Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 2:32 pm

+91 90915 01313 , +91 90916 01313

punjabbanni@gmail.com
punjabbani@yahoo.com

ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ  ਨੇ ਸਥਾਪਿਤ ਕੀਤਾ ਕੰਟਰੋਲ ਰੂਮ :

ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ :

ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਪੀ ਐਸ ਪੀ ਸੀ ਐਲ ਨੇ ਸਥਾਪਿਤ ਕੀਤਾ ਕੰਟਰੋਲ ਰੂਮ :

ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ:

ਪਟਿਆਲਾ: ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟਡ ਵੱਲੋਂ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਕੰਟਰੋਲ ਰੂਮ ਦੀ ਸਥਾਪਨਾ ਕੀਤੀ ਗਈ ਹੈ। ਇਸਦੇ ਨਾਲ ਹੀ ਪੀ ਐਸ ਪੀ ਸੀ ਐਲ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਹੈ, ਤਾਂ ਜੋ ਕਿਸੇ ਵੀ ਅਣਸੁਖਾਂਵੀ ਘਟਨਾ ਤੋਂ ਬਚਿਆ ਜਾ ਸਕੇ।

ਪੀ ਐਸ ਪੀ ਸੀ ਐਲ ਦੇ ਇੱਕ ਬੁਲਾਰੇ ਮੁਤਾਬਕ ਸੂਬੇ ਭਰ ਅੰਦਰ ਖੇਤਾਂ ਉੱਪਰੋਂ ਨਿਕਲਣ ਵਾਲੀਆਂ ਬਿਜਲੀ ਦੀਆਂ ਤਾਰਾਂ ਨੂੰ ਲੈ ਕੇ ਵਿਭਾਗ ਨੇ ਨਿਗਰਾਨੀ ਵਧਾ ਦਿੱਤੀ ਹੈ। ਇਸ ਲੜੀ ਹੇਠ, ਜਿਥੋਂ-ਜਿੱਥੋਂ ਇਹ ਤਾਰਾ ਨਿਕਲਦੀਆਂ ਹਨ, ਉਹਨਾਂ ਇਲਾਕਿਆਂ ਵਿੱਚ ਐਸ ਡੀ ਓ ਸਣੇ ਹੋਰਨਾਂ ਮੁਲਾਜ਼ਮਾਂ ਨੂੰ ਵਿਸ਼ੇਸ਼ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ, ਫਾਇਰ ਸਟੇਸ਼ਨਾਂ ਨਾਲ ਵੀ ਸੰਪਰਕ ਕਰਕੇ ਉਹਨਾਂ ਨੂੰ ਅਲਰਟ ਰਹਿਣ ਵਾਸਤੇ ਕਿਹਾ ਗਿਆ ਹੈ। ਇਸ ਦੌਰਾਨ ਬਿਜਲੀ ਦੀਆਂ ਢਿੱਲੀਆਂ/ਨੀਵੀਆਂ ਤਾਰਾਂ ਅਤੇ ਜੀ.ਓ ਸਵਿਚਾਂ ਆਦਿ ਤੋਂ ਸਪਾਰਕਿੰਗ ਨਾਲ ਕਣਕ ਦੀ ਫਸਲ ਨੂੰ ਅੱਗ ਲੱਗਣ ਤੋਂ ਬਚਾਉਣ ਲਈ ਸੂਚਨਾ ਤੁਰੰਤ ਨੇੜੇ ਦੇ ਉਪ ਮੰਡਲ ਦਫਤਰ/ਸ਼ਿਕਾਇਤ ਘਰ ਦੇ ਨਾਲ-ਨਾਲ ਕੰਟਰੋਲ ਰੂਮ ਨੰਬਰ 96461-06835, 96461-06836 ਜਾਂ 1912 ਤੇ ਦਿੱਤੀ ਜਾ ਸਕਦੀ ਹੈ, ਤਾਂ ਜੋ ਇਹਨਾਂ ਬਿਜਲੀ ਦੀਆਂ ਲਾਈਨਾਂ/ਤਾਰਾਂ ਦੀ ਸਮੇਂ ਸਿਰ ਦਰੁਸਤੀ ਕੀਤੀ ਜਾ ਸਕੇ। ਇਸਦੇ ਨਾਲ ਹੀ ਬਿਜਲੀ ਦੀਆਂ ਢਿੱਲੀਆਂ ਜਾਂ ਨੀਵੀਆਂ ਤਾਰਾਂ ਜਾਂ ਸਪਾਰਕਿੰਗ ਦੀਆਂ ਤਸਵੀਰਾਂ ਸਮੇਤ ਲੋਕੇਸ਼ਨ ਵੱਟਸਐਪ ਨੰਬਰ 96461-06835/36 ਤੇ ਭੇਜੀਆਂ ਜਾ ਸਕਦੀਆਂ ਹਨ।

ਉਪਰੋਕਤ ਤੋਂ ਇਲਾਵਾ, ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਕੁਝ ਸਾਵਧਾਨੀਆਂ ਵਰਤਣ ਵਾਸਤੇ ਗਿਆ ਹੈ। ਇਸ ਦੌਰਾਨ ਕੱਟੀ ਹੋਈ ਕਣਕ ਬਿਜਲੀ ਦੀਆਂ ਤਾਰਾਂ ਦੇ ਹੇਠਾਂ ਜਾਂ ਟਰਾਂਸਫਾਰਮਰ ਅਤੇ ਜੀ.ਓ ਸਵਿੱਚ ਦੇ ਨਜ਼ਦੀਕ ਨਾ ਰੱਖੀ ਜਾਵੇ। ਟਰਾਂਸਫਾਰਮਰ ਦੇ ਆਲੇ-ਦੁਆਲੇ ਦੀ ਇੱਕ ਮਰਲਾ ਕਣਕ ਪਹਿਲਾਂ ਹੀ ਕੱਟ ਲਏ ਜਾਵੇ। ਖੇਤਾਂ ਵਿੱਚ ਲੱਗੇ ਟਰਾਂਸਫਾਰਮਰ ਦੇ ਆਲੇ-ਦੁਆਲੇ ਦੇ 10 ਮੀਟਰ ਦੇ ਘੇਰੇ ਨੂੰ ਗਿੱਲਾ ਰੱਖਿਆ ਜਾਵੇ, ਤਾਂ ਜੋ ਕੋਈ ਚੰਗਿਆੜੀ ਡਿੱਗਣ ਦੀ ਸਥਿਤੀ ਵਿੱਚ ਉਸ ਨਾਲ ਅੱਗ ਲੱਗਣ ਤੋਂ ਬਚਾਅ ਹੋ ਸਕੇ। ਕਣਕ ਦੇ ਨੇੜੇ ਬੀੜੀ/ਸਿਗਰੇਟ ਦੀ ਵਰਤੋਂ ਨਾ ਕੀਤੀ ਜਾਵੇ। ਬਾਂਸ ਜਾਂ ਸੋਟੀ ਨਾਲ ਬਿਜਲੀ ਦੀ ਲਾਈਨ ਨੂੰ ਨਾ ਛੇੜਿਆ ਜਾਵੇ । ਕਿਸੇ ਅਣ-ਅਧਿਕਾਰਿਤ ਆਦਮੀ ਨੂੰ ਜੀ.ਓ ਸਵਿੱਚ ਨਾ ਕੱਟਣ ਦਿੱਤਾ ਜਾਵੇ। ਕੱਟੀ ਹੋਈ ਕਣਕ ਦੀ ਨਾੜ/ਰਹਿੰਦ ਖੂੰਦ ਨੂੰ ਅੱਗ ਨਾ ਲਾਈ ਜਾਵੇ। ਹਾਰਵੈਸਟਰ ਕੰਬਾਈਨ ਸਿਰਫ ਦਿਨ ਵੇਲੇ ਹੀ ਚਲਾਈ ਜਾਵੇ। ਹਾਰਵੈਸਟਰ ਕੰਬਾਈਨ ਦੇ ਪੁਰਜਿਆਂ ਤੋਂ ਨਿਕਲਣ ਵਾਲੀਆਂ ਚੰਗਿਆੜੀਆਂ ਤੇ ਧਿਆਨ ਰੱਖਿਆ ਜਾਵੇ। ਇਸ ਦੌਰਾਨ ਹਾਰਵੈਸਟਰ ਕੰਬਾਈਨ ਖੰਭਿਆਂ ,ਬਿਜਲੀ ਦੀਆਂ ਤਾਰਾਂ ਅਤੇ ਖਿੱਚਾਂ ਨਾਲ ਟਕਰਾਉਣੀ ਨਹੀਂ ਚਾਹੀਦੀ। ਇਸੇ ਤਰ੍ਹਾਂ, ਕਣਕ ਨੂੰ ਅੱਗ ਤੋਂ ਬਚਾਉਣ ਲਈ ਸ਼ਰਾਰਤੀ ਅਨਸਰਾਂ ਤੇ ਵੀ ਨਿਗਰਾਨੀ ਰੱਖੀ ਜਾਵੇ।

Advertisement
Advertisement
Advertisement
Advertisement
Scroll to Top