Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:44 pm

+91 90915 01313 , +91 90916 01313

punjabbanni@gmail.com
punjabbani@yahoo.com

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ

ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਹਾੜ੍ਹੀ ਮੰਡੀਕਰਨ ਸੀਜ਼ਨ ਨੂੰ ਨਿਰਵਿਘਨ ਤੇ ਸਫ਼ਲਾਪੂਰਵਕ ਨੇਪਰੇ ਚਾੜ੍ਹਨ ਲਈ ਵਿਭਾਗ ਦੀ ਕੀਤੀ ਸ਼ਲਾਘਾ
ਸੀਜ਼ਨ ਦੌਰਾਨ ਇੱਕ ਦਿਨ ਵਿੱਚ 12.83 ਲੱਖ ਮੀਟਰਕ ਟਨ ਕਣਕ ਦੀ ਹੋਈ ਰਿਕਾਰਡ ਆਮਦ; ਉਸੇ ਦਿਨ 12.47 ਲੱਖ ਮੀਟਰਕ ਟਨ ਕਣਕ ਦੀ ਕੀਤੀ ਖਰੀਦ
ਕਿਸਾਨਾਂ ਦੇ ਖਾਤਿਆਂ ਵਿੱਚ 28000 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਕੀਤੀ ਟਰਾਂਸਫਰ
ਚੰਡੀਗੜ੍ਹ, 19 ਜੂਨ () : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਅਗਵਾਈ ਅਧੀਨ ਪੰਜਾਬ ਸਰਕਾਰ ਸੂਬੇ ਦੇ ਆਰਥਿਕ ਢਾਂਚੇ ਦੀ ਰੀੜ੍ਹ ਦੀ ਹੱਡੀ ਬਣੇ ਖੇਤੀਬਾੜੀ ਸੈਕਟਰ ਦੀ ਭਲਾਈ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਇਸ ਸਾਲ ਦਾ ਸਫ਼ਲ ਹਾੜ੍ਹੀ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਇਸ ਗੱਲ ਦਾ ਪ੍ਰਤੱਖ ਪ੍ਰਮਾਣ ਹੈ ।ਮੌਜੂਦਾ ਖਰੀਦ ਸੀਜ਼ਨ ਨੂੰ ਕਾਮਯਾਬੀ ਨਾਲ ਨੇਪਰੇ ਚਾੜ੍ਹਨ ਲਈ ਸਮੁੱਚੇ ਵਿਭਾਗ ਦੀ ਸ਼ਲਾਘਾ ਕਰਦਿਆਂ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਸਮੀਖਿਆ ਮੀਟਿੰਗ ਦੌਰਾਨ ਕਿਹਾ ਕਿ ਇਹ ਬੜੇ ਮਾਣ ਵਾਲੀ ਗੱਲ ਹੈ ਕਿ ਖਰੀਦ ਸੀਜ਼ਨ ਨੂੰ ਨਿਰਵਘਨ ਢੰਗ ਨਾਲ ਸਫ਼ਲਤਾਪੂਰਵਕ ਨੇਪਰੇ ਚਾੜ੍ਹਿਆ ਗਿਆ ਹੈ । ਮੀਟਿੰਗ ਦੌਰਾਨ ਉਨ੍ਹਾਂ ਨੂੰ ਦੱਸਿਆ ਗਿਆ ਕਿ ਇਸ ਸੀਜ਼ਨ ਵਿੱਚ ਰਿਕਾਰਡ ਕਾਇਮ ਕਰਦਿਆਂ ਇੱਕ ਦਿਨ ਵਿੱਚ 12.83 ਲੱਖ ਮੀਟ੍ਰਿਕ ਟਨ ਕਣਕ ਦੀ ਆਮਦ ਹੋਈ ਅਤੇ ਉਸੇ ਦਿਨ ਹੀ 12.47 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ। ਕੈਬਨਿਟ ਮੰਤਰੀ ਨੇ ਕਿਸਾਨਾਂ ਦੇ ਖਾਤਿਆਂ ਵਿੱਚ 28341.28 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਟਰਾਂਸਫਰ ਕਰਨ ਲਈ ਵਿਭਾਗ ਦੀ ਸ਼ਲਾਘਾ ਵੀ ਕੀਤੀ।
ਇਸ ਮੌਕੇ ਮੰਤਰੀ ਨੂੰ ਦੱਸਿਆ ਗਿਆ ਕਿ ਹਰੇਕ ਲੈਣ-ਦੇਣ ਵਿੱਚ ਪਾਰਦਰਸ਼ਿਤਾ ਨੂੰ ਯਕੀਨੀ ਬਣਾਉਣ ਲਈ 13145 ਈ-ਪੀਓਐਸ ਮਸ਼ੀਨਾਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ, ਮੰਤਰੀ ਦੇ ਧਿਆਨ ਵਿਚ ਇਹ ਵੀ ਲਿਆਂਦਾ ਗਿਆ ਕਿ ਸੂਬਾ ਸਰਕਾਰ ਵੱਲੋਂ ਈ-ਸ਼੍ਰਮ ਪੋਰਟਲ ‘ਤੇ 42 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਪਹਿਲਾਂ ਹੀ ਰਜਿਸਟਰ ਕੀਤੇ ਜਾ ਚੁੱਕੇ ਹਨ ਤਾਂ ਜੋ ਉਹ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ (ਐਨ.ਐਫ.ਐਸ.ਏ.) ਤਹਿਤ ਲਾਭ ਲੈ ਸਕਣ । ਵਿਭਾਗੀ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਸੇ ਕਾਰਗੁਜ਼ਾਰੀ ਨੂੰ ਜਾਰੀ ਰੱਖਣ ਲਈ ਪ੍ਰੇਰਿਤ ਕਰਦਿਆਂ ਮੰਤਰੀ ਨੇ ਉਮੀਦ ਪ੍ਰਗਟਾਈ ਕਿ ਵਿਭਾਗ ਇਸ ਸਾਲ ਹੋਰ ਵੀ ਬਿਹਤਰ ਕਾਰਗੁਜ਼ਾਰੀ ਪੇਸ਼ ਕਰੇਗਾ । ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਕਾਸ ਗਰਗ, ਡਾਇਰੈਕਟਰ ਪੁਨੀਤ ਗੋਇਲ, ਸਮੂਹ ਡਿਪਟੀ ਡਾਇਰੈਕਟਰ (ਫੀਲਡ) ਅਤੇ ਸਮੂਹ ਜ਼ਿਲ੍ਹਾ ਖੁਰਾਕ ਸਪਲਾਈ ਕੰਟਰੋਲਰ (ਡੀ.ਐਫ.ਐਸ.ਸੀ.) ਹਾਜ਼ਰ ਸਨ ।

Advertisement
Advertisement
Advertisement
Advertisement
Scroll to Top