Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:25 pm

+91 90915 01313 , +91 90916 01313

punjabbanni@gmail.com
punjabbani@yahoo.com

ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ

ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ 'ਤੇ ਪਾਬੰਦੀ

ਜ਼ਿਲ੍ਹੇ ਵਿੱਚ ਸ਼ਾਮ 7.00 ਵਜੇ ਤੋਂ ਸਵੇਰੇ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਕਟਾਈ ਕਰਨ ‘ਤੇ ਪਾਬੰਦੀ
ਪਟਿਆਲਾ, 5 ਅਪ੍ਰੈਲ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਵਿੱਚ ਸ਼ਾਮ 7.00 ਵਜੇ ਤੋਂ ਅਗਲੀ ਸਵੇਰ 6.00 ਵਜੇ ਤੱਕ ਕੰਬਾਇਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਆਮ ਵੇਖਣ ਵਿੱਚ ਆਇਆ ਹੈ ਕਿ ਕਣਕ ਕੱਟਣ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਇਹ ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜਿਹੜੀ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ, ਭਾਵ ਕੱਚਾ ਦਾਣਾ ਕੱਟ ਦਿੰਦੀਆਂ ਹਨ। ਹਰੀ ਕੱਟੀ ਹੋਈ ਕਣਕ ਸੁੱਕਣ ‘ਤੇ ਕਾਲੀ ਪੈ ਜਾਂਦੀ ਹੈ, ਸਵੇਰੇ ਜਲਦੀ ਕੰਬਾਇਨਾਂ ਚੱਲਣ ਨਾਲ ਨਮੀ ਵਾਲੀ ਕਣਕ ਦੀ ਮਿਕਦਾਰ ਬਹੁਤ ਜ਼ਿਆਦਾ ਹੋਣ ਕਾਰਨ ਖਰੀਦ ਏਜੰਸੀਆਂ ਖਰੀਦ ਕਰਨ ਤੋਂ ਇਨਕਾਰ ਕਰ ਦਿੰਦੀਆਂ ਹਨ। ਜਿਸ ਕਾਰਨ ਮੰਡੀਆਂ ਵਿੱਚ ਅਣਵਿਕੀ ਕਣਕ ਦੇ ਅੰਬਾਰ ਜਮ੍ਹਾਂ ਹੋ ਜਾਂਦੇ ਹਨ। ਇਸ ਤੋਂ ਇਲਾਵਾ ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜੋ ਕਣਕ ਦੇ ਮਿਆਰ ਨੂੰ ਪ੍ਰਭਾਵਿਤ ਕਰਦੀਆਂ ਹਨ। ਜਿਸ ਕਾਰਨ ਖਰੀਦ ਏਜੰਸੀਆਂ ਇਸ ਦੀ ਖਰੀਦ ਕਰਨ ਤੋਂ ਹਿਚਕਚਾਉਂਦੀਆਂ ਹਨ। ਇਹ ਹੁਕਮ 3 ਜੂਨ 2024 ਤੱਕ ਲਾਗੂ ਰਹਿਣਗੇ।

Advertisement
Advertisement
Advertisement
Advertisement
Scroll to Top