Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 5:52 pm

+91 90915 01313 , +91 90916 01313

punjabbanni@gmail.com
punjabbani@yahoo.com

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ

ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨੇ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਲਾਈ ਮੁਹਿੰਮ
ਪਟਿਆਲਾ, 5 ਅਪ੍ਰੈਲ:
ਜ਼ਿਲ੍ਹਾ ਚੋਣ ਅਫ਼ਸਰ -ਕਮ- ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਪਟਿਆਲਾ ਦਿਹਾਤੀ ਦੇ ਸਵੀਪ ਨੋਡਲ ਅਫ਼ਸਰ ਨਰਿੰਦਰ ਸਿੰਘ ਢੀਂਡਸਾ ਨੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਨਾਲ ਤਾਲਮੇਲ ਕਰਕੇ ਮਹਿਲਾ ਵੋਟਰ ਜਾਗਰੂਕਤਾ ਅਤੇ ਨੌਜਵਾਨ ਵੋਟਰ ਜਾਗਰੂਕਤਾ ਲਈ ਇਕ ਪ੍ਰੋਗਰਾਮ ਕਰਵਾਇਆ। ਇਸ ਪ੍ਰੋਗਰਾਮ ਵਿੱਚ ਨੇੜਲੇ ਇਲਾਕਿਆਂ ਤੋਂ ਮਹਿਲਾ ਵੋਟਰਾਂ ਅਤੇ ਨੌਜਵਾਨ ਵੋਟਰਾਂ ਦਾ ਇੱਕ ਇਕੱਠ ਕੀਤਾ ਗਿਆ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਮੁੱਖ ਮਹਿਮਾਨ ਵੱਜੋ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਕਲੱਬ ਦੇ ਪ੍ਰਧਾਨ ਅਸ਼ੋਕ ਰੌਣੀ, ਸਕੱਤਰ ਨਰਿੰਦਰ ਸਿੰਘ ਢੀਂਡਸਾ ਅਤੇ ਰਵਿੰਦਰ ਸਿੰਘ ਹੁੰਦਲ, ਪ੍ਰਿੰਸੀਪਲ, ਸਰਕਾਰੀ ਬਹੁਤਕਨੀਕੀ ਕਾਲਜ, ਪਟਿਆਲਾ ਵੀ ਹਾਜ਼ਰ ਸਨ।
ਇਸ ਇਕੱਠ ਵਿੱਚ ਗੁਰੂ ਨਾਨਕ ਨਗਰ, ਗੁਰਬਖ਼ਸ਼ ਕਲੋਨੀ, ਜੁਝਾਰ ਨਗਰ, ਐਸ.ਐਸ.ਟੀ ਨਗਰ ਅਤੇ ਅਰਬਨ ਅਸਟੇਟ ਤੋਂ 100 ਤੋਂ ਵੱਧ ਮਹਿਲਾ ਵੋਟਰ ਅਤੇ ਨੌਜਵਾਨ ਵੋਟਰ ਇਕੱਤਰਿਤ ਸਨ।
ਇਨ੍ਹਾਂ ਵੋਟਰਾਂ ਨੂੰ ਸੰਬੋਧਨ ਕਰਦੇ ਹੋਏ ਡਾ. ਹਰਜਿੰਦਰ ਸਿੰਘ ਬੇਦੀ ਨੇ ਅਪੀਲ ਕੀਤੀ ਕਿ ਹਰ ਇੱਕ ਨਾਗਰਿਕ ਆਪਣੀ ਜ਼ਿੰਮੇਵਾਰੀ ਸਮਝ ਕੇ 1 ਜੂਨ ਨੂੰ ਵੋਟ ਪਾਉਣ ਜ਼ਰੂਰ ਆਵੇ। ਇਸ ਨਾਲ ਲੋਕਤੰਤਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਕਿਹਾ ਕਿ ਆਪਣੇ ਪਰਿਵਾਰ, ਆਪਣੇ ਮੁਹੱਲਿਆਂ ਦੇ ਵਿੱਚ ਆਪ ਅਪੀਲ ਕਰੋ ਕਿ ਉਸ ਦਿਨ ਕੋਈ ਵੀ ਵੋਟਰ ਵੋਟ ਪਾਉਣ ਤੋਂ ਗੁਰੇਜ਼ ਨਾ ਕਰੇ। ਉਨ੍ਹਾਂ ਨੇ ਚੋਣ ਕਮਿਸ਼ਨ ਵੱਲੋਂ ਵੱਖ–ਵੱਖ ਉਪਰਾਲਿਆਂ ਬਾਰੇ ਚਾਨਣ ਪਾਉਂਦੇ ਹੋਏ ਦੱਸਿਆ ਕਿ 85 ਸਾਲ ਤੋਂ ਉੱਪਰ ਦੇ ਵੋਟਰ ਨੂੰ ਘਰ ਬੈਠੇ ਵੋਟ ਪਾਉਣ ਦੀ ਸੁਵਿਧਾ ਹੈ ਅਤੇ 40 ਪ੍ਰਤੀਸ਼ਤ ਤੋਂ ਵੱਧ ਦਿਵਿਆਂਗ ਵੋਟਰ ਦੀ ਵੋਟ ਵੀ ਘਰ ਬੈਠੇ ਹੀ ਪਾਈ ਜਾ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਨੇ ਪੀ.ਡਬਲਯੂ.ਡੀ. ਵੋਟਰਾਂ ਨੂੰ ਸ਼ਕਸਮ ਐਪ ਤੇ ਨਾਮਜ਼ਦ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸੀ ਵੀਜ਼ਲ, ਕੇ.ਵਾਈ.ਸੀ., ਵੋਟਰ ਹੈਲਪਲਾਈਨ ਐਪ ਬਾਰੇ ਵੀ ਦੱਸਿਆ। ਉਨ੍ਹਾਂ ਨੇ ਅਪੀਲ ਕੀਤੀ ਕਿ ਇਸ ਵਾਰ ਪਟਿਆਲਾ ਜ਼ਿਲ੍ਹੇ ਵਿੱਚ 70 ਪ੍ਰਤੀਸ਼ਤ ਤੋਂ ਵੱਧ ਮਤਦਾਨ ਕਰਨਾ ਹੈ। ਇਸ ਜ਼ਿੰਮੇਵਾਰੀ ਵਿੱਚ ਹਰ ਨਾਗਰਿਕ ਦੀ ਭਾਗੀਦਾਰੀ ਹੋਣੀ ਜ਼ਰੂਰੀ ਹੈ।
ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਪ੍ਰਧਾਨ ਅਸ਼ੋਕ ਰੌਣੀ ਨੇ ਮੁੱਖ ਮਹਿਮਾਨ ਅਤੇ ਸਾਰਿਆਂ ਦਾ ਰੋਟਰੀ ਭਵਨ ਵਿੱਚ ਆਉਣ ਤੇ ਸਵਾਗਤ ਕੀਤਾ। ਉਨ੍ਹਾਂ ਨੇ ਦੱਸਿਆ ਕਿ ਕਲੱਬ ਵੱਲੋਂ ਐਸ.ਐਸ.ਟੀ. ਨਗਰ ਦੇ ਵਿੱਚ ਰੈਜੀਡੈਂਸ ਐਸੋਸੀਏਸ਼ਨ ਦੇ ਨਾਲ ਵੋਟਰ ਜਾਗਰੂਕਤਾ ਦੇ ਸੰਬੰਧੀ ਮੀਟਿੰਗ ਕਰਵਾਈ ਗਈ, ਵੋਟਰ ਜਾਗਰੂਕਤਾ ਸੁਨੇਹੇ ਦਾ ਨਾਲ ਕੱਪੜੇ ਦੇ ਥੈਲੇ ਬਣਵਾਏ ਗਏ ਅਤੇ ਇਹ ਥੈਲੇ ਮੁਫ਼ਤ ਵਿੱਚ ਸਬਜ਼ੀ ਮੰਡੀਆਂ ਦੇ ਵਿੱਚ ਵੰਡੇ ਗਏ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਕਲੱਬ ਵੋਟਰ ਜਾਗਰੂਕਤਾ ਦੇ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਕੱਤਰ ਨਰਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਪਿਛਲੇ ਤਿੰਨ ਚਾਰ ਮਹੀਨਿਆਂ ਤੋਂ ਕਲੱਬ ਵੱਲੋਂ ਵੋਟਰ ਜਾਗਰੂਕਤਾ ਦੇ ਵੱਖ–ਵੱਖ ਮੁਹਿੰਮ ਚਲਾਈ ਜਾ ਰਹੀ ਹੈ ਅਤੇ 1 ਜੂਨ ਤੱਕ ਹੋਰ ਵੀ ਕਈ ਉਪਰਾਲੇ ਕੀਤੇ ਜਾਣਗੇ।
ਇਸ ਮੌਕੇ ਤੇ ਸਰਕਾਰੀ ਬਹੁਤਕਨੀਕੀ ਕਾਲਜ ਦੇ ਪ੍ਰਿੰਸੀਪਲ ਰਵਿੰਦਰ ਸਿੰਘ ਹੁੰਦਲ ਨੇ ਕਿਹਾ ਕਿ ਉਨ੍ਹਾਂ ਦੀ ਸੰਸਥਾ ਵੀ ਵੋਟਰ ਜਾਗਰੂਕਤਾ ਲਈ ਵਚਨਬੱਧ ਹੈ ਅਤੇ ਪਿਛਲੇ ਸਮੇਂ ਵਿੱਚ ਉਨ੍ਹਾਂ ਨੇ ਵਿਦਿਆਰਥਣਾਂ ਦੀ ਵੋਟਰ ਜਾਗਰੂਕਤਾ ਦੀ ਇੱਕ ਰੈਲੀ ਕੱਢੀ। ਸੰਸਥਾ ਦੀ ਦੀਵਾਰ ਤੇ ਵੋਟ ਪਾਉਣ ਦਾ ਸੁਨੇਹਾ ਵੀ ਪੈਂਟ ਕਰਵਾਇਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਨ੍ਹਾਂ ਦੇ ਸੰਸਥਾ ਦੇ ਵਿਦਿਆਰਥੀ ਜੋ ਕਿ 18 ਸਾਲ ਤੋਂ ਉੱਪਰ ਹਨ ਦੀ ਵੋਟ ਬਣਵਾ ਚੁੱਕੇ ਹਨ।
ਪ੍ਰੋਗਰਾਮ ਦੇ ਅਖੀਰ ਵਿੱਚ ਸਭ ਨੇ ਪ੍ਰਣ ਲਿਆ ਕਿ ਉਹ ਲੋਕਤੰਤਰੀ ਪਰੰਪਰਾਵਾਂ ਕਾਇਮ ਰੱਖਣਗੇ ਅਤੇ ਸੁਤੰਤਰ, ਨਿਰਪੱਖ ਅਤੇ ਸ਼ਾਂਤੀ ਮਈ ਚੋਣਾਂ ਦੇ ਮਾਣ ਬਰਕਰਾਰ ਰੱਖਦੇ ਹੋਏ ਨਿਡਰ ਹੋ ਕੇ ਧਰਮ, ਵਰਗ, ਜਾਤੀ, ਭਾਈਚਾਰੇ, ਭਾਸ਼ਾ ਜਾਂ ਹੋਰ ਕਿਸੇ ਪ੍ਰਭਾਵ ਤੋਂ ਬਿਨਾਂ ਜਾਂ ਲਾਲਚ ਤੋਂ ਬਿਨਾਂ ਸਾਰੀਆਂ ਚੋਣਾਂ ਵਿੱਚ ਆਪਣਾ ਵੋਟ ਜ਼ਰੂਰ ਪਾਉਣਗੇ।
ਇਸ ਮੌਕੇ ਤੇ ਰੋਟਰੀ ਕਲੱਬ ਪਟਿਆਲਾ ਮਿਡ ਟਾਊਨ ਦੇ ਸਾਬਕਾ ਪ੍ਰਧਾਨ ਭਗਵਾਨ ਦਾਸ ਗੁਪਤਾ, ਰਾਜੀਵ ਗੋਇਲ, ਐਨ ਕੇ ਜੈਨ, ਹਨੀਸ ਗੋਇਲ, ਇੰਦਰਜੀਤ ਸਿੰਘ ਗਿੱਲ, ਹਰਬੰਸ ਸਿੰਘ ਕੁਲਾਰ ਅਤੇ ਤਰਸੇਮ ਬਾਂਸਲ ਆਦਿ ਹਾਜ਼ਰ ਸਨ।
ਇਸ ਮੌਕੇ ਤੇ ਪਟਿਆਲਾ ਦਿਹਾਤੀ ਦੇ ਸੈਕਟਰ ਅਫ਼ਸਰ ਕੰਵਲਪ੍ਰੀਤ ਸਿੰਘ ਭੁੱਲਰ ਅਤੇ ਨੇੜਲੇ ਏਰੀਏ ਦੇ ਸਾਰੇ ਬੀ.ਐਲ.ਓ. ਵੀ ਹਾਜ਼ਰ ਸਨ।

Advertisement
Advertisement
Advertisement
Advertisement
Scroll to Top