Breaking

ਜਗਤ ਗੁਰੂ ਨਾਨਕ ਦੇਵ ਪੰਜਾਬ ਸਟੇਟ ਓਪਨ ਯੂਨੀਵਰਸਿਟੀ ਵਿਖੇ ਪੁਸਤਕ ਰਿਲੀਜ਼     ਪੰਜਾਬੀ ਯੂਨੀਵਰਸਿਟੀ ਦੀ ਪ੍ਰੀਖਿਆ ਸ਼ਾਖਾ ਨੂੰ ਭਾਰਤੀ ਸਟੇਟ ਬੈਂਕ ਨੇ ਪ੍ਰਦਾਨ ਕੀਤੀਆਂ ਦੋ ਡਲਿਵਰੀ ਵੈਨਾਂ     ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ
Monday, 16 Nov 2026 | 12:21 am

+91 90915 01313 , +91 90916 01313

punjabbanni@gmail.com
punjabbani@yahoo.com

ਦਿਵਿਆਂਗ ਵਿਅਕਤੀਆਂ ਨੂੰ ਰੈੱਡ ਕਰਾਸ ਵੱਲੋਂ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ ਜੁਲਾਈ ’ਚ ਕੀਤੀ ਜਾਵੇਗੀ

ਦਿਵਿਆਂਗ ਵਿਅਕਤੀਆਂ ਨੂੰ ਰੈੱਡ ਕਰਾਸ ਵੱਲੋਂ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ ਜੁਲਾਈ ’ਚ ਕੀਤੀ ਜਾਵੇਗੀ

ਦਿਵਿਆਂਗ ਵਿਅਕਤੀਆਂ ਨੂੰ ਰੈੱਡ ਕਰਾਸ ਵੱਲੋਂ ਮੁਫ਼ਤ ਸਹਾਇਤਾ ਉਪਕਰਨ ਦੀ ਵੰਡ ਜੁਲਾਈ ’ਚ ਕੀਤੀ ਜਾਵੇਗੀ
-339 ਦਿਵਿਆਂਗਜਨ ਨੂੰ 80 ਲੱਖ ਰੁਪਏ ਦੇ ਉਪਕਰਨ ਪ੍ਰਦਾਨ ਕੀਤੇ ਜਾਣਗੇ : ਡਿਪਟੀ ਕਮਿਸ਼ਨਰ
ਪਟਿਆਲਾ, 21 ਜੂਨ:
ਅਲਿਮਕੋ ਕਾਨਪੁਰ ਅਤੇ ਰੈੱਡ ਕਰਾਸ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਕੇਂਦਰ ਪਟਿਆਲਾ ਵੱਲੋਂ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਦੇ ਸਹਿਯੋਗ ਨਾਲ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿਵਿਆਂਗ ਵਿਅਕਤੀਆਂ ਨੂੰ ਸੀ.ਐਸ.ਆਰ. ਸਕੀਮ ਅਤੇ ਭਾਰਤ ਸਰਕਾਰ ਦੀ ਏਡਿੱਪ ਸਕੀਮ ਤਹਿਤ ਲੋੜੀਂਦੇ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਲਈ ਪਟਿਆਲਾ ਜ਼ਿਲ੍ਹੇ ਅੰਦਰ ਦਸੰਬਰ 2023 ਵਿੱਚ ਵੱਖ-ਵੱਖ ਥਾਵਾਂ ‘ਤੇ ਮੈਡੀਕਲ ਜਾਂਚ ਕੈਂਪ ਸਮਾਣਾ, ਪਾਤੜਾਂ, ਨਾਭਾ, ਪਟਿਆਲਾ, ਰਾਜਪੁਰਾ ਵਿਖੇ ਲਗਾਏ ਗਏ ਸਨ। ਜਿਸ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ ਦਿ‌ਵਿਆਂਗ ਵਿਅਕਤੀਆਂ ਦੀ ਜਾਂਚ ਵਿਸ਼ੇਸ਼ ਮਾਹਿਰਾਂ ਦੀ ਟੀਮ ਵੱਲੋਂ ਕੀਤੀ ਗਈ ਸੀ।
ਵਧੇਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਅਫ਼ਸਰ ਪਟਿਆਲਾ ਡਾ. ਪ੍ਰਿਤਪਾਲ ਸਿੰਘ ਸਿੱਧੂ ਨੇ ਦੱਸਿਆ ਕਿ ਦਸੰਬਰ 2023 ਵਿੱਚ ਪਟਿਆਲਾ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਮੈਡੀਕਲ ਜਾਂਚ ਕੈਂਪ ਲਗਾਏ ਗਏ ਸਨ ਜਿਸ ਵਿਚ ਵਿਸ਼ੇਸ਼ ਜ਼ਰੂਰਤਾਂ ਵਾਲੇ 860 ਤੋਂ ਵੱਧ ਦਿਵਿਆਂਗ ਵਿਅਕਤੀਆਂ ਦੇ ਨਰੀਖਣ ਉਪਰੰਤ 339 ਵਿਅਕਤੀਆਂ ਨੂੰ ਸਹਾਇਤਾ ਉਪਕਰਨ ਉਪਲਬਧ ਕਰਵਾਉਣ ਲਈ ਸੂਚੀਬੱਧ ਕੀਤਾ ਗਿਆ ਸੀ।
ਡਿਪਟੀ ਕਮਿਸ਼ਨਰ ਪਟਿਆਲਾ -ਕਮ- ਪ੍ਰਧਾਨ ਰੈੱਡ ਕਰਾਸ ਪਟਿਆਲਾ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਦਸੰਬਰ 2023 ਵਿਸ਼ੇਸ਼ ਜ਼ਰੂਰਤਾਂ ਵਾਲੇ ਜਿਨ੍ਹਾਂ ਵਿਅਕਤੀਆਂ ਨੂੰ ਸੂਚੀਬੱਧ ਕੀਤਾ ਗਿਆ ਸੀ ਉਨ੍ਹਾਂ ਨੂੰ ਲਗਭਗ 80 ਲੱਖ ਤੋਂ ਵੱਧ ਦੀ ਕੀਮਤ ਦਾ ਸਮਾਨ ਜਨਰਲ ਇੰਸ਼ੋਰੈਂਸ ਕਾਰਪੋਰੇਸ਼ਨ ਆਫ਼ ਇੰਡੀਆ ਵੱਲੋਂ ਸੀ. ਐਸ. ਆਰ. ਸਕੀਮ ਅਤੇ ਭਾਰਤ ਸਰਕਾਰ ਦੀ ਏ.ਡੀ.ਆਈ.ਪੀ ਸਕੀਮ ਤਹਿਤ ਦਿੱਤਾ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਕੇਂਦਰ ਪਟਿਆਲਾ ਕੇਂਦਰ ਜੇਲ੍ਹ ਰੋਡ ਪਟਿਆਲਾ ਵਿਖੇ ਜੁਲਾਈ 2024 ਵਿੱਚ ਲਗਾਏ ਜਾ ਰਹੇ ਕੈਂਪਾਂ ਵਿੱਚ ਅਲਿਮਕੋ ਕਾਨਪੁਰ ਵੱਲੋਂ ਮੋਟਰਾਈਜ਼ ਟ੍ਰਾਈਸਾਇਕਲ ਟ੍ਰਾਈਸਾਇਕਲ, ਵ੍ਹੀਲ ਚੇਅਰ, ਘੱਟ ਸੁਣਨ ਵਾਲੇ ਵਿਅਕਤੀਆਂ ਨੂੰ ਕੰਨਾਂ ਦੀਆਂ ਮਸ਼ੀਨਾਂ ਨੇਤਰਹੀਣ ਵਿਅਕਤੀਆਂ ਲਈ ਸਮਾਰਟ ਫ਼ੋਨ, ਬੱਚਿਆਂ ਲਈ ਐਮ.ਆਰ ਕਿੱਟਾਂ, ਚੱਲਣ ਫਿਰਨ ਤੋਂ ਅਸਮਰਥ ਵਿਅਕਤੀਆਂ ਲਈ ਬਸਾਖੀਆ ਅਤੇ ਕੈਲੀਪਰ ਆਦਿ ਦਿੱਤੇ ਜਾਣਗੇ।
ਉਨ੍ਹਾਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਰੈੱਡ ਕਰਾਸ ਜ਼ਿਲ੍ਹਾ ਅੰਗਹੀਣਤਾ ਮੁੜਵਸੇਬਾ ਕੇਂਦਰ ਪਟਿਆਲਾ ਕੇਂਦਰ ਜੇਲ੍ਹ ਰੋਡ ਪਟਿਆਲਾ ਵਿਖੇ ਮਿਤੀ 10 ਜੁਲਾਈ 2024 ਨੂੰ ਨਾਭਾ ਅਤੇ ਰਾਜਪੁਰਾ ਬਲਾਕ, ਮਿਤੀ 11 ਜੁਲਾਈ 2024 ਨੂੰ ਸਮਾਣਾ ਅਤੇ ਪਾਤੜਾਂ ਬਲਾਕ, ਮਿਤੀ 12 ਜੁਲਾਈ 2024 ਨੂੰ ਪਟਿਆਲਾ ਬਲਾਕ ਨਾਲ ਸਬੰਧਤ ਸੂਚੀਬੱਧ ਹੋਏ ਵਿਅਕਤੀ ਭਾਗ ਲੈ ਕੇ ਅਪਣਾ ਸਹਾਇਤਾ ਉਪਕਰਨ ਪ੍ਰਾਪਤ ਕਰ ਸਕਦੇ ਹਨ। ਸਹਾਇਤਾ ਪ੍ਰਾਪਤ ਕਰਨ ਲਈ ਸੂਚੀਬੱਧ ਹੋਏ ਵਿਅਕਤੀ ਕੋਲ ਅਪਣਾ ਪਹਿਚਾਣ ਪੱਤਰ ਅਤੇ ਦਸੰਬਰ 2023 ਵਿੱਚ ਅਲਿਮਕੋ ਕਾਨਪੁਰ ਵੱਲੋਂ ਜਾਰੀ ਪਰਚੀ ਹੋਣੀ ਲਾਜ਼ਮੀ ਹੈ।
ਉਨ੍ਹਾਂ ਕਿਹਾ ਕਿ ਕੋਈ ਵੀ ਵਿਅਕਤੀ ਸਰੀਰਕ ਤੌਰ ਤੇ ਦਿਵਿਆਂਗ ਨਹੀਂ ਹੁੰਦਾ ਸਗੋਂ ਮਾਨਸਿਕ ਤੌਰ ਤੇ ਦਿਵਿਆਂਗ ਹੁੰਦਾ ਹੈ। ਹਰ ਇਕ ਵਿਅਕਤੀ ਨੂੰ ਆਪਣਾ ਮਨੋਬਲ ਉੱਚਾ ਰੱਖਣਾ ਚਾਹੀਦਾ ਹੈ ਤਾਂ ਜੋ ਉਹ ਆਪਣੇ ਪਰਿਵਾਰ ਦੇ ਨਾਲ-ਨਾਲ ਇੱਕ ਚੰਗਾ ਸਮਾਜ ਸਿਰਜਣ ਵਿੱਚ ਵੀ ਯੋਗਦਾਨ ਪਾ ਸਕੇ।

Advertisement
Advertisement
Advertisement
Advertisement
Scroll to Top