Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Sunday, 16 Aug 2026 | 11:37 am

+91 90915 01313 , +91 90916 01313

punjabbanni@gmail.com
punjabbani@yahoo.com

ਤੇਜ਼ ਰਫ਼ਤਾਰ ਟਿੱਪਰ ਨੇ ਦਰੜੇ ਮੋਟਰਸਾਈਕਲ ਸਵਾਰ ਦੋਵੇਂ ਪਿਓ-ਪੁੱਤਰ

ਤੇਜ਼ ਰਫ਼ਤਾਰ ਟਿੱਪਰ ਨੇ ਦਰੜੇ ਮੋਟਰਸਾਈਕਲ ਸਵਾਰ ਦੋਵੇਂ ਪਿਓ-ਪੁੱਤਰ

ਤੇਜ਼ ਰਫ਼ਤਾਰ ਟਿੱਪਰ ਨੇ ਦਰੜੇ ਮੋਟਰਸਾਈਕਲ ਸਵਾਰ ਦੋਵੇਂ ਪਿਓ-ਪੁੱਤਰ
ਜਲੰਧਰ : ਪੰਜਾਬ ਦੇ ਪ੍ਰਸਿੱਧ ਸ਼ਹਿਰ ਜਲੰਧਰ ਵਿਚ ਬਣੇ ਨਕੋਦਰ ਰੋਡ `ਤੇ ਖਾਲਸਾ ਸਕੂਲ ਕੋਲ ਅੱਜ ਸਵੇਰੇ ਤੇਜ਼ ਰਫ਼ਤਾਰ ਟਿੱਪਰ ਨੇ ਉਸ ਸਮੇਂ ਦੋ ਵਿਅਕਤੀਆਂ ਪਿਤਾ ਪੁੱਤਰ ਨੂੰ ਦਰੜ ਦਿੱਤਾ ਜਦੋਂ ਉਹ ਮੋਟਰਸਾਈਕਲ ਤੇ ਸਵਾਰ ਹੋ ਕੇ ਜਾ ਰਹੇ ਸਨ। ਦੇਖਣ ਵਾਲਿਆਂ ਨੇ ਦੱਸਿਆ ਕਿ ਹਾਦਸਾ ਇੰਨਾ ਭਿਆਨਕ ਸੀ ਕਿ ਦੋਵਾਂ ਦੀ ਮੌਕੇ `ਤੇ ਹੀ ਮੌਤ ਹੋ ਗਈ। ਉਕਤ ਹਾਦਸੇ ਵਿਚ ਦੋਵਾਂ ਦੇ ਸਰੀਰ ਦੇ ਕਈ ਹਿੱਸੇ ਹੋ ਗਏ। ਉਧਰ ਭਾਰਗੋ ਕੈਂਪ ਥਾਣਾ ਪੁਲਸ ਨੇ ਦੋਵਾਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਹਸਪਤਾਲ ਪਹੁੰਚਾਇਆ। ਮ੍ਰਿਤਕਾਂ ਦੀ ਪਛਾਣ ਹੇਰਾਂ ਪਿੰਡ ਦੇ ਰਹਿਣ ਵਾਲੇ ਜਸਵੀਰ ਸਿੰਘ (42) ਅਤੇ ਕਰਮਨ ਸਿੰਘ (16) ਦੇ ਰੂਪ ਵਿਚ ਹੋਈ ਹੈ। ਜਸਵੀਰ ਸਿੰਘ ਦੇ ਜੀਜਾ ਮੋਹਿੰਦਰ ਸਿੰਘ ਨੇ ਦੱਸਿਆ ਕਿ ਅੱਜ ਧੀ ਦਾ ਵਿਆਹ ਸੀ। ਅਸੀਂ ਮਕਸੂਦਾਂ ਮੰਡੀਆਂ ਵਿਚ ਸਬਜੀ ਲੈਣ ਲਈ ਜਾਣਾ ਸੀ। ਮੈਂ ਮੋਟਰਸਾਈਕਲ `ਤੇ ਥੋੜੀ ਅੱਗੇ ਨਿਕਲ ਗਿਆ। ਦੂਜੇ ਮੋਟਰਸਾਈਕਲ `ਤੇ ਜਸਵੀਰ ਸਿੰਘ ਤੇ ਕਰਮਨ ਆ ਰਹੇ ਸਨ। ਕੁਝ ਦੂਰੀ `ਤੇ ਜਾ ਕੇ ਜਸਵੀਰ ਨਹੀਂ ਆਇਆ ਤਾਂ ਉਸ ਨੇ ਕਾਲ ਕੀਤੀ ਪਰ ਕਿਸੇ ਨੇ ਕਾਲ ਨਹੀਂ ਚੁੱਕੀ ਤਾਂ ਉਸ ਨੇ ਪਿੰਡ ਫੋਨ ਕਰਕੇ ਕਿਹਾ ਕਿ ਜਸਵੀਰ ਅਤੇ ਕਰਮਨ ਫੋਨ ਨਹੀਂ ਚੁੱਕ ਰਹੇ ਹਨ। ਇਸ ਤੋਂ ਬਾਅਦ ਉਹ ਆਪਣੇ ਮੋਟਰਸਾਈਕਲ `ਤੇ ਵਾਪਸ ਆਉਣ ਲੱਗਾ। ਇਸ ਦੌਰਾਨ ਜਦੋਂ ਖਾਲਸਾ ਸਕੂਲ ਡੰਪ ਕੋਲ ਪਹੁੰਚਿਆ ਤਾਂ ਉਸ ਨੂੰ ਹਾਦਸੇ ਬਾਰੇ ਪਤਾ ਲੱਗਾ। ਇਸ ਤੋਂ ਬਾਅਦ ਉਸ ਨੇ ਪਰਿਵਾਰ ਦੇ ਹੋਰ ਮੈਂਬਰਾਂ ਨੂੰ ਘਟਨਾ ਦੀ ਜਾਣਕਾਰੀ ਦਿੱਤੀ। ਜਿਸ ਤੋਂ ਬਾਅਦ ਵਿਆਹ ਵਾਲੇ ਘਰ ਵਿਚ ਕੋਹਰਾਮ ਮਚ ਗਿਆ।

Advertisement
Advertisement
Advertisement
Advertisement
Scroll to Top