Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 8:55 am

+91 90915 01313 , +91 90916 01313

punjabbanni@gmail.com
punjabbani@yahoo.com

ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ

ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
ਹੁਸ਼ਿਆਰਪੁਰ : ਹੁਸ਼ਿਆਰਪੁਰ-ਜਲੰਧਰ ਰੋਡ `ਤੇ ਪਿਪਲਾਂਵਾਲਾ ਮੇਨ ਮਾਰਕੀਟ ਵਿੱਚ ਦੋ ਮੋਟਰ ਸਾਈਕਲਾਂ `ਤੇ ਆਏ ਛੇ ਅਣਪਛਾਤੇ ਵਿਅਕਤੀਆਂ ਨੇ ਇੱਕ ਦੁਕਾਨਦਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ । ਮੌਕੇ `ਤੇ ਇਕੱਠੇ ਹੁੰਦੇ ਲੋਕਾਂ ਨੂੰ ਵੇਖਦਿਆਂ ਹਮਲਾਵਰ ਫ਼ਰਾਰ ਹੋਣ ਵਿੱਚ ਸਫਲ ਹੋ ਗਏ . ਗੰਭੀਰ ਜ਼ਖ਼ਮੀ ਹੋਏ ਨੌਜਵਾਨ, ਜਿਸ ਦੀ ਪਛਾਣ ਪਰਮਜੀਤ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਪੁਰਹੀਰਾਂ ਥਾਣਾ ਮਾਡਲ ਟਾਊਨ ਹੁਸ਼ਿਆਰਪੁਰ ਵੱਜੋਂ ਹੋਈ ਹੈ,ਨੂੰ ਨਜ਼ਦੀਕੀ ਦੁਕਾਨਦਾਰਾਂ ਅਤੇ ਰਾਹਗੀਰਾਂ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਦਾਖਲ ਕਰਵਾਇਆ ਜਿੱਥੇ ਉਹ ਇਲਾਜ ਅਧੀਨ ਹੈ . ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਹੁਸ਼ਿਆਰਪੁਰ ਵਿੱਚ ਜ਼ਖਮੀ ਨੌਜਵਾਨ ਪਰਮਜੀਤ ਸਿੰਘ ਦੇ ਨਜ਼ਦੀਕੀ ਰਿਸ਼ਤੇਦਾਰ ਓਂਕਾਰ ਸਿੰਘ, ਕਪੂਰ ਸਿੰਘ ਪਰਮਜੀਤ ਸਿੰਘ ਅਤੇ ਗੁਰਮੁਖ ਸਿੰਘ ਨੇ ਦੱਸਿਆ ਕਿ ਗੰਭੀਰ ਜ਼ਖਮੀ ਹੋਇਆ ਨੌਜਵਾਨ ਪਰਮਜੀਤ ਸਿੰਘ ਜਲੰਧਰ ਰੋਡ ਤੇ ਪਿੱਪਲਾਂਵਾਲਾ ਨਜ਼ਦੀਕ ਮਕੈਨਿਕੀ ਦੀ ਦੁਕਾਨ ਕਰਦਾ ਹੈ, ਸੋਮਵਾਰ ਸ਼ਾਮ 7:30 ਵਜੇ ਦੇ ਕਰੀਬ ਪਿਪਲਾਂਵਾਲਾ ਨਜ਼ਦੀਕ ਉਸ ਨੂੰ ਦੋ ਮੋਟਰਸਾਈਕਲਾਂ ਤੇ ਆਏ ਛੇ ਦੇ ਕਰੀਬ ਹਮਲਾਵਰਾਂ ਨੇ ਘੇਰ ਕੇ ਜਾਨ ਲੇਵਾ ਹਮਲਾ ਕਰ ਦਿੱਤਾ ਅਤੇ ਤੇਜ਼ਧਾਰ ਹਥਿਆਰਾਂ ਨਾਲ ਉਸ ਦੇ ਸਰੀਰ ਉੱਪਰ ਵਾਰ ਕਰ ਦਿੱਤੇ ।

Advertisement
Advertisement
Advertisement
Advertisement
Scroll to Top