ਖਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ
ਖਾਲਸਾ ਕਾਲਜ ਪਟਿਆਲਾ ਵਿਖੇ ਮਨਾਇਆ ਗਿਆ
ਅੰਤਰਰਾਸ਼ਟਰੀ ਯੋਗਾ ਦਿਵਸ
ਪਟਿਆਲਾ : ਖਾਲਸਾ ਕਾਲਜ ਪਟਿਆਲਾ ਵਲੋਂ ਯੂ ਜੀ ਸੀ ਨਵੀਂ ਦਿੱਲੀ, ਚ ਸਿਖਿਆ ਵਿਭਾਗ, ਪੰਜਾਬ ਸਰਕਾਰ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਦਿਸ਼ਾ ਨਿਰਦੇਸ਼ ਅਧੀਨ ਅਤੇ ਕਾਲਜ ਪਿ੍ਰੰਸੀਪਲ ਡਾ. ਧਰਮਿੰਦਰ ਸਿੰਘ ਸਿੰਘ ਭਾ ਦੀ ਅਗਵਾਈ ਵਿੱਚ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ। ਇਸ ਵਿਚ ਕਾਲਜ ਦੇ ਐਨ ਐਸ ਐਸ ਵਿਭਾਗ, ਸਰੀਰਕ ਸਿੱਖਿਆ ਵਿਭਾਗ, ਬੱਡੀ ਗਰੁਪ ਅਤੇ ਇਸ ਤੋਂ ਇਲਾਵਾ ਐਨ ਸੀ ਸੀ ਦੇ ਤਿੰਨੋ ਵਿੰਗ, ਆਰਮੀ, ਏਅਰ ਅਤੇ ਨੇਵੀ ਦੇ ਵਿਦਿਆਰਥੀਆਂ ਨੇ ਸ਼ਿਰਕਤ ਕੀਤੀ ਇਸ ਮੌਕੇ ਡਾ. ਧਰਮਿੰਦਰ ਸਿੰਘ ਭਾ ਨੇ ਕਿਹਾ ਕਿ ਵਰਤਮਾਨ ਸਮੇਂ ਸਾਡੇ ਰੋਜ਼ਾਨਾ ਜੀਵਨ ਵਿਚ ਸਮੇਂ ਸਿਰ ਭੋਜਨ ਨਾ ਕਰਨਾ, ਅਨੀਂਦਰਾ ਅਤੇ ਬਾਜ਼ਾਰੀ ਭੋਜਨ ਨਾਲ ਬਹੁਤ ਸਾਰੀਆਂ ਸਰੀਰਕ ਅਤੇ ਦਿਮਾਗੀ ਬਿਮਾਰੀਆਂ ਹੋ ਜਾਂਦੀਆਂ ਹਨ ਜਿੰਨਾ ਨੂੰ ਕਿ ਕੁਝ ਸਮਾਂ ਰੋਜ਼ਾਨਾ ਯੋਗਾ ਕਰਕੇ ਸਹਿਜੇ ਹੀ ਦੂਰ ਕੀਤਾ ਜਾ ਸਕਦਾ ਹੈ । ਨਾਂ ਅਧਿਆਪਕਾ ਅਤੇ ਵਿਦਿਆਰਥੀਆਂ ਨੂੰ ਯੋਗਾ ਨਾਲ ਲਗਾਤਾਰ ਜੁੜੇ ਰਹਿਣ ਲਈ ਪ੍ਰੇਰਿਤ ਵੀ ਕੀਤਾ । ਅਖੀਰ ਵਿਚ ਕਾਲਜ ਦੇ ਸਰੀਰਕ ਸਿਖਿਆ ਵਿਭਾਗ ਦੇ ਮੁਖੀ ਡਾ. ਗੁਰਸ਼ਰਨ ਸਿੰਘ ਗਿਲ ਨੇ ਆਏ ਸਾਰੇ ਵਿਦਿਆਰਥੀਆਂ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਿਧੀਆਂ ਵਿਦਿਆਰਥੀ ਜੀਵਨ ਵਿੱਚ ਬਹੁਤ ਜਰੂਰੀ ਹਨ ਤਾਂ ਜੋ ਹ ਮਾਨਸਿਕ ਅਤੇ ਸਰੀਰਕ ਪੱਧਰ ਤੇ ਤੰਦਰੁਸਤ ਰਹਿ ਸਕਣ।