Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:00 am

+91 90915 01313 , +91 90916 01313

punjabbanni@gmail.com
punjabbani@yahoo.com

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਸੰਭਾਵੀ ਹੜ੍ਹਾਂ ਨਾਲ ਨਜਿੱਠਣ ਦੀਆਂ ਤਿਆਰੀਆਂ ਬਾਰੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਵਿਭਾਗੀ ਮੁਖੀਆਂ ਨੂੰ ਸਮੇਂ ਸਿਰ ਹਰ ਢੁਕਵੇਂ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ

ਬਰਸਾਤੀ ਨਾਲਿਆਂ, ਨਹਿਰਾਂ, ਛੱਪੜਾਂ ਦੀ ਸਫ਼ਾਈ ਤੁਰੰਤ ਯਕੀਨੀ ਬਣਾਉਣ ਦੇ ਆਦੇਸ਼

15 ਜੂਨ ਤੋਂ ਸਥਾਪਤ ਹੋਵੇਗਾ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ

ਸੰਗਰੂਰ, 11 ਜੂਨ () : ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਆਉਣ ਵਾਲੇ ਬਰਸਾਤੀ ਸੀਜ਼ਨ ਦੌਰਾਨ ਸੰਭਾਵੀ ਹੜ੍ਹਾਂ ਨਾਲ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਪ੍ਰਸ਼ਾਸਨਿਕ ਪੱਧਰ ’ਤੇ ਕੀਤੀਆਂ ਜਾਣ ਵਾਲੀਆਂ ਤਿਆਰੀਆਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਿਛਲੇ ਵਰ੍ਹੇ ਆਏ ਹੜ੍ਹਾਂ ਦੌਰਾਨ ਦਰਪੇਸ਼ ਆਈਆਂ ਚੁਣੌਤੀਆਂ ਤੇ ਸਮੱਸਿਆਵਾਂ ਨਾਲ ਨਜਿੱਠਣ ਲਈ ਕੀਤੇ ਗਏ ਉਪਰਾਲਿਆਂ ਤੋਂ ਸੇਧ ਲੈਂਦੇ ਹੋਏ ਇਸ ਵਾਰ ਹਰ ਪੱਧਰ ’ਤੇ ਅਗੇਤੇ ਤੌਰ ’ਤੇ ਲੋੜੀਂਦੇ ਪ੍ਰਬੰਧਾਂ ਨੂੰ ਸਮੇਂ ਸਿਰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਦੱਸਿਆ ਕਿ 15 ਜੂਨ ਤੋਂ ਜ਼ਿਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਨੰਬਰ ਅਤੇ ਸਬ ਡਵੀਜ਼ਨ ਪੱਧਰ ’ਤੇ ਕੰਟਰੋਲ ਰੂਮ ਸਥਾਪਤ ਕਰ ਦਿੱਤਾ ਜਾਵੇਗਾ ਅਤੇ ਸਮੂਹ ਅਧਿਕਾਰੀ ਕਰਮਚਾਰੀ ਇਸ ਸਬੰਧੀ ਪਰਸਪਰ ਸਹਿਯੋਗ ਤੇ ਤਾਲਮੇਲ ਨੂੰ ਯਕੀਨੀ ਬਣਾਉਣ ਲਈ ਪਾਬੰਦ ਹੋਣਗੇ।
ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਐਕਸੀਅਨ ਡਰੇਨੇਜ਼, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਤੇ ਕਾਰਜਸਾਧਕ ਅਫਸਰਾਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਬਰਸਾਤੀ ਨਾਲਿਆਂ, ਨਹਿਰਾਂ, ਛੱਪੜਾਂ ਆਦਿ ਦੀ ਸਾਫ਼ ਸਫਾਈ ਨੂੰ ਤੁਰੰਤ ਕਰਵਾਉਣਾ ਯਕੀਨੀ ਬਣਾਇਆ ਜਾਵੇ ਤਾਂ ਜੋ ਮੀਂਹ ਦਾ ਮੌਸਮ ਆਰੰਭ ਹੋਣ ਸਮੇਂ ਪਾਣੀ ਦੇ ਨਿਰੰਤਰ ਵਹਾਅ ਵਿੱਚ ਕੋਈ ਅੜਚਣ ਪੈਦਾ ਨਾ ਹੋਵੇ। ਸਮੀਖਿਆ ਦੌਰਾਨ ਡਿਪਟੀ ਕਮਿਸ਼ਨਰ ਨੇ ਮਿੱਟੀ ਨਾਲ ਭਰੇ ਥੈਲਿਆਂ ਦੀ ਉਪਲਬਧਤਾ, ਪੋਕਲੇਨ ਤੇ ਜੇ.ਸੀ.ਬੀ ਮਸ਼ੀਨਾਂ, ਕਿਸ਼ਤੀਆਂ, ਤੈਰਾਕਾਂ, ਮੈਡੀਕਲ ਸੁਵਿਧਾਵਾਂ, ਬਿਜਲੀ ਸਪਲਾਈ, ਟੈਲੀਫੋਨ ਸੇਵਾਵਾਂ, ਪਸ਼ੂਆਂ ਦੇ ਚਾਰੇ, ਜਰਨੇਟਰ, ਲਾਈਟਾਂ ਸਮੇਤ ਹੋਰ ਫਲੱਡ ਰਿਲੀਫ਼ ਵਸਤਾਂ ਦੀ ਉਪਲਬਧਤਾ ਬਾਰੇ ਜਾਇਜ਼ਾ ਲਿਆ ਤੇ ਢੁਕਵੇਂ ਦਿਸ਼ਾ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਘੱਗਰ ਨੇੜਲੀਆਂ ਸੰਵੇਦਨਸ਼ੀਲ ਥਾਵਾਂ ’ਤੇ ਪੂਰੀ ਚੌਕਸੀ ਰੱਖੀ ਜਾਵੇ ਅਤੇ ਬੰਨ੍ਹਾਂ ਦੀ ਮਜ਼ਬੂਤੀ ਲਈ ਮਗਨਰੇਗਾ ਵਰਕਰਾਂ ਰਾਹੀਂ ਕਰਵਾਏ ਜਾ ਰਹੇ ਕਾਰਜਾਂ ਦੀ ਨਿਰੰਤਰ ਨਿਗਰਾਨੀ ਕੀਤੀ ਜਾਵੇ।
ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ ਵਾਲੀਆ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ, ਜ਼ਿਲ੍ਹਾ ਮਾਲ ਅਫ਼ਸਰ ਬਾਦਲ ਦੀਨ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਸੁਖਚੈਨ ਸਿੰਘ ਪਾਪੜਾ, ਐਕਸੀਅਨ ਡਰੇਨੇਜ਼ ਗੁਨਦੀਪ ਬਾਂਸਲ ਸਮੇਤ ਹੋਰ ਐਕਸੀਅਨ ਤੇ ਵਿਭਾਗੀ ਮੁਖੀ ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top