Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:59 am

+91 90915 01313 , +91 90916 01313

punjabbanni@gmail.com
punjabbani@yahoo.com

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ

ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਮੱਥਾ ਟੇਕਿਆ
ਢਾਡੀ ਕਵੀਸ਼ਰੀ ਜੱਥਿਆਂ ਨੇ ਪੰਚਮ ਪਾਤਸ਼ਾਹ ਦੇ ਸ਼ਹੀਦੀ ਪੁਰਬ ਸੁਣਾਈਆਂ ਇਤਿਹਾਸਕ ਵਾਰਾਂ
ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਸੰਗਤਾਂ ਨੇ ਪ੍ਰਗਟਾਈ ਆਸਥਾ, ਅਤੁੱਟ ਚਲਾਏ ਗਏ ਲੰਗਰ
ਪਟਿਆਲਾ 11 ਜੂਨ ()
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਪੰਚਮੀ ਦੇ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਪਹੁੰਚ ਕੇ ਗੁਰੂ ਦਰਬਾਰ ਵਿਚ ਸੀਸ ਨਿਵਾਇਆ ਅਤੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਤੜਕਸਵੇਰੇ ਕਵਾੜ੍ਹ ਖੁੱਲ੍ਹਣ ਮਗਰੋਂ ਆਸਾ ਕੀ ਵਾਰ, ਮੁੱਖਵਾਕ ਲੈਣ ਉਪਰੰਤ ਹੈਡ ਗ੍ਰੰਥ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਪਵਿੱਤਰ ਦਿਹਾੜੇ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਦਰਬਾਰ ਵਿਚ ਹਜੂਰੀ ਰਾਗੀ ਕੀਰਤਨੀ ਜੱਥੇ ਪਾਸੋਂ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ ਅਤੇ ਪਵਿੱਤਰ ਸਰੋਵਰ ’ਚ ਇਸ਼ਨਾਨ ਕਰਕੇ ਗੁਰੂ ਸਾਹਿਬ ਦੀ ਬਖਸ਼ਿਸ਼ ਪ੍ਰਾਪਤ ਕੀਤੀ। ਸੰਗਤਾਂ ਨੇ ਜਿਥੇ ਆਪਣੀ ਆਸਥਾ ਦਾ ਪ੍ਰਗਟਾਵਾ ਕੀਤਾ, ਉਥੇ ਹੀ ਪੰਗਤ ਤੇ ਸੰਗਤ ਕੀਤੀ।
ਇਸ ਪਵਿੱਤਰ ਦਿਹਾੜੇ ’ਤੇ ਗੁਰੂ ਘਰ ਵਿਚ ਧਾਰਮਕ ਦੀਵਾਨ ਸਜਾਏ ਗਏ ਜਿਥੇ ਪੁੱਜੇ ਢਾਡੀ ਕਵੀਸ਼ਰੀ ਜੱਥਿਆਂ ’ਚ ਭਾਈ ਅਵਤਾਰ ਸਿੰਘ ਮੂਲੇਵਾਲ, ਭਾਈ ਗੁਰਪਿਆਰ ਸਿੰਘ ਜੌਹਰ, ਭਾਈ ਸੁਖਜਿੰਦਰ ਸਿੰਘ ਚੰਗਿਆੜਾ, ਭਾਈ ਚਮਕੌਰ ਸਿੰਘ ਚਮਨ, ਭਾਈ ਗੁਰਦਿਆਲ ਸਿੰਘ ਸਨੌਰ, ਭਾਈ ਅਰਜਨ ਸÇੰਘ ਬੂੜੇਮਾਜਰਾ, ਭਾਈ ਸਵਰਨ ਸਿੰਘ, ਭਾਈ ਸਾਹਿਬ ਸਿੰਘ ਨੇ ਪੰਚਮ ਪਾਤਸ਼ਾਹ ਦੀ ਸ਼ਹੀਦੀ ਪੁਰਬ ਨਾਲ ਸਬੰਧਤ ਇਤਿਹਾਸ ਦੇ ਪਰਿਪੇਖ ’ਚ ਸੰਗਤਾਂ ਨਾਲ ਸਾਂਝ ਪਾਈ। ਧਾਰਮਕ ਦੀਵਾਨਾਂ ’ਚ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਹੈਡ ਗ੍ਰੰਥੀ ਅਤੇ ਸਿੱਖ ਸਕਾਲਰ ਭਾਈ ਭੁਪਿੰਦਰ ਸਿੰਘ ਆਦਿ ਉਚੇਚੇ ਤੌਰ ’ਤੇ ਪੁੱਜੇ ਹੋਏ ਸਨ।
ਇਸ ਮੌਕੇ ਸੰਗਤਾਂ ਨੂੰ ਪ੍ਰੇਰਨਾ ਦਿੰਦਿਆਂ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਸਮਾਜਕ ਕੁਰੀਤੀਆਂ ਦੀ ਲਪੇਟ ’ਚ ਆ ਚੁੱਕੀ ਸਾਡੀ ਅਜੌਕੀ ਪੀੜ੍ਹੀ ਗੁਰੂ ਸਾਹਿਬ ਦੇ ਫਲਸਫੇ ਦੀ ਧਾਰਨੀ ਬਣੇ ਅਤੇ ਗੁਰੂ ਆਸ਼ੇ ਅਨੁਸਾਰ ਆਪਣੇ ਆਪ ਨੂੰ ਢਾਲਣ ਦਾ ਯਤਨ ਕਰੇ। ਉਨ੍ਹਾਂ ਕਿਹਾ ਕਿ ਨਸ਼ਿਆਂ ਵਰਗੀ ਭੈੜੀ ਪ੍ਰਵਿਰਤੀ ਦੀ ਲਪੇਟ ਵਿਚ ਅਜੌਕੀ ਪੀੜ੍ਹੀ ਦਾ ਆਉਣਾ ਚਿੰਤਾ ਦਾ ਵਿਸ਼ਾ ਹੈ ਅਤੇ ਇਸ ਭੈੜੀ ਲਾਹਨ ਤੋਂ ਬਚਣ ਲਈ ਇਕੋ ਇਕ ਰਾਹ ਗੁਰੂ ਸਾਹਿਬ ਦੀ ਸ਼ਰਨ ਵਿਚ ਆ ਕੇ ਅੰਮ੍ਰਿਤਧਾਰੀ ਹੋਣਾ ਬਾਣੀ ਅਤੇ ਬਾਣੇ ਨਾਲ ਜੁੜਕੇ ਹੀ ਬਚਿਆ ਜਾ ਸਕਦਾ ਕਿਉਂਕਿ ਗੁਰੂ ਸਾਹਿਬ ਹੀ ਤਾਰਨ ਵਾਲੇ ਹਨ। ਇਸ ਦੌਰਾਨ ਗੁਰਦੁਆਰਾ ਪ੍ਰਬੰਧਕ ਮੈਨੇਜਰ ਕਰਨੈਲ ਸਿੰਘ ਪੁੱਜੀਆਂ ਸਖਸ਼ੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਕੀਤਾ। ਧਾਰਮਕ ਦੀਵਾਨ ’ਚ ਮੀਤ ਮੈਨੇਜਰ ਜਰਨੈਲ ਸਿੰਘ ਮਕਰੌੜ ਸਾਹਿਬ, ਮਨਦੀਪ ਸਿੰਘ ਭਲਵਾਨ, ਭਾਈ ਭੁਪਿੰਦਰ ਸਿੰਘ, ਪ੍ਰਚਾਰਕ ਪਰਵਿੰਦਰ ਸਿੰਘ ਬਰਾੜਾ, ਅਵਤਾਰ ਸਿੰਘ ਬੱਲੋਪੁਰ, ਵਰਿੰਦਰ ਸਿੰਘ ਗੋਲਡੀ, ਸਰਬਜੀਤ ਸਿੰਘ, ਹਰਵਿੰਦਰ ਸਿੰਘ ਕਾਹਲਵਾਂ, ਭਾਈ ਹਜੂਰ ਸਿੰਘ, ਜਸਵਿੰਦਰ ਸਿੰਘ ਬਿੱਲਾ ਆਦਿ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਧਿਕਾਰੀ, ਸਮੂਹ ਸਟਾਫ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤਾਂ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top