Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 8:02 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਪੰਜਾਬ ਦੇ ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਦੋ ਕੈਡਿਟਾਂ ਨੇ ਛੂਹਿਆ ਆਸਮਾਨ

ਤਰਨ ਤਾਰਨ ਦਾ ਕੰਵਰਨੂਰ ਸਿੰਘ ਅਤੇ ਅੰਮ੍ਰਿਤਸਰ ਦਾ ਅਨੀਸ਼ ਪਾਂਡੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਬਣੇ

ਅਮਨ ਅਰੋੜਾ ਵੱਲੋਂ ਦੋਵੇਂ ਅਫ਼ਸਰਾਂ ਨੂੰ ਵਧਾਈ ਤੇ ਭਵਿੱਖ ਲਈ ਸ਼ੁਭਕਾਮਨਾਵਾਂ

ਚੰਡੀਗੜ੍ਹ, 15 ਜੂਨ () : ਪੰਜਾਬ ਸਰਕਾਰ ਵੱਲੋਂ ਚਲਾਏ ਜਾ ਰਹੇ ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.) ਦੇ 8ਵੇਂ ਕੋਰਸ ਦੇ ਦੋ ਕੈਡਿਟਾਂ ਨੇ ਭਾਰਤੀ ਹਵਾਈ ਸੈਨਾ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਕੇ ਸੂਬੇ ਦਾ ਨਾਮ ਰੌਸ਼ਨ ਕੀਤਾ ਹੈ । ਇਨ੍ਹਾਂ ਦੋਵੇਂ ਕੈਡਿਟਾਂ ਨੂੰ ਅੱਜ ਏਅਰ ਫੋਰਸ ਅਕੈਡਮੀ, ਡੁੰਡੀਗਲ (ਹੈਦਰਾਬਾਦ) ਵਿੱਚ ਹੋਈ ਕੰਬਾਈਂਡ ਗ੍ਰੈਜੂਏਸ਼ਨ ਪਰੇਡ (ਸੀਜੀਪੀ) ਉਪਰੰਤ ਭਾਰਤੀ ਹਵਾਈ ਸੈਨਾ ਵਿੱਚ ਅਫ਼ਸਰ ਵਜੋਂ ਕਮਿਸ਼ਨ ਮਿਲਿਆ ਹੈ। ਦੱਸਣਯੋਗ ਹੈ ਕਿ ਇਸ ਪਰੇਡ ਦਾ ਨਿਰੀਖਣ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ, ਪੀ.ਵੀ.ਐਸ.ਐਮ., ਏ.ਵੀ.ਐਸ.ਐਮ., ਵੀ.ਐਮ., ਏ.ਡੀ.ਸੀ. ਵੱਲੋਂ ਕੀਤਾ ਗਿਆ । ਤਰਨ ਤਾਰਨ ਵਾਸੀ ਫਲਾਇੰਗ ਅਫ਼ਸਰ ਕੰਵਰਨੂਰ ਸਿੰਘ ਫਾਈਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿੱਚ ਸ਼ਾਮਲ ਹੋਣਗੇ, ਜਦੋਂਕਿ ਅੰਮ੍ਰਿਤਸਰ ਵਾਸੀ ਫਲਾਇੰਗ ਅਫ਼ਸਰ ਅਨੀਸ਼ ਪਾਂਡੇ ਹੈਲੀਕਾਪਟਰ ਪਾਇਲਟ ਵਜੋਂ ਫਲਾਇੰਗ ਬ੍ਰਾਂਚ ਵਿਚ ਸ਼ਾਮਲ ਹੋਣਗੇ।

ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ ਦੋਵਾਂ ਕੈਡਿਟਾਂ ਨੂੰ ਭਾਰਤੀ ਹਵਾਈ ਸੈਨਾ ਦੇ ਅਧਿਕਾਰੀ ਬਣਨ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਸੁਨਹਿਰੀ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ । ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਡਿਟਾਂ ਦੇ ਕਮਿਸ਼ਨਡ ਅਫਸਰ ਬਣਨ ਨਾਲ ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ 160 ਸਾਬਕਾ ਕੈਡਿਟ ਭਾਰਤੀ ਹਥਿਆਰਬੰਦ ਸੈਨਾਵਾਂ ਦੇ ਵੱਖ-ਵੱਖ ਵਿੰਗਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਸ਼ਾਮਲ ਹੋ ਚੁੱਕੇ ਹਨ, ਜਿਨ੍ਹਾਂ ਵਿੱਚ 21 ਅਫ਼ਸਰ ਭਾਰਤੀ ਹਵਾਈ ਸੈਨਾ, 121 ਅਫ਼ਸਰ ਭਾਰਤੀ ਫੌਜ ਅਤੇ 18 ਅਫ਼ਸਰ ਭਾਰਤੀ ਜਲ ਸੈਨਾ ਵਿੱਚ ਸ਼ਾਮਲ ਹੋਏ ਹਨ । ਇਸ ਤੋਂ ਇਲਾਵਾ 69 ਸਾਬਕਾ ਕੈਡਿਟ ਤਿੰਨਾਂ ਸੇਵਾਵਾਂ ਵਿੱਚ ਕਮਿਸ਼ਨਡ ਅਫਸਰ ਬਣਨ ਲਈ ਸਿਖਲਾਈ ਲੈ ਰਹੇ ਹਨ । ਮਹਾਰਾਜਾ ਰਣਜੀਤ ਸਿੰਘ ਏ.ਐਫ.ਪੀ.ਆਈ. ਦੇ ਡਾਇਰੈਕਟਰ ਜਨਰਲ, ਮੇਜਰ ਜਨਰਲ ਅਜੈ ਐਚ. ਚੌਹਾਨ, ਵੀ.ਐਸ.ਐਮ. ਨੇ ਕੈਡਿਟਾਂ ਨੂੰ ਕਮਿਸ਼ਨਡ ਅਫਸਰ ਬਣਨ ‘ਤੇ ਵਧਾਈ ਦਿੰਦਿਆਂ ਉਨ੍ਹਾਂ ਨੂੰ ਸੰਸਥਾ ਦੇ ਸੱਚੇ ਪ੍ਰਤੀਨਿਧ ਅਤੇ ਪੰਜਾਬ ਦੇ ਸਪੂਤ ਵਜੋਂ ਦੇਸ਼ ਦੀ ਸੇਵਾ ਕਰਨ ਲਈ ਪ੍ਰੇਰਿਆ ।

Advertisement
Advertisement
Advertisement
Advertisement
Scroll to Top