Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 6:55 am

+91 90915 01313 , +91 90916 01313

punjabbanni@gmail.com
punjabbani@yahoo.com

ਪਾਕਿਸਤਾਨੀ ’ਚ ਅੱਤਵਾਦੀ ਹਮਲਾ; ਕੈਪਟਨ ਸਣੇ ਸੱਤ ਜਵਾਨਾਂ ਦੀ ਮੌਤ
ਪਿਸ਼ਾਵਰ (ਰਾਇਟਰ) : ਦੇਸ਼ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਵਿਚ ਐਤਵਾਰ ਨੂੰ ਅੱਤਵਾਦੀ ਹਮਲੇ ’ਚ ਕੈਪਟਨ ਸਮੇਤ ਪਾਕਿਸਤਾਨੀ ਫੌਜ ਦੇ ਲਗਪਗ ਸੱਤ ਜਵਾਨਾਂ ਦੀ ਮੌਤ ਹੋ ਗਈ। ਇਹ ਘਟਨਾ ਐਤਵਾਰ ਨੂੰ ਉਦੋਂ ਹੋਈ ਜਦੋਂ ਫੌਜ ਦਾ ਕਾਫਲਾ ਸੂਬੇ ਦੇ ਲੱਕੀ ਮਾਰਵਤ ਵੱਲ ਜਾ ਰਿਹਾ ਸੀ। ਇਸੇ ਦੌਰਾਨ ਅੱਤਵਾਦੀਆਂ ਦੇ ਹਮਲੇ ਦਾ ਸ਼ਿਕਾਰ ਹੋ ਗਿਆ। ਅੱਤਵਾਦੀਆਂ ਨੇ ਪਹਿਲਾਂ ਆਈਈਡੀ ਧਮਾਕਾ ਕੀਤਾ। ਇਸ ਤੋਂ ਬਾਅਦ ਕਾਫਲੇ ’ਤੇ ਜੰਮ ਕੇ ਫਾਇਰਿੰਗ ਕਰ ਦਿੱਤੀ। ਪੁਲਿਸ ਅਨੁਸਾਰ, ਇਸ ਹਮਲੇ ਵਿਚ ਇਕ ਕੈਪਟਨ ਸਮੇਤ ਕੁੱਲ ਸੱਤ ਸੈਨਿਕ ਮਾਰੇ ਗਏ। ਅੱਤਵਾਦੀਆਂ ਨੇ ਇਕ ਆਈਈਡੀ ਧਮਾਕਾ ਕੀਤਾ ਅਤੇ ਬਾਅਦ ਵਿਚ ਕਾਫਲੇ ’ਤੇ ਗੋਲੀਬਾਰੀ ਕੀਤੀ। ਸੁਰੱਖਿਆ ਅਧਿਕਾਰੀਆਂ ਅਨੁਸਾਰ, ਲੱਕੀ ਮਾਰਵਾਤ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਅੱਤਵਾਦੀਆਂ ਦਾ ਗੜ੍ਹ ਹੈ। ਇੱਥੇ ਇਹ ਕਾਫੀ ਸਮੇਂ ਤੋਂ ਸਰਗਰਮ ਹੈ। ਧਮਾਕੇ ਤੋਂ ਬਾਅਦ ਫੌਜ ਦੇ ਜਵਾਨ ਘਟਨਾ ਸਥਾਨ ’ਤੇ ਪੁੱਜੇ ਅਤੇ ਤਲਾਸ਼ੀ ਮੁਹਿੰਮ ਚਲਾਈ। ਹਾਲਾਂਕਿ ਹਮਲੇ ਦੀ ਜ਼ਿੰਮੇਵਾਰੀ ਹਾਲੇ ਕਿਸੇ ਵੀ ਅੱਤਵਾਦੀ ਜਥੇਬੰਦੀ ਨੇ ਨਹੀਂ ਲਈ ਹੈ।

Advertisement
Advertisement
Advertisement
Advertisement
Scroll to Top