Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 8:25 am

+91 90915 01313 , +91 90916 01313

punjabbanni@gmail.com
punjabbani@yahoo.com

ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ

ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ

ਲੋਕ ਸਭਾ ਚੋਣਾ ਵਿੱਚ ਰਵਾਇਤੀ ਲੀਡਰਸ਼ਿਪ ਨੂੰ ਲੋਕਾਂ ਨੇ ਨਿਕਾਰਿਆ ਹੈ: ਸਿੰਘ ਸਾਹਿਬ ਜਸਬੀਰ ਸਿੰਘ ਖਾਲਸਾ

ਅੰਮ੍ਰਿਤਸਰ:- 9 ਜੂਨ ( ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਜਸਬੀਰ ਸਿੰਘ ਖਾਲਸਾ ਆਪਣੇ ਸਾਥੀਆਂ ਸਮੇਤ ਬੁੱਢਾ ਦਲ ਦੇ ਨਿਹੰਗ ਸਿੰਘਾਂ ਦੀ ਛਾਉਣੀ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਣ ਲਈ ਪੁੱਜੇ। ਬੁੱਢਾ ਦਲ ਦੀ ਛਾਉਣੀ ਪੁੱਜਣ ਤੇ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਵੱਲੋਂ ਬੁੱਢਾ ਦਲ ਦੇ ਸਕੱਤਰ ਸ. ਦਿਲਜੀਤ ਸਿੰਘ ਬੇਦੀ ਨੇ ਉਨ੍ਹਾਂ ਨੂੰ ਸਿਰਪਾਓ ਤੇ ਦੋਸ਼ਾਲੇ ਨਾਲ ਸਨਮਾਨਿਤ ਕੀਤਾ। ਏਥੇ ਉਨ੍ਹਾਂ ਕੁੱਝ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕੌਮ ਨੇ ਫੈਸਲਾ ਕਰ ਦਿਤਾ ਹੈ ਕਿ ਰਵਾਇਤੀ ਲੀਡਰ ਕੌਮ ਨੂੰ ਬਹੁਤਾ ਚਿਰ ਗੁੰਮਰਾਹ ਨਹੀਂ ਕਰ ਸਕਦੇ, ਕੌਮ ਦੀ ਬੇੜੀ ਨੂੰ ਮੰਝਧਾਰ ਚੋਂ ਕੱਢਣ ਲਈ ਸਿਰਲੱਥ, ਨਿਰਸਵਾਰਥ ਆਪਾਵਾਰੋ, ਕੌਮਪ੍ਰਸਤ, ਸੱਚੇ ਸੁੱਚੇ ਕੁਰਬਾਨੀ ਵਾਲੇ ਆਗੂ ਦੀ ਲੋੜ ਹੈ। ਉਨ੍ਹਾਂ ਕਿਹਾ ਜੋ ਸਿੱਖ ਸਿਧਾਂਤਾ ਤੇ ਪਹਿਰਾ ਦੇ ਸਕਣ ਅਤੇ ਕੌਮ ਨੂੰ ਸਹੀ ਅਗਵਾਈ ਦੇ ਕੇ ਸਿੱਖ ਸਮੱਸਿਆਵਾਂ ਅਤੇ ਪੰਜਾਬ ਦੇ ਮਸਲਿਆਂ ਦੇ ਸਰਲੀਕਰਨ ਲਈ ਲੋਕਸ਼ਕਤੀ ਪੈਦਾ ਕਰਨ ਦੇ ਸਮੱਰਥ ਹੋਣ। ਉਨ੍ਹਾਂ ਕਿਹਾ ਪੰਜਾਬ ਦੀਆਂ ਰਵਾਇਤੀ ਸਿਆਸੀ ਪਾਰਟੀਆਂ ਪੰਜਾਬ ਦੇ ਹਿੱਤਾਂ ਦੀ ਰਾਖੀ ਕਰਨ ਵਿੱਚ ਫੇਲ੍ਹ ਹੋਈਆਂ ਹਨ। ਮੌਜੂਦਾ ਲੋਕ ਸਭਾ ਚੋਣਾ ਵਿੱਚ ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਵੋਟ ਰਾਹੀਂ ਚੰਗਾ ਸਬਕ ਸਿੱਖਾਇਆ ਅਤੇ ਆਪਣੀ ਵੇਦਨਾ ਦਾ ਇਜ਼ਹਾਰ ਸਪੱਸ਼ਟ ਕੀਤਾ ਹੈ। ਉਨ੍ਹਾਂ ਕਿਹਾ ਕਿ ਖਡੂਰ ਸਾਹਿਬ ਤੋਂ ਭਾਈ ਅੰਮ੍ਰਿਤਪਾਲ ਸਿੰਘ ਅਤੇ ਫਰੀਦਕੋਟ ਤੋਂ ਭਾਈ ਸਰਬਜੀਤ ਸਿੰਘ ਖਾਲਸਾ ਦਾ ਵੱਡੀ ਲੀਡ ਨਾਲ ਜਿੱਤਣਾ ਇਸੇ ਗੱਲ ਦਾ ਸੰਕੇਤ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਹੈ ਸਿੱਖ ਸਿਧਾਂਤਾ ਨੂੰ ਬਚਾਉਣ ਤੇ ਸਿੱਖ ਸ਼ਕਤੀ ਨੂੰ ਪ੍ਰਚੰਡ ਕਰਨ ਲਈ ਇਕ ਨਿਸਾਨ ਤੇ ਇਕ ਵਿਧਾਨ ਥੱਲੇ ਇਕੱਠੇ ਹੋਈਏ ਅਤੇ ਸੱਚੇ ਸੁੱਚੇ ਨਿਰਸਵਾਰਥ ਆਗੂ ਦੀ ਅਗਵਾਈ ਨੂੰ ਪ੍ਰਵਾਨ ਕਰੀਏ। ਇਸ ਸਮੇਂ ਸੰਤ ਬਾਬਾ ਜਤਿੰਦਰ ਸਿੰਘ ਗੋਬਿੰਦਬਾਗ਼, ਸੰਤ ਬਾਬਾ ਸਜਨ ਸਿੰਘ ਵਾੜਾ ਸ਼ੇਰ ਸਿੰਘ ਵਾਲੇ, ਸ. ਪਰਮਜੀਤ ਸਿੰਘ ਬਾਜਵਾ ਮੈਨੇਜਰ, ਨਿਹੰਗ ਬਾਬਾ ਭਗਤ ਸਿੰਘ ਅਤੇ ਸ. ਰਾਜਿੰਦਰ ਸਿੰਘ ਰਾਜਾ ਆਦਿ ਹਾਜ਼ਰ ਸਨ।

Advertisement
Advertisement
Advertisement
Advertisement
Scroll to Top