Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 1:42 pm

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ 19 ਅਪ੍ਰੈਲ ਦੀ ਵਿਸ਼ੇਸ਼ ਛੁੱਟੀ : ਸਿਬਿਨ ਸੀ

– ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ‘ਚ ਕੰਮ ਕਰਨ ਵਾਲੇ ਵੋਟਰ ਨੂੰ ਵੀ ਮਿਲੇਗੀ ਅਦਾਇਗੀਯੋਗ ਛੁੱਟੀ

– ਪੰਜਾਬ ਦੇ 3 ਸਰਹੱਦੀ ਜ਼ਿਲ੍ਹਿਆਂ ‘ਚ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ ਅਧੀਨ ਵੀ ਛੁੱਟੀ ਦਾ ਐਲਾਨ

ਚੰਡੀਗੜ੍ਹ, 2 ਅਪ੍ਰੈਲ :

ਲੋਕ ਸਭਾ ਚੋਣਾਂ-2024 ਦੇ ਸੰਦਰਭ ਵਿਚ ਪੰਜਾਬ ‘ਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰਾਂ ਨੂੰ ਇਨ੍ਹਾਂ ਸੂਬਿਆਂ ਵਿਚ ਵੋਟਿੰਗ ਵਾਲੇ ਦਿਨ ਯਾਨੀ 19 ਅਪ੍ਰੈਲ, 2024 ਨੂੰ ਵੋਟ ਪਾਉਣ ਲਈ ਵਿਸ਼ੇਸ਼ ਛੁੱਟੀ ਦੇਣ ਦੀ ਘੋਸ਼ਣਾ ਕੀਤੀ ਗਈ ਹੈ।

ਜਾਣਕਾਰੀ ਦਿੰਦਿਆ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਰਾਜ ਦੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਕੰਮ ਕਰਨ ਵਾਲੇ ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿੱਚੋਂ ਜੇਕਰ ਕੋਈ ਰਾਜਸਥਾਨ ਅਤੇ ਜੰਮੂ-ਕਸ਼ਮੀਰ ਦਾ ਵੋਟਰ ਹੈ ਤਾਂ ਉਹ ਵੋਟ ਪਾਉਣ ਲਈ ਆਪਣਾ ਵੋਟਰ ਕਾਰਡ ਪੇਸ਼ ਕਰਕੇ ਸਬੰਧਤ ਅਥਾਰਟੀ ਤੋਂ ਮਿਤੀ 19-04-2024 (ਸ਼ੁੱਕਰਵਾਰ) ਦੀ ਵਿਸ਼ੇਸ਼ ਛੁੱਟੀ ਲੈ ਸਕੇਗਾ। ਇਹ ਛੁੱਟੀ ਅਧਿਕਾਰੀਆਂ/ਕਰਮਚਾਰੀਆਂ ਦੇ ਛੁੱਟੀਆਂ ਦੇ ਖਾਤੇ ਵਿੱਚੋਂ ਨਹੀਂ ਕੱਟੀ ਜਾਵੇਗੀ।

ਉਨ੍ਹਾਂ ਅੱਗੇ ਦੱਸਿਆ ਕਿ ਪੰਜਾਬ ਦੇ ਕਿਸੇ ਵੀ ਉਦਯੋਗਿਕ ਅਦਾਰੇ, ਕਾਰੋਬਾਰ, ਵਪਾਰ ਜਾਂ ਕਿਸੇ ਵੀ ਹੋਰ ਅਦਾਰੇ ਵਿੱਚ ਕੰਮ ਕਰਨ ਵਾਲੇ ਜੰਮੂ ਕਸ਼ਮੀਰ ਅਤੇ ਰਾਜਸਥਾਨ ਦੇ ਵੋਟਰ ਨੂੰ ਵੀ ਵੋਟ ਪਾਉਣ ਲਈ ਲੋਕ ਪ੍ਰਤਿਨਿਧਤਾ ਐਕਟ 1951 ਦੀ ਧਾਰਾ 135ਬੀ (1) ਮੁਤਾਬਕ 19-04-2024 ਨੂੰ ਅਦਾਇਗੀਯੋਗ ਛੁੱਟੀ ਘੋਸ਼ਿਤ ਕੀਤੀ ਗਈ ਹੈ।

ਇਸ ਤੋਂ ਇਲਾਵਾ 19 ਅਪ੍ਰੈਲ ਨੂੰ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਪਠਾਨਕੋਟ, ਫਾਜ਼ਿਲਕਾ ਅਤੇ ਮੁਕਤਸਰ ਸਾਹਿਬ ਵਿਖੇ ਸਥਿਤ ਸਰਕਾਰੀ ਦਫ਼ਤਰਾਂ/ਬੋਰਡਾਂ/ਕਾਰਪੋਰੇਸ਼ਨਾਂ/ਵਿੱਦਿਅਕ ਅਦਾਰਿਆਂ ਵਿਖੇ ਸਥਾਨਕ ਛੁੱਟੀ ਰਹੇਗੀ ਅਤੇ ਇਹ ਛੁੱਟੀ ਨੈਗੋਸ਼ੀਏਬਲ ਇੰਸਟਰੂਮੈਂਟ ਐਕਟ-1881 ਅਧੀਨ ਵੀ ਹੋਵੇਗੀ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ।

Advertisement
Advertisement
Advertisement
Advertisement
Scroll to Top