Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 7:00 pm

+91 90915 01313 , +91 90916 01313

punjabbanni@gmail.com
punjabbani@yahoo.com

ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ

ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ

ਕੈਨੇਡਾ ਐਡਮਿੰਟਨ ਵਿੱਚ ਨਾਮੀ ਬਿਲਡਰ ਦੀ ਗੋਲੀਆਂ ਮਾਰ ਕੀਤਾ ਕਤਲ
(ਕੈਨੇਡਾ) : ਅਲਬਰਟਾ ਸੂਬੇ ਦੇ ਸ਼ਹਿਰ ਐਡਮਿੰਟਨ ਵਿਚ ਇੱਕ ਨਾਮੀ ਬਿਲਡਰ ਅਤੇ ਸ਼ਹਿਰ ਦੇ ਗੁਰਦਵਾਰਾ ਗੁਰੂ ਨਾਨਕ ਸਿੱਖ ਟੈਂਪਲ ਦੇ ਪ੍ਰਧਾਨ ਬੂਟਾ ਸਿੰਘ ਗਿੱਲ ਦੀ ਅੱਜ ਦਿਨ ਦਿਹਾੜੇ ਗੋਲੀਆਂ ਮਾਰਕੇ ਕਤਲ ਕੀਤੇ ਜਾਣ ਦਾ ਸਮਾਚਾਰ ਹੈ। ਇਹ੍ਹ ਘਟਨਾ ਮਿਰਤਕ ਬੂਟਾ ਸਿੰਘ ਗਿੱਲ ਜਿਸਦਾ ਪਿਛਲਾ ਪਿੰਡ ਲਾਂਧੜਾ (ਨੇੜੇ ਫਿਲੌਰ) ਹੈ, ਦੇ ਕਾਰੋਬਾਰ ਨਾਲ ਜੁੜੀ ਇੱਕ ਕੰਸਟ੍ਰਕਸ਼ਨ ਸਾਈਟ ਤੇ ਵਾਪਰੀ ਦੱਸੀ ਜਾ ਰਹੀ ਹੈ ਜੋ ਮਿਲਵੁੱਡ ਰਿੱਕ ਸੈਂਟਰ ਦੇ ਨੇੜੇ ਸਥਿੱਤ ਹੈ। ਮਿਲੀਆਂ ਖਬਰਾਂ ਅਨੁਸਾਰ ਹਮਲਾਵਰ ਜਿਸਦਾ ਨਾਮ ਨਿੱਕ ਧਾਲੀਵਾਲ ਹੈ ਵੀ ਕੰਸਟ੍ਰਕਸ਼ਨ ਦੇ ਕਿੱਤੇ ਨਾਲ ਬਤੌਰ ‘ਰੂਫਰ’ ਜੁੜਿਆ ਹੋਇਆ ਸੀ। ਇਸ ਘਟਨਾ ਦਾ ਤੀਜਾ ਸ਼ਿਕਾਰ ਸਰਬਜੀਤ ਸਿੰਘ ਦੱਸਿਆ ਗਿਆ ਹੈ ਜੋ ਇੱਕ ਸਿਵਲ ਇੰਜਨੀਅਰ ਹੈ ਜੋ ਸਖ਼ਤ ਜਖ਼ਮੀ ਹਾਲਤ ਵਿਚ ਜਿੰਦਗੀ ਮੌਤ ਦੀ ਲੜਾਈ ਲੜ ਰਿਹਾ ਹੈ।
ਸੂਤਰ ਦੱਸਦੇ ਹਨ ਕਿ ਤਿੰਨੋਂ ਵਿਅਕਤੀ ਕੰਸਟ੍ਰਕਸ਼ਨ ਸਾਈਟ ਤੇ ਮੌਜੂਦ ਸਨ ਜਦੋਂ ਜਦੋਂ ਮਰਹੂਮ ਗਿੱਲ ਅਤੇ ਧਾਲੀਵਾਲ ਵਿਚਕਾਰ ਕਿਸੇ ਗੱਲ ਨੂੰ ਲੈਕੇ ਤਲਖ਼ ਕਲਾਮੀ ਹੋਈ ਜਿਸਤੋਂ ਬਾਅਦ ਧਾਲੀਵਾਲ ਨੇ ਆਪਣਾ ਪਿਸਤੌਲ ਕੱਢਕੇ ਗੋਲੀਆਂ ਵਰ੍ਹਾ ਦਿੱਤੀਆਂ, ਜਿਸ ਨਾਲ ਧਾਲੀਵਾਲ ਦੀ ਮੌਕੇ ਤੇ ਹੀ ਮੌਤ ਹੋ ਗਈ ਅਤੇ ਇੰਜਨੀਅਰ ਸਰਬਜੀਤ ਸਿੰਘ ਜਖ਼ਮੀ ਹੋ ਗਿਆ। ਸੂਤਰਾਂ ਅਨੁਸਾਰ ਘਟਨਾ ਉਪਰੰਤ ਨਿੱਕ ਧਾਲੀਵਾਲ ਨੇ ਖੁਦ ਨੂੰ ਵੀ ਗੋਲੀ ਮਾਰ ਲਈ ਅਤੇ ਮੌਕੇ ਤੇ ਹੀ ਮਾਰਿਆ ਗਿਆ।

Advertisement
Advertisement
Advertisement
Advertisement
Scroll to Top