Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 2:28 pm

+91 90915 01313 , +91 90916 01313

punjabbanni@gmail.com
punjabbani@yahoo.com

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਮਹਿਲਾਵਾਂ ਨੂੰ ਮਾਨ-ਸਨਮਾਨ ਨਾਲ ਜਿਊਣ ਲਈ ਹਿੰਸਾ ਦਾ ਡੱਟ ਕੇ ਸਾਹਮਣਾ ਕਰਨਾ ਪਵੇਗਾ: ਰਾਜ ਲਾਲੀ ਗਿੱਲ

ਕਿਹਾ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਲਈ ਲਗਾਤਾਰ ਯਤਨਸ਼ੀਲ

ਚੰਡੀਗੜ੍ਹ, 13 ਜੂਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮਹਿਲਾਵਾਂ ਦੇ ਹੱਕਾਂ ਦੀ ਰਾਖੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਲਗਾਤਾਰ ਯਤਨਸ਼ੀਲ ਹੈ। ਇਸ ਮੰਤਵ ਲਈ, ਪੰਜਾਬ ਰਾਜ ਮਹਿਲਾ ਕਮਿਸ਼ਨ ਮਹਿਲਾਵਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਲਈ ਬਣਦਾ ਮਾਣ-ਸਨਮਾਨ ਯਕੀਨੀ ਬਣਾਉਣ ਲਈ ਤੇਜ਼ੀ ਨਾਲ ਕੰਮ ਕਰ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕੀਤਾ।
ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਨੂੰ ਦਰਪੇਸ਼ ਸਮੱਸਿਆਵਾਂ ਦਾ ਹੱਲ ਕਰਨਾ, ਉਨ੍ਹਾਂ ਦੇ ਅਧਿਕਾਰਾਂ ਦੀ ਰਾਖੀ ਕਰਨਾ ਅਤੇ ਇੱਕ ਬਿਹਤਰ ਸਮਾਜ ਸਿਰਜਣਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸੂਬੇ ਦੀ ਕਿਸੇ ਵੀ ਮਹਿਲਾ ਨੂੰ ਕੋਈ ਸਮੱਸਿਆ ਆ ਰਹੀ ਹੈ ਤਾਂ ਉਹ ਆਪਣੀ ਸਮੱਸਿਆ ਪੰਜਾਬ ਮਹਿਲਾ ਕਮਿਸ਼ਨ ਨਾਲ ਸਾਂਝੀ ਕਰ ਸਕਦੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਕਮਿਸ਼ਨ ਦਾ ਉਦੇਸ਼ ਮਹਿਲਾਵਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਜਿੰਨਾ ਸੰਭਵ ਹੋ ਸਕੇ ਹੱਲ ਕਰਨਾ ਅਤੇ ਉਨ੍ਹਾਂ ਨੂੰ ਬਣਦਾ ਸਨਮਾਨ ਦੇਣਾ ਹੈ। ਕਮਿਸ਼ਨ ਅਜਿਹਾ ਮਾਹੌਲ ਸਿਰਜਣ ਦੀ ਵੀ ਕੋਸ਼ਿਸ਼ ਕਰਦਾ ਹੈ ਜਿੱਥੇ ਮਹਿਲਾਵਾਂ ਤਰੱਕੀ ਕਰ ਸਕਣ ਅਤੇ ਸਮਾਜ ਵਿੱਚ ਸਕਾਰਾਤਮਕ ਯੋਗਦਾਨ ਪਾ ਸਕਣ।
ਰਾਜ ਲਾਲੀ ਗਿੱਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਕੋਈ ਮਹਿਲਾ ਘਰੇਲੂ ਹਿੰਸਾ, ਜਿਨਸੀ ਸ਼ੋਸ਼ਣ ਜਾਂ ਕੰਮ ਵਾਲੀ ਥਾਂ ‘ਤੇ ਦੁਰਵਿਵਹਾਰ ਦਾ ਸਾਹਮਣਾ ਕਰ ਰਹੀ ਹੈ ਤਾਂ ਉਹ ਪੰਜਾਬ ਰਾਜ ਮਹਿਲਾ ਕਮਿਸ਼ਨ, ਐਸ.ਸੀ.ਓ. 5, ਸੈਕਟਰ 55, ਫੇਜ਼ 1, ਮੁਹਾਲੀ, ਜ਼ਿਲ੍ਹਾ ਐਸ.ਏ.ਐਸ. ਨਗਰ, ਈਮੇਲ: punjabwomencommission@gmail.com, ਫ਼ੋਨ 0172-2222607 ਨਾਲ ਸੰਪਰਕ ਕਰ ਸਕਦੀ ਹੈ।

Advertisement
Advertisement
Advertisement
Advertisement
Scroll to Top