Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 9:02 am

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ

ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ

ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਲਗਾਏ ਜਾਣਗੇ 5 ਲੱਖ ਬੂਟੇ: ਜਤਿੰਦਰ ਜੋਰਵਾਲ

ਸਮੂਹ ਵਿਭਾਗਾਂ ਨੂੰ ਖਾਲੀ ਥਾਵਾਂ ਦੀ ਚੋਣ ਕਰਕੇ ਬੂਟੇ ਲਗਾਉਣ ਲਈ ਪ੍ਰੇਰਿਆ

ਬੂਟੇ ਲਗਾਉਣ ਤੇ ਸਹੀ ਸਾਂਭ ਸੰਭਾਲ ਕਰਨ ਲਈ ਲੋਕਾਂ ਤੋਂ ਸਰਗਰਮ ਸਹਿਯੋਗ ਮੰਗਿਆ

ਸੰਗਰੂਰ, 11 ਜੂਨ () : ਜ਼ਿਲ੍ਹਾ ਸੰਗਰੂਰ ਨੂੰ ਹਰਿਆਲੀ ਪੱਖੋਂ ਭਰਪੂਰ ਬਣਾਉਣ ਦੇ ਮਿੱਥੇ ਟੀਚੇ ਤਹਿਤ ਮੌਜੂਦਾ ਵਿੱਤੀ ਵਰ੍ਹੇ ਅੰਦਰ 5 ਲੱਖ ਬੂਟੇ ਲਗਾਉਣ ਅਤੇ ਉਨ੍ਹਾਂ ਦੀ ਸਹੀ ਪਰਵਰਿਸ਼ ਕਰਨ ਦਾ ਟੀਚਾ ਮਿਥਿਆ ਗਿਆ ਹੈ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਸਾਲ ਮਿੱਥੇ ਗਏ ਇਸ ਟੀਚੇ ਨੂੰ ਹਾਸਲ ਕਰਨ ਲਈ ਲੋਕਾਂ ਦੀ ਸਰਗਰਮ ਹਿੱਸੇਦਾਰੀ ਦੀ ਜ਼ਰੂਰਤ ਹੈ ਕਿਉਂਕਿ ਹਰ ਨਾਗਰਿਕ ਦਾ ਵੀ ਇਹ ਨੈਤਿਕ ਫਰਜ਼ ਹੈ ਕਿ ਉਹ ਆਪਣੇ ਆਲੇ ਦੁਆਲੇ ਨੂੰ ਹਰਿਆਲੀ ਭਰਪੂਰ ਬਣਾਉਣ ਲਈ ਕੁਦਰਤ ਨਾਲ ਆਪਣੀ ਸਾਂਝ ਨੂੰ ਮਜ਼ਬੂਤ ਕਰੇ ।
ਡਿਪਟੀ ਕਮਿਸ਼ਨਰ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਹਰੇਕ ਵਿਭਾਗ ਦੇ ਅਧੀਨ ਆਉਂਦੀਆਂ ਥਾਵਾਂ ਵਿੱਚੋਂ ਅਜਿਹੇ ਖਾਲੀ ਸਥਾਨਾਂ ਦੀ ਸੂਚੀ ਮੁਹੱਈਆ ਕਰਵਾਈ ਜਾਵੇ ਜਿਥੇ ਕਿ 1 ਜੁਲਾਈ ਤੋਂ ਬੂਟੇ ਲਗਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਣ ਵਿਭਾਗ ਵੱਲੋਂ ਇਸ ਟੀਚੇ ਦੀ ਪ੍ਰਾਪਤੀ ਲਈ ਯੋਜਨਾ ਤਿਆਰ ਕੀਤੀ ਗਈ ਹੈ ਜਿਸ ਨੂੰ ਸਾਰਿਆਂ ਦੇ ਸਹਿਯੋਗ ਨਾਲ ਨੇਪਰੇ ਚੜ੍ਹਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਗਨਰੇਗਾ ਰਾਹੀਂ 1.5 ਲੱਖ ਬੂਟੇ ਲਗਾਏ ਜਾਣਗੇ ਜਦਕਿ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਦੇ ਨਾਲ ਨਾਲ ਕਿਸਾਨਾਂ, ਸਮਾਜ ਸੇਵੀ ਸੰਗਠਨਾਂ, ਗੈਰ ਸਿਆਸੀ ਜਥੇਬੰਦੀਆਂ, ਵਿਦਿਅਕ ਅਦਾਰਿਆਂ, ਯੂਥ ਕਲੱਬਾਂ, ਖੇਡ ਕਲੱਬਾਂ ਨਾਲ ਤਾਲਮੇਲ ਕਰਦੇ ਹੋਏ ਵੀ ਇਸ ਉਦੇਸ਼ ਦੀ ਪੂਰਤੀ ਲਈ ਉਪਰਾਲੇ ਕੀਤੇ ਜਾਣਗੇ ।
ਇਸ ਮੌਕੇ ਵਣ ਮੰਡਲ ਅਧਿਕਾਰੀ ਮੋਨਿਕਾ ਦੇਵੀ ਯਾਦਵ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਜ਼ਿਲ੍ਹਾ ਨਿਵਾਸੀਆਂ ਨੂੰ 1 ਲੱਖ ਬੂਟੇ ਮੁਫ਼ਤ ਮੁਹੱਈਆ ਕਰਵਾਏ ਜਾਣਗੇ ਤਾਂ ਜੋ ਲੋਕ ਆਪਣੇ ਆਲੇ ਦੁਆਲੇ ਖਾਲੀ ਪਈਆਂ ਥਾਵਾਂ, ਪਲਾਟਾਂ ਆਦਿ ਵਿੱਚ ਬੂਟੇ ਲਗਾ ਸਕਣ। ਉਨ੍ਹਾਂ ਦੱਸਿਆ ਕਿ ਰਵਾਇਤੀ ਕਿਸਮਾਂ ਦੇ ਬੂਟੇ ਜਿਵੇਂ ਬੋਹੜ, ਪਿੱਪਲ, ਕਿੱਕਰ, ਟਾਹਲੀ, ਨਿੰਮ ਆਦਿ ਦੇ ਨਾਲ ਨਾਲ ਫੁੱਲਾਂ ਦੀਆਂ ਵਿਭਿੰਨ ਕਿਸਮਾਂ, ਛਾਂਦਾਰ ਬੂਟੇ ਵੀ ਵੰਡੇ ਜਾਣਗੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਵਣ ਵਿਭਾਗ ਦੀਆਂ 6 ਨਰਸਰੀਆਂ ਵਿੱਚ 8 ਲੱਖ ਬੂਟੇ ਤਿਆਰ ਕੀਤੇ ਗਏ ਹਨ ਜਦਕਿ 5 ਨਰਸਰੀਆਂ ਵਿੱਚ ਮਗਨਰੇਗਾ ਸਕੀਮ ਤਹਿਤ ਬੂਟੇ ਵਿਕਸਤ ਕੀਤੇ ਗਏ ਹਨ । ਮੀਟਿੰਗ ਦੌਰਾਨ ਐਸ.ਡੀ.ਐਮ ਸੰਗਰੂਰ ਚਰਨਜੋਤ ਸਿੰਘ, ਐਸ.ਡੀ.ਐਮ ਧੂਰੀ ਅਮਿਤ ਗੁਪਤਾ, ਐਸ.ਡੀ.ਐਮ ਭਵਾਨੀਗੜ੍ਹ ਵਿਨੀਤ ਕੁਮਾਰ, ਐਸ.ਡੀ.ਐਮ ਦਿੜ੍ਰਬਾ ਰਾਜੇਸ਼ ਸ਼ਰਮਾ, ਐਸ.ਡੀ.ਐਮ ਸੁਨਾਮ ਪ੍ਰਮੋਦ ਸਿੰਗਲਾ, ਸਹਾਇਕ ਕਮਿਸ਼ਨਰ ਉਪਿੰਦਰਜੀਤ ਕੌਰ ਬਰਾੜ ਸਮੇਤ ਹੋਰ ਵਿਭਾਗਾਂ ਦੇ ਮੁਖੀ ਵੀ ਹਾਜ਼ਰ ਸਨ ।

Advertisement
Advertisement
Advertisement
Advertisement
Scroll to Top