Breaking

ਪੰਜਾਬ ਹੁਣ ‘ਉੱਡਦਾ ਪੰਜਾਬ’ ਤੋਂ ‘ਪੜ੍ਹਦਾ ਪੰਜਾਬ’ ਬਣ ਗਿਆ ਹੈ: ਹਰਜੋਤ ਸਿੰਘ ਬੈਂਸ     ਭਗਵੰਤ ਮਾਨ ਸਰਕਾਰ ਨੇ ਸਕੂਲੀ ਬੁਨਿਆਦੀ ਢਾਂਚੇ ਵਿੱਚ 2,300 ਕਰੋੜ ਰੁਪਏ ਕੀਤੇ ਨਿਵੇਸ਼ : ਹਰਜੋਤ ਸਿੰਘ ਬੈਂਸ     ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ
Friday, 21 Aug 2026 | 2:18 pm

+91 90915 01313 , +91 90916 01313

punjabbanni@gmail.com
punjabbani@yahoo.com

ਨਾਭਾ ਜੇਲ ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਰਾਜਾ ਵੜਿੰਗ,ਵਿਜੇਂਦਰ ਸਿੰਗਲਾ ਅਤੇ ਜਲਾਲਪੁਰ ਨੇ ਕੀਤੀ ਮੁਲਾਕਾਤ

ਨਾਭਾ ਜੇਲ ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਰਾਜਾ ਵੜਿੰਗ,ਵਿਜੇਂਦਰ ਸਿੰਗਲਾ ਅਤੇ ਜਲਾਲਪੁਰ ਨੇ ਕੀਤੀ ਮੁਲਾਕਾਤ

ਨਾਭਾ ਜੇਲ ਚ ਬੰਦ ਸਾਧੂ ਸਿੰਘ ਧਰਮਸੋਤ ਨਾਲ ਰਾਜਾ ਵੜਿੰਗ,ਵਿਜੇਂਦਰ ਸਿੰਗਲਾ ਅਤੇ ਜਲਾਲਪੁਰ ਨੇ ਕੀਤੀ ਮੁਲਾਕਾਤ
-ਕੇਦਰ ਅਤੇ ਸੂਬਾ ਸਰਕਾਰ ਤੇ ਸਾਧੇ ਨਿਸ਼ਾਨੇ
ਨਾਭਾ 20 ਜੂਨ (): ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਨਾਭਾ ਦੀ ਨਵੀਂ ਜਿਲਾ ਜੇਲ ਵਿੱਚ ਨਜ਼ਰਬੰਦ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਮਿਲਣ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ, ਕਾਂਗਰਸ ਪਾਰਟੀ ਦੇ ਸਾਬਕਾ ਮੰਤਰੀ ਵਿਜੇੰਦਰ ਸਿੰਗਲਾ ਅਤੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਰੀਬ ਅੱਧਾ ਘੰਟਾ ਜੇਲ ਵਿੱਚ ਮੁਲਾਕਾਤ ਕੀਤੀ। ਇਸ ਮੌਕੇ ਰਾਜਾ ਵੜਿੰਗ ਨੇ ਕਿਹਾ ਕਿ ਸਾਧੂ ਸਿੰਘ ਧਰਮਸੋਤ ਚੜ੍ਹਦੀ ਕਲਾ ਵਿੱਚ ਹਨ ਅਤੇ ਪਾਕ ਸਾਫ ਹੋ ਕੇ ਉਹ ਜੇਲ ਵਿੱਚੋਂ ਬਾਹਰ ਨਿਕਲਣਗੇ। ਨੀਟ ਪ੍ਰੀਖਿਆ ਲੀਕ ਮਾਮਲੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਅਸੀਂ ਕੱਲ ਸਮੁੱਚੇ ਦੇਸ਼ ਭਰ ਦੇ ਵਿੱਚ ਕਾਂਗਰਸ ਪਾਰਟੀ ਦੇ ਵੱਲੋਂ ਕੇਂਦਰ ਸਰਕਾਰ ਖਿਲਾਫ ਵੱਡਾ ਪ੍ਰਦਰਸ਼ਨ ਕਰਾਂਗੇ। ਰਾਜਾ ਵੜਿੰਗ ਨੇ ਕੇਂਦਰ ਸਰਕਾਰ ਵੱਲੋਂ 14 ਫਸਲਾਂ ਤੇ ਐਮਐਸਪੀ ਵਾਧੇ ਤੇ ਬੋਲਦਿਆਂ ਕਿਹਾ ਕਿ ਐਮ ਐਸ ਪੀ ਕਿਸਾਨਾਂ ਨੂੰ ਐਮਐਸਪੀ ਤੇ ਲੀਗਲ ਗਰੰਟੀ ਦੇਣੀ ਚਾਹੀਦੀ ਹੈ। ਨੀਟ ਪ੍ਰੀਖਿਆ ਲੀਕ ਮਾਮਲੇ ਤੇ ਰਾਜਾ ਅਮਰਿੰਦਰ ਸਿੰਘ ਵੜਿੰਗ ਨੇ ਕਿਹਾ ਕਿ ਇਹ ਬਹੁਤ ਵੱਡਾ ਘਪਲਾ ਹੈ ਅਤੇ ਲੱਖਾਂ ਹੀ ਸਟੂਡੈਂਟਾਂ ਦਾ ਭਵਿੱਖ ਦਾਅ ਤੇ ਲੱਗਿਆ ਹੋਇਆ ਹੈ, ਅਤੇ ਬਹੁਤ ਸਟੂਡੈਂਟ ਵੱਲੋਂ ਸੁਸਾਈਡ ਕੀਤਾ ਗਿਆ ਹੈ ਅਤੇ ਕਈ ਨਿਰਾਸ਼ਾ ਅਤੇ ਕਈ ਵਿਦਿਆਰਥੀ ਡਿਪਰੈਸ਼ਨ ਵਿੱਚ ਵੀ ਚਲੇ ਗਏ ਹਨ। ਇਸ ਦੇ ਵਿੱਚ ਉਹਨਾਂ ਕਿਹਾ ਕਿ ਬਹੁਤ ਵੱਡੀ ਧਾਂਦਲੀ ਇਸ ਦੇ ਵਿੱਚ ਹੈ। ਨੀਟ ਪ੍ਰੀਖਿਆ ਮਾਮਲੇ ਵਿੱਚ ਪੁਲਿਸ ਵੱਲੋਂ ਵਿਦਿਆਰਥੀ ਨੂੰ ਗ੍ਰਿਫਤਾਰ ਕਰਨ ਤੇ ਰਾਜਾ ਵੜਿੰਗ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਕੋਈ ਨਾ ਕੋਈ ਤਾਂ ਡਰਾਮਾ ਕਰਨਾ ਹੀ ਹੈ ਅਤੇ ਸੀਬੀਆਈ ਜਾਂਚ ਤੇ ਵੀ ਵੜਿੰਗ ਨੇ ਤੰਜ ਕਸਦਿਆ ਕਿਹਾ ਕਿ ਕੇਂਦਰ ਸਰਕਾਰ ਦੀ ਸੀਬੀਆਈ ਏਜੰਸੀ ਹੈ। ਪੰਜਾਬ ਵਿੱਚ ਦਿਨੋ ਦਿਨ ਵੱਧਦੇ ਨਸ਼ੇ ਅਤੇ ਪੰਜਾਬ ਵਿੱਚ ਪੰਜਾਬ ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਤੇ ਰਾਜਾ ਵੜਿੰਗ ਨੇ ਕਿਹਾ ਕਿ 14 ਦਿਨਾਂ ਵਿੱਚ 14 ਮੌਤਾਂ ਹੋ ਰਹੀਆਂ ਹਨ ਅਤੇ ਸੋਹਾ ਖਾਣ ਨਾਲ ਨਸ਼ੇ ਨਹੀਂ ਰੁਕਣੇ ਕਿਉਂਕਿ ਸਾਨੂੰ ਇਕੱਠੇ ਹੋ ਕੇ ਸਾਰਿਆਂ ਨੂੰ ਵਿਚਾਰ ਕਰਨਾ ਚਾਹੀਦਾ ਹੈ।

Advertisement
Advertisement
Advertisement
Advertisement
Scroll to Top