Breaking

ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ     ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਯੂਨੀਵਰਸਿਟੀ ਕੈਂਪਸ ਵਿੱਚ ਚੱਲ ਰਹੀ ਕੌਂਸਲਿੰਗ ਦਾ ਦੌਰਾ
Monday, 10 Aug 2026 | 7:15 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਰੱਖਿਆ ਗਿਆ ਅਣਗੌਲਿਆ : ਪ੍ਰੋ. ਬਡੂੰਗਰ

ਪੰਜਾਬ ਸਰਕਾਰ ਵੱਲੋਂ ਪੇਸ਼ ਕੀਤੇ ਗਏ ਬਜਟ ਵਿੱਚ ਰਾਜ ਦੀਆਂ ਯੂਨੀਵਰਸਿਟੀਆਂ ਨੂੰ ਰੱਖਿਆ ਗਿਆ ਅਣਗੌਲਿਆ : ਪ੍ਰੋ. ਬਡੂੰਗਰ

ਪਟਿਆਲਾ, 11 ਮਾਰਚ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਐਲਾਨੇ ਗਏ ਪਹਿਲੇ ਪਲੇਠਾ ਬੱਜਟ ਵਿੱਚ ਰਾਜ ਦੀਆਂ ਸਮੂਹ ਯੂਨੀਵਰਸਿਟੀਆਂ ਲਈ 990 ਕਰੋੜ ਰੁਪਿਆ ਰੱਖਿਆ ਗਿਆ ਹੈ ਜੋ ਕਿ ਪੰਜਾਬ ਦੀਆਂ ਯੂਨੀਵਰਸਿਟੀਆਂ ਲਈ ਨਾਕਾਫੀ ਹੈ।
ਉਨ੍ਹਾਂ ਕਿਹਾ ਕਿ ਪੰਜਾਬੀ ਭਾਸ਼ਾ ਦੇ ਵਿਕਾਸ ਨੂੰ ਤੱਤਪਰ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਲਈ ਦਿਲ ਖੋਲ੍ਹ ਕੇ ਬਜਟ ਰੱਖਿਆ ਜਾਣਾ ਚਾਹੀਦਾ ਸੀ, ਕਿਉਂਕਿ ਪੰਜਾਬੀ ਯੂਨੀਵਰਸਿਟੀ ਹੀ ਹੈ ਜੋ ਪੰਜਾਬੀ ਭਾਸ਼ਾ ਦੇ ਵਿਕਾਸ ਲਈ ਕਾਰਜਸ਼ੀਲ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਜੋਂ ਮੁਲਾਜ਼ਮ ਕੰਮ ਕਰ ਰਹੇ ਹਨ ਉਹਨਾਂ ਨੂੰ ਸਮੇਂ ਸਿਰ ਤਨਖਾਹਾਂ ਨਹੀਂ ਮਿਲ ਰਹੀ ਹੈ ਕਈ-ਕਈ ਮਹੀਨੇ ਤੋਂ ਪੇਂਡਿੰਗ ਚੱਲ ਰਹੀਆਂ ਹਨ, ਜਿਸ ਕਾਰਨ ਮੁਲਾਜ਼ਮਾਂ ਨੂੰ ਧਰਨੇ ਮੁਜ਼ਾਹਰੇ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਉਨ੍ਹਾਂ ਕਿਹਾ ਕਿ ਤਨਖਾਹਾਂ ਨਾ ਮਿਲਣ ਦੇ ਬਾਵਜੂਦ ਵੀ ਮੁਲਾਜ਼ਮਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਕੀਤੀ ਜਾ ਰਹੀ ਹੈ, ਜਿਸ ਕਾਰਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਵਡੇਰੇ ਹਿੱਤਾਂ ਦੇ ਨਾਲ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਿਕਾਸ ਨੂੰ ਲੈ ਕੇ ਬਜਟ ਰਾਖਵਾਂ ਰੱਖਿਆ ਜਾਣਾ ਚਾਹੀਦਾ ਸੀ ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜੋ ਕੁੱਲ ਮਿਲਾ ਕੇ ਇਹ ਬਜਟ ਪੇਸ਼ ਕੀਤਾ ਗਿਆ ਹੈ ਇਸ ਨੂੰ ਵੀ ਕੇਵਲ ਮੁੰਗੇਰੀ ਲਾਲ ਦੇ ਸੁਪਨੇ ਵੀ ਕਿਹਾ ਜਾ ਸਕਦਾ ਹੈ, ਕਿਉਂਕਿ ਪੰਜਾਬ ਸਰਕਾਰ ਕੋਲ ਖ਼ਜ਼ਾਨੇ ਵਿੱਚ ਤਾਂ ਕੋਈ ਪੈਸਾ ਨਹੀਂ ਹੈ ਫਿਰ ਇਹ ਬੱਸ ਲੋਕਾਂ ਨੂੰ ਕਿਵੇਂ ਕਿਸ ਤਰ੍ਹਾਂ ਲਾਹੇਵੰਦ ਸਿੱਧ ਹੋਵੇਗਾ।
ਉਨ੍ਹਾਂ ਕਿਹਾ ਨੇ ਕਿਹਾ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਚੋਣ ਮਨੋਰਥ ਪੱਤਰ ‘ਚ ਕੀਤੇ ਵਾਅਦੇ ਅਨੁਸਾਰ ਨਾ ਤਾਂ ਇਕ ਸਾਲ ਬੀਤ ਜਾਣ ਮਗਰੋਂ ਔਰਤਾਂ ਨੂੰ ਇਕ ਹਜ਼ਾਰ ਰੁਪਏ ਦਿੱਤੇ ਗਏ, ਨਾ ਕਿਸਾਨਾਂ ਲਈ ਕੋਈ ਵੱਡਾ ਐਲਾਨ ਕੀਤਾ ਗਿਆ, ਨਾ ਗ਼ਰੀਬ ਬੱਚੀਆਂ ਲਈ, ਨਾ ਬੁਢਾਪਾ ਪੈਨਸ਼ਨ ਨੂੰ ਲੈ ਕੇ, ਨਾ ਔਰਤਾਂ, ਨਾ ਮੁਲਾਜ਼ਮਾਂ ਲਈ ਕੁਝ ਦੇਖਣ ਨੂੰ ਮਿਲਿਆ | ਉਨ੍ਹਾਂ ਕਿਹਾ ਕਿ ਸਰਕਾਰ ਦਾ ਬਜਟ ਨੇ ਲੋਕਾਂ ਦੀਆਂ ਉਮੀਦਾਂ ਚਕਨਾਚੂਰ ਹੋਈਆਂ ਹਨ |

Advertisement
Advertisement
Advertisement
Advertisement
Scroll to Top