Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਚੋਣਾਂ ਨੂੰ ਸਭ ਦੀ ਪਹੁੰਚ 'ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

ਚੋਣਾਂ ਨੂੰ ਸਭ ਦੀ ਪਹੁੰਚ ‘ਚ ਬਣਾਉਣ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ

-ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ‘ਤੇ ਪੀ.ਡਬਲਿਊ.ਡੀ. ਵੋਟਰਾਂ ਲਈ ਲੋੜੀਂਦੀਆਂ ਸਹੂਲਤਾਂ ਮੌਜੂਦ ਹੋਣਗੀਆਂ : ਵਧੀਕ ਜ਼ਿਲ੍ਹਾ ਚੋਣ ਅਫ਼ਸਰ

-ਕਿਹਾ, ਸ਼ਕਸਮ ਐਪ ਬਾਰੇ ਕੀਤਾ ਜਾਵੇ ਜਾਗਰੂਕ

ਪਟਿਆਲਾ, 21 ਮਾਰਚ:
ਪਟਿਆਲਾ ਜ਼ਿਲ੍ਹੇ ਵਿੱਚ ਦਿਵਿਆਂਗਜਨ ਅਤੇ ਬਜ਼ੁਰਗ ਵੋਟਰਾਂ ਦੀ ਲੋਕ ਸਭਾ ਚੋਣਾਂ-2024 ਵਿੱਚ ਸਰਗਰਮ ਅਤੇ ਉਸਾਰੂ ਭਾਗੀਦਾਰੀ ਨੂੰ ਯਕੀਨੀ ਬਣਾਉਣ ਲਈ ਅੱਜ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੈਡਮ ਕੰਚਨ ਦੀ ਅਗਵਾਈ ਵਿੱਚ ਡਿਸਟ੍ਰਿਕਟ ਮੋਨੀਟਰਿੰਗ ਕਮੇਟੀ ਆਨ ਐਕਸੈਸਿਬਲ ਇਲੈਕਸ਼ਨਜ਼ (ਡੀ.ਐਮ.ਸੀ.ਏ.ਈ) ਦੀ ਮੀਟਿੰਗ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ।
ਮੀਟਿੰਗ ਦੌਰਾਨ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਕਿਹਾ ਕਿ 85 ਸਾਲ ਤੋਂ ਵਧੇਰੇ ਉਮਰ ਅਤੇ 40 ਫ਼ੀਸਦੀ ਤੋਂ ਵੱਧ ਦਿਵਿਆਂਗਜਨ ਨੂੰ ਘਰ ਬੈਠੇ ਪੋਸਟਲ ਬੈਲਟ ਰਾਹੀਂ ਵੀ ਵੋਟ ਪਾਉਣ ਦੀ ਸਹੂਲਤ ਦਿੱਤੀ ਜਾਵੇਗੀ। ਇਸ ਲਈ ਉਨ੍ਹਾਂ ਤੋਂ ਪਹਿਲਾਂ ਫਾਰਮ 20 ਭਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ‘ਚ 11915 ਦਿਵਿਆਂਗਜਨ ਵੋਟਰ ਹਨ, ਜਿਨ੍ਹਾਂ ਨੂੰ ਸ਼ਕਸਮ ਐਪ ਸਬੰਧੀ ਜਾਗਰੂਕ ਕੀਤਾ ਜਾਵੇ ਤਾਂ ਜੋ ਉਹ ਆਪਣੇ ਆਪ ਨੂੰ ਰਜਿਸਟਰ ਕਰ ਸਕਣ।
ਮੈਡਮ ਕੰਚਨ ਨੇ ਕਿਹਾ ਕਿ ਜ਼ਿਲ੍ਹੇ ਦੇ ਸਮੁੱਚੇ ਪੋਲਿੰਗ ਸਟੇਸ਼ਨਾਂ ‘ਤੇ ਪੀ.ਡਬਲਿਊ.ਡੀ. ਵੋਟਰਾਂ ਨੂੰ ਵੀਲ੍ਹ ਚੇਅਰ, ਸਾਰੇ ਪੋਲਿੰਗ ਸਟੇਸ਼ਨਾਂ ‘ਤੇ ਰੈਂਪ, ਬਰੇਲ ਬੈਲਟ ਸ਼ੀਟ ਦੀ ਸਹੂਲਤ, ਵੱਖਰੀ ਵੋਟ ਪਾਉਣ ਲਈ ਕਤਾਰ, ਬੂਥ ਵਲੰਟੀਅਰ ਅਤੇ ਪਿਕ ਐਂਡ ਡਰਾਪ ਟਰਾਂਸਪੋਰਟ ਸਹੂਲਤ ਵੀ ਉਪਲਬੱਧ ਕਰਵਾਈ ਜਾਵੇਗੀ।
ਉਨ੍ਹਾਂ ਕਿਹਾ ਕਿ ਪੀ.ਡਬਲਿਊ.ਡੀ. ਵੋਟਰਾਂ ਸਬੰਧੀ ਜਾਗਰੂਕ ਕਰਨ ਲਈ ਕਮੇਟੀ ਵੱਲੋਂ ਬੀ.ਐਲ.ਓਜ਼, ਪੋਲਿੰਗ ਅਫ਼ਸਰਾਂ, ਬੂਥ ਵਲੰਟੀਅਰਾਂ, ਰਾਜਨੀਤਿਕ ਪਾਰਟੀਆਂ ਦੇ ਏਜੰਟਾਂ ਅਤੇ ਪੁਲਿਸ ਫੋਰਸ ਨਾਲ ਸਿਖਲਾਈ ਸੈਸ਼ਨ ਵੀ ਕਰਵਾਇਆ ਜਾਵੇਗਾ। ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਦੀ ਬਿਹਤਰੀ ਲਈ ਕੰਮ ਕਰ ਰਹੀਆਂ ਸੰਸਥਾਵਾਂ ਦੇ ਸਹਿਯੋਗ ਨਾਲ ਦਿਵਿਆਂਗ ਵਿਅਕਤੀਆਂ ਨੂੰ ਜਾਗਰੂਕ ਕਰਨ ਲਈ ਵੱਖ-ਵੱਖ ਮੰਚਾਂ ‘ਤੇ ਵਿਸ਼ੇਸ਼ ਜਾਗਰੂਕਤਾ ਮੁਹਿੰਮ ਵੀ ਚਲਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਡੀ.ਐਮ.ਸੀ.ਏ.ਈ ਕਮੇਟੀ ਵੱਲੋਂ ਇਸ ਸਬੰਧੀ ਹਰ ਪੰਦਰਵਾੜੇ ਮੀਟਿੰਗ ਕੀਤੀ ਜਾਇਆ ਕਰੇਗੀ।
ਮੀਟਿੰਗ ‘ਚ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ -ਕਮ- ਜ਼ਿਲ੍ਹਾ ਨੋਡਲ ਅਫ਼ਸਰ (ਪੀ.ਡਬਲਿਊ.ਡੀ. ਵੋਟਰ) ਵਰਿੰਦਰ ਸਿੰਘ ਬੈਂਸ, ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਡਾ. ਦਿਲਬਰ ਸਿੰਘ, ਚੋਣ ਤਹਿਸੀਲਦਾਰ ਵਿਜੈ ਕੁਮਾਰ ਚੌਧਰੀ, ਜ਼ਿਲ੍ਹਾ ਨੋਡਲ ਅਫ਼ਸਰ ਸਵੀਪ ਪ੍ਰੋ. ਸਵਿੰਦਰ ਰੇਖੀ, ਡੀ.ਡੀ.ਐਫ ਨਿਧੀ ਮਲਹੋਤਰਾ, ਜ਼ਿਲ੍ਹਾ ਆਈਕਨ ਜਗਦੀਪ ਸਿੰਘ ਤੇ ਜਗਵਿੰਦਰ ਸਿੰਘ ਸਮੇਤ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਵੱਖ ਵੱਖ ਵਿਭਾਗਾਂ ਦੇ ਮੁਖੀ ਇਸ ਮੌਕੇ ਮੌਜੂਦ ਸਨ।

Advertisement
Advertisement
Advertisement
Advertisement
Scroll to Top