Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Wednesday, 30 Sep 2026 | 7:39 pm

+91 90915 01313 , +91 90916 01313

punjabbanni@gmail.com
punjabbani@yahoo.com

ਬੈਡਮਿੰਟਨ ਵਿਚ ਸਾਤਵਿਕ-ਚਿਰਾਗ ਦੀ ਜੋੜੀ ਤੀਜੇ ਸਥਾਨ ’ਤੇ ਖਿਸਕੀ

ਬੈਡਮਿੰਟਨ ਵਿਚ ਸਾਤਵਿਕ-ਚਿਰਾਗ ਦੀ ਜੋੜੀ ਤੀਜੇ ਸਥਾਨ ’ਤੇ ਖਿਸਕੀ

ਬੈਡਮਿੰਟਨ ਵਿਚ ਸਾਤਵਿਕ-ਚਿਰਾਗ ਦੀ ਜੋੜੀ ਤੀਜੇ ਸਥਾਨ ’ਤੇ ਖਿਸਕੀ
ਪਿਛਲੇ ਹਫਤੇ ਇੰਡੋਨੇਸ਼ੀਆ ਓਪਨ ’ਚ ਖਿਤਾਬ ਦਾ ਬਚਾਅ ਕਰਨ ਤੋਂ ਖੁੰਝੀ ਸਾਤਵਿਕਸਾਈਰਾਜ ਰੰਕੀਰੈਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤ ਦੀ ਅੱਵਲ ਦਰਜਾ ਪੁਰਸ਼ ਡਬਲਜ਼ ਜੋੜੀ ਅੱਜ ਜਾਰੀ ਤਾਜ਼ਾ ਵਿਸ਼ਵ ਬੈਡਮਿੰਟਨ ਫੈਡਰੇਸ਼ਨ (ਬੀਡਬਲਿਊਐੱਫ) ਰੈਂਕਿੰਗ ’ਚ ਦੋ ਸਥਾਨ ਹੇਠਾਂ ਤੀਜੇ ਸਥਾਨ ’ਤੇ ਖਿਸਕ ਗਈ ਹੈ। ਚੀਨ ਦੀ ਲਿਆਂਗ ਵੇਈ ਕੇਂਗ ਅਤੇ ਵਾਂਗ ਚਾਂਗ ਦੀ ਜੋੜੀ ਪੁਰਸ਼ ਡਬਲਜ਼ ਵਿੱਚ ਨਵੀਂ ਨੰਬਰ ਇਕ ਜੋੜੀ ਬਣ ਗਈ ਹੈ। ਇਸ ਤੋਂ ਬਾਅਦ ਡੈਨਮਾਰਕ ਦੇ ਕਿਮ ਏਸਟਰਪ ਅਤੇ ਐਂਡਰਸ ਸਕਾਰੂਪ ਰਾਸਮੁਸੇਨ ਦਾ ਨੰਬਰ ਆਉਂਦਾ ਹੈ ਜਿਨ੍ਹਾਂ ਨੇ ਦੋ ਸਥਾਨਾਂ ਦੀ ਛਾਲ ਮਾਰੀ ਹੈ। ਸਾਤਵਿਕ ਅਤੇ ਚਿਰਾਗ ਦੀ ਜੋੜੀ ਨੇ ਮਈ ਵਿੱਚ ਥਾਈਲੈਂਡ ਓਪਨ ਜਿੱਤ ਕੇ ਨੰਬਰ ਇੱਕ ਰੈਂਕਿੰਗ ਹਾਸਲ ਕੀਤੀ ਸੀ ਪਰ ਪਿਛਲੇ ਮਹੀਨੇ ਸਿੰਗਾਪੁਰ ਓਪਨ ਦੇ ਪਹਿਲੇ ਗੇੜ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਭਾਰਤੀ ਜੋੜੀ ਨੇ ਮੌਜੂਦਾ ਆਸਟਰੇਲੀਅਨ ਓਪਨ ਤੋਂ ਵੀ ਨਾਮ ਵਾਪਸ ਲੈ ਲਿਆ ਸੀ। ਪੁਰਸ਼ ਸਿੰਗਲਜ਼ ਵਿੱਚ ਐੱਚਐੱਸ ਪ੍ਰਣੌਏ ਅਤੇ ਲਕਸ਼ੈ ਸੇਨ ਕ੍ਰਮਵਾਰ 10ਵੇਂ ਅਤੇ 14ਵੇਂ ਸਥਾਨ ’ਤੇ ਕਾਇਮ ਹਨ। ਕਿਦਾਂਬੀ ਸ੍ਰੀਕਾਂਤ ਚਾਰ ਸਥਾਨ ਹੇਠਾਂ 32ਵੇਂ ਸਥਾਨ ’ਤੇ ਖਿਸਕ ਗਿਆ ਹੈ ਜਦਕਿ ਪ੍ਰਿਯਾਂਸ਼ੂ ਰਾਜਾਵਤ 34ਵੇਂ ਅਤੇ ਕਿਰਨ ਜੌਰਜ 35ਵੇਂ ਸਥਾਨ ’ਤੇ ਕਾਬਜ਼ ਹਨ।

Advertisement
Advertisement
Advertisement
Advertisement
Scroll to Top