Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:30 pm

+91 90915 01313 , +91 90916 01313

punjabbanni@gmail.com
punjabbani@yahoo.com

'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

'ਕੌਫ਼ੀ ਵਿਦ ਆਫ਼ੀਸਰ' ਪ੍ਰੋਗਰਾਮ 'ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ

‘ਕੌਫ਼ੀ ਵਿਦ ਆਫ਼ੀਸਰ’ ਪ੍ਰੋਗਰਾਮ ‘ਚ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਨੌਜਵਾਨਾਂ ਦੇ ਹੋਏ ਰੂਬਰੂ
-ਨਗਰ ਨਿਗਮ ਦੇ ਜੁਆਇੰਟ ਕਮਿਸ਼ਨਰ ਨੇ ਸਿੱਖਿਆ ਤੇ ਰੁਜ਼ਗਾਰ ਲਈ ਨੌਜਵਾਨਾਂ ਦਾ ਕੀਤਾ ਮਾਰਗ ਦਰਸ਼ਨ
ਪਟਿਆਲਾ, 13 ਜੂਨ:
ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਸਹਿਯੋਗ ਨਾਲ ਸ਼ੁਰੂ ਕੀਤੇ ਗਏ ‘ਕੌਫ਼ੀ ਵਿਦ ਆਫ਼ੀਸਰ’ ਪ੍ਰੋਗਰਾਮ ‘ਚ ਅੱਜ ਨਗਰ ਨਿਗਮ ਪਟਿਆਲਾ ਦੇ ਜੁਆਇੰਟ ਕਮਿਸ਼ਨਰ ਮਨੀਸ਼ਾ ਰਾਣਾ ਆਈ.ਏ.ਐਸ. ਨੌਜਵਾਨਾਂ ਦੇ ਰੂਬਰੂ ਹੋਏ ਤੇ ਉਨ੍ਹਾਂ ਦਾ ਮੁਕਾਬਲੇ ਦੀਆਂ ਪ੍ਰੀਖਿਆਵਾਂ ਤੇ ਰੋਜ਼ਗਾਰ ਦੀ ਚੋਣ ਕਰਨ ਲਈ ਮਾਰਗ ਦਰਸ਼ਨ ਕੀਤਾ।
ਮੈਡਮ ਮਨੀਸ਼ਾ ਰਾਣਾ ਨੇ ਆਪਣੀ ਪੜ੍ਹਾਈ ਤੇ ਆਈ.ਏ.ਐਸ. ਬਣਨ ਦਾ ਸਫ਼ਰ ਅਤੇ ਨਿਜੀ ਤਜਰਬਾ ਸਾਂਝਾ ਕਰਦਿਆਂ ਨੌਜਵਾਨਾਂ ਨੂੰ ਸਖਤ ਮਿਹਨਤ ਕਰਨ ਲਈ ਪ੍ਰੇਰਿਆ। ਉਨ੍ਹਾਂ ਕਿਹਾ ਕਿ ਕਿਸੇ ਵੀ ਕੰਮ ਵਿੱਚ ਸਫਲਤਾ ਲਈ ਮਿਹਨਤ ਬਹੁਤ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੀ ਤਿਆਰੀ ਲਈ ਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ‘ਚ ਸਫਲਤਾ ਲਈ ਚੰਗੀ ਕਿਤਾਬਾਂ ਪੜਨ ਦੇ ਸੁਝਾਅ ਵੀ ਦਿੱਤੇ।
ਉਨ੍ਹਾਂ ਨੌਜਵਾਨਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜ਼ਿੰਦਗੀ ਵਿੱਚ ਆਪਣੇ ਟੀਚੇ ਨਿਰਧਾਰਤ ਕਰਨ ਸਮੇਂ ਆਪਣੀ ਰੁਚੀ ਵੱਲ ਖਾਸ ਧਿਆਨ ਦੇਣਾ ਚਾਹੀਦਾ ਹੈ, ਜੇਕਰ ਅਸੀ ਆਪਣੀ ਰੁਚੀ ਅਨੁਸਾਰ ਕੈਰੀਅਰ ਦੀ ਚੋਣ ਕਰਾਂਗੇ ਤਾਂ ਨਤੀਜੇ ਸਾਰਥਕ ਸਾਹਮਣੇ ਆਉਣਗੇ।
ਸੰਯੁਕਤ ਕਮਿਸ਼ਨਰ ਮਨੀਸ਼ਾ ਰਾਣਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨੌਜਵਾਨਾਂ ਦਾ ਮਾਰਗ ਦਰਸ਼ਨ ਕਰਨ ਲਈ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੈ ਦੀ ਸਰਪ੍ਰਸਤੀ ਹੇਠ ਏ.ਡੀ.ਸੀ. (ਪੇਂਡੂ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਦੀ ਅਗਵਾਈ ਵਿੱਚ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵੱਲੋਂ ਨੌਜਵਾਨਾਂ ਨਾਲ ਹਰ ਮਹੀਨੇ ਜ਼ਿਲ੍ਹਾ ਪ੍ਰਸ਼ਾਸਨ ਪਟਿਆਲਾ ਦੇ ਅਫ਼ਸਰਾਂ ਨਾਲ ਮੁਲਾਕਾਤ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਪ੍ਰਾਰਥੀ https://forms.gle/kF2swdxe8HUy3mtM6 ਲਿੰਕ ਉਪਰ ਰਜਿਸਟਰ ਕਰ ਸਕਦੇ ਹਨ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਬਲਾਕ-ਡੀ ਮਿੰਨੀ ਸਕੱਤਰੇਤ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ।
ਇਸ ਦੌਰਾਨ ਪੁੱਜੇ ਨੌਜਵਾਨ ਲੜਕੇ ਤੇ ਲੜਕੀਆਂ ਨੇ ਇਸ ਪ੍ਰੋਗਰਾਮ ਵਿਚ ਭਾਗ ਲੈ ਕੇ ਕਾਫੀ ਉਤਸਾਹਿਤ ਮਹਿਸੂਸ ਕੀਤਾ ਤੇ ਕੈਰੀਅਰ ਤੇ ਰੁਜ਼ਗਾਰ ਦੇ ਮੌਕੇ ਸਬੰਧੀ ਆਪਣੇ ਸ਼ੰਕੇ ਦੂਰ ਕਰਨ ਲਈ ਸਵਾਲ ਜਵਾਬ ਕੀਤੇ। ਪ੍ਰੋਗਰਾਮ ਮੌਕੇ ਡਿਪਟੀ ਸੀਈਓ ਸਤਿੰਦਰ ਸਿੰਘ ਤੇ ਕੈਰੀਅਰ ਕਾਉਂਸਲਰ ਰੂਪਸੀ ਪਾਹੂਜਾ ਵੀ ਮੌਜੂਦ ਸਨ।

Advertisement
Advertisement
Advertisement
Advertisement
Scroll to Top