Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 1:27 pm

+91 90915 01313 , +91 90916 01313

punjabbanni@gmail.com
punjabbani@yahoo.com

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ 500 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ

ਮੁਲਜ਼ਮ ਪਹਿਲਾਂ ਵੀ ਲੈ ਚੁੱਕਾ ਹੈ 1000 ਰੁਪਏ

ਚੰਡੀਗੜ੍ਹ, 28 ਮਾਰਚ 2024:
ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਅੱਜ ਮਾਲ ਹਲਕਾ ਪਿੰਡ ਬੁਰਜ ਰਾਠੀ, ਜ਼ਿਲ੍ਹਾ ਮਾਨਸਾ ਵਿਖੇ ਤਾਇਨਾਤ ਇੱਕ ਮਾਲ ਪਟਵਾਰੀ ਧਨੀ ਚੰਦ ਨੂੰ ਰਿਸ਼ਵਤ ਦੀ ਮੰਗ ਕਰਨ ਅਤੇ 500 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਸ ਮੁਲਾਜ਼ਮ ਨੂੰ ਮਾਨਸਾ ਜ਼ਿਲ੍ਹੇ ਦੇ ਪਿੰਡ ਭਾਈ ਦੇਸਾ ਦੇ ਵਸਨੀਕ ਨਿਸ਼ਾਨ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਨੇ ਉਸ ਦੀ ਜ਼ਮੀਨ ਦੇ ਮਾਲ ਰਿਕਾਰਡ ਵਿੱਚ ਸੋਧ ਕਰਨ ਬਦਲੇ ਰਿਸ਼ਵਤ ਵਜੋਂ 1500 ਰੁਪਏ ਦੀ ਮੰਗ ਕੀਤੀ ਸੀ ਅਤੇ ਮੌਕੇ ‘ਤੇ ਹੀ 1000 ਰੁਪਏ ਲੈ ਲਏ ਸਨ ਅਤੇ ਹੁਣ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਮੰਗ ਰਿਹਾ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਪਟਵਾਰੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 500 ਰੁਪਏ ਲੈਂਦੇ ਹੋਏ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Advertisement
Advertisement
Advertisement
Advertisement
Scroll to Top