Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 4:04 am

+91 90915 01313 , +91 90916 01313

punjabbanni@gmail.com
punjabbani@yahoo.com

ਪੰਜਾਬੀ ਯੂਨੀਵਰਸਿਟੀ ਵਿਖੇ 'ਸਵਯਮ ਪ੍ਰਭਾ' ਬਾਰੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ 'ਸਵਯਮ ਪ੍ਰਭਾ' ਬਾਰੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ‘ਸਵਯਮ ਪ੍ਰਭਾ’ ਬਾਰੇ ਵਿਸ਼ੇਸ਼ ਜਾਗਰੂਕਤਾ ਵਰਕਸ਼ਾਪ ਕਰਵਾਈ

ਪਟਿਆਲਾ, 21 ਮਾਰਚ
ਪੰਜਾਬੀ ਯੂਨੀਵਰਸਿਟੀ ਦੇ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਵੱਲੋਂ ‘ਸਵਯਮ ਪ੍ਰਭਾ’ ਬਾਰੇ ਵਿਸ਼ੇਸ਼ ਜਾਗਰੂਕਤਾ ਭਾਸ਼ਣ ਪ੍ਰੋਗਰਾਮ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ‘ਸਵਯਮ ਪ੍ਰਭਾ’ ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਦੀ ਇੱਕ ਪਹਿਲਕਦਮੀ ਹੈ ਜਿਸ ਤਹਿਤ ਵੱਖ-ਵੱਖ ਕਿਸਮ ਦੀ ਸਿੱਖਿਆ ਸਮੱਗਰੀ ਨੂੰ ਡੀ. ਟੀ. ਐੱਚ. ਚੈਨਲਾਂ ਰਾਹੀਂ ਪ੍ਰਸਾਰਿਤ ਕਰ ਕੇ ਘਰ ਘਰ ਪਹੁੰਚਾਇਆ ਜਾਂਦਾ ਹੈ।
ਵਿਸ਼ੇ ਸੰਬੰਧੀ ਜਾਣਕਾਰੀ ਦੇਣ ਵਾਲਿਆਂ ਵਿੱਚ ਸੈਂਟਰ ਫਾਰ ਡਿਸਟੈਂਸ ਐਂਡ ਔਨਲਾਈਨ ਐਜੂਕੇਸ਼ਨ ਦੇ ਡਾਇਰੈਕਟਰ ਪ੍ਰੋ. ਹਰਵਿੰਦਰ ਕੌਰ, ਵਿਭਾਗ ਤੋਂ ਪ੍ਰੋਫ਼ੈਸਰ ਡਾ. ਪੁਸ਼ਪਿੰਦਰ ਕੌਰ ਅਤੇ ਡਿਪਟੀ ਲਾਇਬ੍ਰੇਰੀਅਨ ਡਾ. ਅਮਿਤ ਮਿੱਤਲ ਸ਼ਾਮਿਲ ਰਹੇ।
ਬੁਲਾਰਿਆਂ ਨੇ ‘ਸਵਯਮ’ ਅਤੇ ‘ਸਵਯਮ ਪ੍ਰਭਾ’ ਬਾਰੇ ਵਿਸਥਾਰ ਵਿੱਚ ਜਾਣਕਾਰੀ ਪ੍ਰਦਾਨ ਕੀਤੀ ਅਤੇ ਫੈਕਲਟੀ ਮੈਂਬਰਾਂ ਨੂੰ ਸਿੱਖਿਆ ਮੰਤਰਾਲੇ, ਭਾਰਤ ਸਰਕਾਰ ਵੱਲੋਂ ਚਲਾਏ ਜਾ ਰਹੇ ਇਹਨਾਂ ਓਪਨ ਐਜੂਕੇਸ਼ਨ ਸਰੋਤਾਂ ਅਤੇ ਸਿਖਲਾਈ ਪਲੇਟਫਾਰਮਾਂ ਦੀ ਸਾਰਥਕਤਾ ਬਾਰੇ ਜਾਗਰੂਕ ਕੀਤਾ।
ਪ੍ਰੋ. ਹਰਵਿੰਦਰ ਕੌਰ ਨੇ ਸਿਖਿਆਰਥੀਆਂ ਦੇ ਘਰਾਂ ਤੱਕ ਗੁਣਵੱਤਾ ਵਾਲੀ ਸਮੱਗਰੀ ਲਿਆਉਣ ਵਿੱਚ ਡੀ.ਟੀ. ਐੱਚ ਮੋਡ ਰਾਹੀਂ ਪ੍ਰਸਾਰਿਤ ਵਿਦਿਅਕ ਪ੍ਰੋਗਰਾਮਾਂ ਦੇ ਰੂਪ ਵਿੱਚ ਸਵੈਯਮ ਪ੍ਰਭਾ ਵੱਲੋਂ ਨਿਭਾਈ ਜਾ ਰਹੀ ਭੂਮਿਕਾ ਬਾਰੇ ਗੱਲ ਕੀਤੀ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਸ਼ਿਆਂ ਨਾਲ ਸਬੰਧਤ ਚਾਲੀ ਤੋਂ ਵੱਧ ਚੈਨਲਾਂ ਨੂੰ ਡੀ.ਡੀ. ਫ੍ਰੀ ਡਿਸ਼/ਡਿਸ਼ ਟੀਵੀ/ਜੀਓ ਮੋਬਾਈਲ ਐਪ ਰਾਹੀਂ ਮੁਫਤ ਵੇਖਿਆ ਜਾ ਸਕਦਾ ਹੈ। ਉਨ੍ਹਾਂ ਇਸ ਤੱਥ ‘ਤੇ ਜ਼ੋਰ ਦਿੱਤਾ ਕਿ ਇਹਨਾਂ ਪ੍ਰੋਗਰਾਮਾਂ ਨੂੰ ਡਿਸਟੈਂਸ ਐਂਡ ਔਨਲਾਈਨ ਮੋਡ ਵਿੱਚ ਅਧਿਆਪਨ-ਸਿਖਲਾਈ ਨਾਲ ਜੋੜਨਾ ਬਹੁਤ ਜ਼ਰੂਰੀ ਹੈ।
ਡਾ. ਪੁਸ਼ਪਿੰਦਰ ਕੌਰ ਨੇ ਇਸ ਮੰਚ ਦੇ ਇਤਿਹਾਸ ਅਤੇ ਵਿਸ਼ਵਵਿਆਪੀ ਸਾਖਰਤਾ ਦੇ ਰਾਸ਼ਟਰੀ ਟੀਚੇ ਨੂੰ ਸਾਕਾਰ ਕਰਨ ਅਤੇ ਦੇਸ਼ ਦੇ ਦੂਰ-ਦੁਰਾਡੇ ਖੇਤਰਾਂ ਵਿੱਚ ਰਹਿਣ ਵਾਲੇ ਲੋਕਾਂ ਤੱਕ ਸਿੱਖਿਆ ਨੂੰ ਪਹੁੰਚਯੋਗ ਬਣਾਉਣ ਵਿੱਚ ਪਾਏ ਗਏ ਯੋਗਦਾਨ ਬਾਰੇ ਗੱਲ ਕੀਤੀ।
ਡਾ. ਅਮਿਤ ਮਿੱਤਲ ਨੇ ਫੈਕਲਟੀ ਮੈਂਬਰਾਂ ਨੂੰ ਸਵਯਮ ਪ੍ਰਭਾ ਦੇ ਵੱਖ-ਵੱਖ ਹਿੱਸਿਆਂ ਦੇ ਨਾਲ-ਨਾਲ ਇਸ ਪਲੇਟਫਾਰਮ ਲਈ ਸਮੱਗਰੀ ਬਣਾਉਣ ਵਿੱਚ ਸ਼ਾਮਲ ਵਿਦਿਅਕ ਸੰਸਥਾਵਾਂ ਤੋਂ ਜਾਣੂ ਕਰਵਾਇਆ। ਇਹ ਵਰਕਸ਼ਾਪ ਜਨਵਰੀ ਤੋਂ ਦਸੰਬਰ ਸੈਸ਼ਨ ਲਈ 8 ਅੰਡਰ ਗਰੈਜੂਏਟ ਅਤੇ ਪੋਸਟ ਗ੍ਰੈਜੂਏਟ ਕੋਰਸਾਂ ਦੇ ਚੱਲ ਰਹੇ ਦਾਖਲਿਆਂ ਦੇ ਸਬੰਧ ਵਿੱਚ ਆਯੋਜਿਤ ਕੀਤੀ ਗਈ ਸੀ। ਇਹ ਦਾਖਲਾ ਪ੍ਰਕਿਰਿਆ 31 ਮਾਰਚ 2024 ਤੱਕ ਜਾਰੀ ਰਹੇਗੀ। ਕੇਂਦਰ ਵੱਲੋਂ ਆਉਣ ਵਾਲੇ ਦਿਨਾਂ ਵਿੱਚ ਇਸ ਵਿਸ਼ੇ ’ਤੇ ਹੋਰ ਵਰਕਸ਼ਾਪਾਂ ਲਗਾਈਆਂ ਜਾਣਗੀਆਂ।

Advertisement
Advertisement
Advertisement
Advertisement
Scroll to Top