ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ
ਦੁਆਰਾ: Punjab Bani ਪ੍ਰਕਾਸ਼ਿਤ :Friday, 05 April, 2024, 03:38 PM
ਮਨੀਸ਼ ਸਿਸੋਦੀਆ ਨੇ ਜੇਲ ਤੋ ਆਪਣੇ ਹਲਕੇ ਦੇ ਲੋਕਾਂ ਲਈ ਲਿਖਿਆ ਪੱਤਰ
ਨਵੀਂ ਦਿੱਲੀ, 5 ਅਪਰੈਲ
ਆਮ ਆਦਮੀ ਪਾਰਟੀ (ਆਪ) ਦੇ ਆਗੂ ਮਨੀਸ਼ ਸਿਸੋਦੀਆ ਨੇ ਤਿਹਾੜ ਜੇਲ੍ਹ ਤੋਂ ਆਪਣੇ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਪੱਤਰ ਲਿਖਿਆ ਹੈ, ਜਿਸ ਵਿੱਚ ਉਨ੍ਹਾਂ ਨੇ ਆਪਣੀ ਹਾਲਤ ਦੀ ਤੁਲਨਾ ਆਜ਼ਾਦੀ ਘੁਲਾਟੀਆਂ ਖ਼ਿਲਾਫ਼ ਅੰਗਰੇਜ਼ਾਂ ਵੱਲੋਂ ਕੀਤੇ ਅੱਤਿਆਚਾਰਾਂ ਨਾਲ ਕੀਤੀ ਹੈ ਅਤੇ ਕਿਹਾ ਹੈ ਕਿ ਸਿੱਖਿਆ ਲਈ ਆਪਣੀ ਵਚਨਬੱਧਤਾ ਪ੍ਰਗਟਾਈ ਹੈ। ਦਿੱਲੀ ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਸਿਸੋਦੀਆ ਨੇ ਵੀ ਉਮੀਦ ਪ੍ਰਗਟਾਈ ਹੈ ਕਿ ਉਹ ਜਲਦੀ ਹੀ ਜੇਲ੍ਹ ਤੋਂ ਬਾਹਰ ਆ ਜਾਣਗੇ। ਉਨ੍ਹਾਂ ਲਿਖਿਆ,‘ਜਲਦੀ ਹੀ ਬਾਹਰ ਮਿਲਾਂਗੇ। ਅੰਗਰੇਜ਼ ਹਾਕਮਾਂ ਨੇ ਵੀ ਸੱਤਾ ਦੇ ਹੰਕਾਰ ’ਚ ਲੋਕਾਂ ਨੂੰ ਝੂਠੇ ਕੇਸ ਪਾ ਕੇ ਜੇਲ੍ਹ ਭੇਜਿਆ ਸੀ।’