇਨਜ਼ਰ ਮੌਸਮ ਵਿਭਾਗ ਵੱਲੋਂ ਜਾਰੀ ਮੌਸਮ ਬੁਲੇਟਿਨ ਸਬੰਧੀ ਲੋਕ ਹਿੱਤ ਵਿੱਚ ਜਾਣਕਾਰੀ ਦਿੰਦਿਆਂ ਦੱਸਿਆ ਕਿ ਉੱਤਰ ਭਾਰਤ ਦੇ ਬਹੁਤੇ ਇਲਾਕਿਆਂ ਵਾਂਗ ਸੰਗਰੂਰ ਜ਼ਿਲ੍ਹਾ ਵੀ ਅੱਤ ਦੀ ਗਰਮੀ ਦੀ ਮਾਰ ਹੇਠ ਚੱਲ ਰਿਹਾ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਅੱਤ ਦੀ ਗਰਮੀ ਮਨੁੱਖੀ ਸਿਹਤ ਲਈ ਮਾਰੂ ਸਾਬਤ ਹੋ ਸਕਦੀ ਹੈ ਜਿਸ ਤਹਿਤ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕੀਤੀ ਜਾਣੀ ਜਰੂਰੀ ਹੈ।
ਉਹਨਾਂ ਕਿਹਾ ਕਿ ਨਵਜੰਮੇ ਬੱਚੇ, ਛੋਟੇ ਬੱਚੇ, ਗਰਭਵਤੀ ਔਰਤਾਂ, 65 ਸਾਲ ਜਾਂ ਇਸ ਤੋਂ ਵਧੇਰੇ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤ ਲੋਕਾਂ, ਮਾਨਸਿਕ ਤੌਰ ‘ਤੇ ਬਿਮਾਰ ਲੋਕਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਾਅ ਰੱਖਣਾ ਚਾਹੀਦਾ ਹੈ।
ਉਹਨਾਂ ਕਿਹਾ ਕਿ ਬਾਹਰ ਕੰਮ ਕਰਨ ਵੇਲੇ ਹਲਕੇ ਰੰਗ ਦੇ ਪੂਰੇ ਸਰੀਰ ਨੂੰ ਢਕਣ ਵਾਲੇ ਸੂਤੀ ਕੱਪੜੇ ਪਾਉਣੇ ਚਾਹੀਦੇ ਹਨ, ਆਪਣੇ ਸਿਰ ਨੂੰ ਸਿੱਧੀ ਧੁੱਪ ਤੋਂ ਢਕਣ ਲਈ ਛਤਰੀ, ਟੋਪੀ, ਤੌਲੀਏ, ਪੱਗ ਜਾਂ ਦੁਪੱਟੇ ਦੀ ਵਰਤੋਂ ਕੀਤੀ ਜਾਵੇ ਅਤੇ ਨੰਗੇ ਪੈਰ ਧੁੱਪ ਵਿੱਚ ਨਾ ਜਾਇਆ ਜਾਵੇ। ਜੋ ਲੋਕ ਧੁੱਪ ਵਿੱਚ ਕੰਮ ਕਰਦੇ ਹਨ ਉਹ ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜੀ ਦੇਰ ਬਾਅਦ ਛਾਵੇਂ ਆਰਾਮ ਕਰਨ ਜਾਂ ਸਿਰ ਤੇ ਗਿੱਲਾ ਤੌਲੀਆ ਜਾਂ ਕੱਪੜਾ ਜਰੂਰ ਰੱਖਣ, ਧੁੱਪ ਵਿੱਚ ਜਾਣ ਵੇਲੇ ਹਮੇਸ਼ਾਂ ਪਾਣੀ ਨਾਲ ਲੈ ਕੇ ਜਾਓ। ਉਹਨਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਕਿ ਤਰਬੂਜ, ਖਰਬੂਜਾ, ਅੰਗੂਰ, ਖੀਰੇ, ਟਮਾਟਰ ,ਘੀਆ ਤੇ ਤੋਰੀਆਂ ਦੀ ਵਰਤੋਂ ਵਧੇਰੇ ਕੀਤੀ ਜਾਵੇ ਕਿਉਂਕਿ ਇਹਨਾਂ ਵਿੱਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ। ਉਹਨਾਂ ਕਿਹਾ ਕਿ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਦਾ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਗਰਮੀ ਦੇ ਸ਼ਿਖਰ ਦੇ ਘੰਟਿਆਂ ਦੌਰਾਨ ਖਾਣਾ ਬਣਾਉਣ ਤੋਂ ਪਰਹੇਜ਼ ਕਰੋ, ਰਸੋਈ ਦੇ ਖੇਤਰ ਨੂੰ ਚੰਗੀ ਤਰ੍ਹਾਂ ਹਵਾਦਾਰ ਕਰਨ ਲਈ ਦਰਵਾਜੇ ਤੇ ਖਿੜਕੀਆਂ ਖੁੱਲੀਆਂ ਰੱਖੋ। ਸਿਗਰਟ, ਤੰਬਾਕੂ, ਬੀੜੀ ਅਤੇ ਸ਼ਰਾਬ ਦੀ ਵਰਤੋਂ ਨਾ ਕੀਤੀ ਜਾਵੇ। ਚਾਹ, ਕੌਫੀ ਦੀ ਵਰਤੋਂ ਘੱਟ ਤੋਂ ਘੱਟ ਕੀਤੀ ਜਾਵੇ, ਤਲੇ ਅਤੇ ਬਾਹਰਲੇ ਖਾਣੇ ਤੋਂ ਪਰਹੇਜ਼ ਕਰੋ। ਬੱਚਿਆਂ ਜਾਂ ਪਾਲਤੂ ਜਾਨਵਰਾਂ ਨੂੰ ਬੰਦ ਵਾਹਨਾਂ ਵਿੱਚ ਨਾ ਛੱਡਿਆ ਜਾਵੇ।
ਉਹਨਾਂ ਕਿਹਾ ਕਿ ਮੌਸਮ ਸਬੰਧੀ ਤਾਜ਼ਾ ਜਾਣਕਾਰੀ ਲਈ ਭਾਰਤ ਸਰਕਾਰ ਦੇ ਨੈਸ਼ਨਲ ਡਿਜਾਸਟਰ ਐਲਰਟ ਪੋਰਟਲ ਦੀ ਮੋਬਾਈਲ ਐਪ https://sachet.ndma.gov.in ਨੂੰ ਡਾਊਨਲੋਡ ਕੀਤਾ ਜਾ ਸਕਦਾ ਹੈ।

Advertisement
Advertisement
Advertisement
Advertisement
Scroll to Top