Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Monday, 17 Aug 2026 | 1:47 pm

+91 90915 01313 , +91 90916 01313

punjabbanni@gmail.com
punjabbani@yahoo.com

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸ਼ਾਹਪੁਰ ਕੰਢੀ ਡੈਮ ਦਾ ਨਿਰੀਖਣ
ਨਿਰਮਾਣ ਕਾਰਜ ਜਲਦ ਮੁਕੰਮਲ ਕਰਨ ਦੇ ਨਿਰਦੇਸ਼
ਚੰਡੀਗੜ੍ਹ/ਪਠਾਨਕੋਟ, 19 ਜੂਨ () : ਪੰਜਾਬ ਦੇ ਜਲ ਸਰੋਤ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸ਼ਾਹਪੁਰ ਕੰਢੀ ਡੈਮ ਅਤੇ ਉਸਾਰੇ ਜਾ ਰਹੇ ਬਿਜਲੀ ਘਰਾਂ ਦਾ ਨਿਰੀਖਣ ਕੀਤਾ ਅਤੇ ਨਿਰਮਾਣ ਕਾਰਜਾਂ ਨੂੰ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ । ਉਨ੍ਹਾਂ ਕਿਹਾ ਕਿ ਸ਼ਾਹਪੁਰ ਕੰਢੀ ਡੈਮ ਦੇ ਨਿਰਮਾਣ ਅਤੇ ਬਰਸਾਤ ਦੇ ਆਗਾਮੀ ਮੌਸਮ ਵਿੱਚ ਝੀਲ ਭਰਨ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਗੰਭੀਰ ਹੈ, ਜਿਸ ਲਈ ਅੱਜ ਉਨ੍ਹਾਂ ਨੇ ਬੈਰਾਜ ਡੈਮ ਅਤੇ ਬਿਜਲੀ ਘਰਾਂ ਦਾ ਦੌਰਾ ਕੀਤਾ ਹੈ । ਇਸ ਮੌਕੇ ਉਨ੍ਹਾਂ ਨਾਲ ਡੈਮਜ਼ ਪ੍ਰਸ਼ਾਸਨ ਦੇ ਚੀਫ਼ ਇੰਜੀਨੀਅਰ ਸ. ਸ਼ੇਰ ਸਿੰਘ, ਐਸ.ਈ. ਗੁਰਪਿੰਦਰ ਸਿੰਘ ਸੰਧੂ, ਐਕਸੀਅਨ ਅਰਵਿੰਦ ਕੁਮਾਰ, ਐਕਸੀਅਨ ਹੈੱਡਕੁਆਰਟਰ ਲਖਵਿੰਦਰ ਸਿੰਘ, ਓਮੀਤ ਜੇਵੀ ਕੰਪਨੀ ਦੇ ਜਨਰਲ ਮੈਨੇਜਰ ਆਰ.ਐਸ. ਰੇਅ, ਐਚ.ਆਰ. ਸ੍ਰੀਹੰਸ ਸੇਠੀ ਅਤੇ ਹੋਰ ਅਧਿਕਾਰੀ ਹਾਜ਼ਰ ਸਨ। ਕੈਬਨਿਟ ਮੰਤਰੀ ਨੇ ਸਭ ਤੋਂ ਪਹਿਲਾਂ ਸ਼ਾਹਪੁਰ ਕੰਢੀ ਬੈਰਾਜ ’ਤੇ ਬਣ ਰਹੇ ਪੁਲ ਅਤੇ ਝੀਲ ਦਾ ਨਿਰੀਖਣ ਕੀਤਾ। ਡੈਮਜ਼ ਪ੍ਰਸ਼ਾਸਨ ਦੇ ਮੁੱਖ ਇੰਜੀਨੀਅਰ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਅਕਤੂਬਰ ਮਹੀਨੇ ਤੋਂ ਬੈਰਾਜ ਡੈਮ ਦੀ ਝੀਲ ਵਿੱਚ ਪਾਣੀ ਭਰਨ ਦਾ ਕੰਮ ਸ਼ੁਰੂ ਕੀਤਾ ਹੋਇਆ ਹੈ। ਇਸ ਦੇ ਨਾਲ ਹੀ ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਬਿਜਲੀ ਉਤਪਾਦਨ ਵਧਾ ਕੇ ਨੀਵੇਂ ਇਲਾਕਿਆਂ ਵਿੱਚ ਸਿੰਚਾਈ ਲਈ ਪਾਣੀ ਦੀ ਨਿਰੰਤਰ ਸਪਲਾਈ ਦਿੱਤੀ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਪ੍ਰਾਜੈਕਟ 1999 ਵਿੱਚ ਸ਼ੁਰੂ ਕੀਤਾ ਗਿਆ ਸੀ ਅਤੇ ਕਈ ਕਾਰਨਾਂ ਕਰਕੇ ਅੱਗੇ ਨਹੀਂ ਵਧ ਸਕਿਆ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਦਾ ਕਰੀਬ 65 ਫ਼ੀਸਦੀ ਕੰਮ ਪਿਛਲੇ ਦੋ ਸਾਲਾਂ ਵਿੱਚ ਹੀ ਮੁਕੰਮਲ ਹੋਇਆ ਹੈ ।
ਕੈਬਨਿਟ ਮੰਤਰੀ ਨੇ ਡੈਮ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਬੈਰਾਜ ਡੈਮ ਦੇ ਬਾਕੀ ਰਹਿੰਦੇ ਨਿਰਮਾਣ ਕਾਰਜਾਂ ਨੂੰ ਤੁਰੰਤ ਮੁਕੰਮਲ ਕੀਤਾ ਜਾਵੇ ਤਾਂ ਜੋ ਆਉਣ ਵਾਲੇ ਬਰਸਾਤੀ ਮੌਸਮ ਵਿੱਚ ਝੀਲ ਨੂੰ ਪੂਰੀ ਤਰ੍ਹਾਂ ਭਰਿਆ ਜਾ ਸਕੇ । ਇਸ ਉਪਰੰਤ ਕੈਬਨਿਟ ਮੰਤਰੀ ਨੇ ਪਿੰਡ ਕਮੂਆਲ ਅਤੇ ਮਾਧੋਪੁਰ ਵਿੱਚ ਬਣ ਰਹੇ ਦੋ ਬਿਜਲੀ ਘਰਾਂ ਦਾ ਜਾਇਜ਼ਾ ਲਿਆ ਅਤੇ ਬਿਜਲੀ ਘਰਾਂ ਦੇ ਨਿਰਮਾਣ ਕਾਰਜ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਦਿੱਤੇ । ਇਸ ਮੌਕੇ ਕੈਬਨਿਟ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਇਸ ਬੈਰਾਜ ਡੈਮ ਦੇ ਬਣਨ ਨਾਲ, ਰਣਜੀਤ ਸਾਗਰ ਡੈਮ ਪ੍ਰਾਜੈਕਟ ਤੋਂ ਪੂਰੀ ਸਮਰੱਥਾ ਨਾਲ 600 ਮੈਗਾਵਾਟ ਬਿਜਲੀ ਉਤਪਾਦਨ ਦੇ ਨਾਲ-ਨਾਲ ਬੈਰਾਜ ਡੈਮ ਤੋਂ 206 ਮੈਗਾਵਾਟ ਬਿਜਲੀ ਪੈਦਾ ਹੋਵੇਗੀ ਜਿਸ ਨਾਲ ਪੰਜਾਬ ਨੂੰ ਵੱਡੀ ਮਾਤਰਾ ਵਿਚ ਬਿਜਲੀ ਦੇ ਉਤਪਾਦਨ ਵਿਚ ਮਦਦ ਮਿਲੇਗੀ । ਇਸ ਤੋਂ ਪਹਿਲਾਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਰਣਜੀਤ ਸਾਗਰ ਡੈਮ ਵਿਖੇ ਸਥਿਤ, ਡੈਮ ਦੀ ਉਸਾਰੀ ਦੌਰਾਨ ਸ਼ਹੀਦ ਹੋਏ ਵਿਅਕਤੀਆਂ ਦੀ ਯਾਦ ਵਿੱਚ ਬਣੀ ਯਾਦਗਾਰ ’ਤੇ ਫੁੱਲ ਮਾਲਾਵਾਂ ਭੇਟ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ।

Advertisement
Advertisement
Advertisement
Advertisement
Scroll to Top