ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਕੀਤੇ ਮੁਲਤਵੀ
ਦੁਆਰਾ: Punjab Bani ਪ੍ਰਕਾਸ਼ਿਤ :Friday, 22 March, 2024, 01:29 PM
ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤੱਕ ਕੀਤੇ ਮੁਲਤਵੀ
ਚੰਡੀਗੜ੍ਹ : ਚੋਣ ਕਮਿਸ਼ਨ ਦੀ ਨਵੀਂ ਆਬਕਾਰੀ ਨੀਤੀ ਤਹਿਤ ਸ਼ੁੱਕਰਵਾਰ ਨੂੰ ਕੱਢੇ ਜਾਣ ਵਾਲੇ ਠੇਕਿਆਂ ਦੇ ਡਰਾਅ ਅਗਲੇ ਹੁਕਮਾਂ ਤਕ ਮੁਲਤਵੀ ਕਰ ਦਿੱਤੇ ਗਏ ਹਨ। ਇਕ ਸੀਨੀਅਰ ਵਿਭਾਗੀ ਅਧਿਕਾਰੀ ਨੇ ਵੀ ਇਸ ਦੀ ਪੁਸ਼ਟੀ ਕੀਤੀ ਹੈ।
ਰਾਜ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਹੈ ਕਿ ਸਰਕਾਰ ਨੇ ਠੇਕਿਆਂ ਦੇ ਡਰਾਅ ਕੱਢਣ ਦੀ ਮਨਜ਼ੂਰੀ ਮੰਗੀ ਸੀ, ਜਿਸ ਨੂੰ ਅਸੀਂ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਹੈ, ਉਥੋਂ ਜੋ ਵੀ ਹੁਕਮ ਆਉਣਗੇ, ਉਸ ਦੀ ਜਾਣਕਾਰੀ ਸਰਕਾਰ ਨੇ ਭੇਜ ਦਿਆਂਗੇ। ਤੁਹਾਨੂੰ ਦੱਸ ਦੇਈਏ ਕਿ ਸੂਬੇ ਦੀ ਨਵੀਂ ਆਬਕਾਰੀ ਨੀਤੀ ਹੁਣ ਤਕ ਦਾ ਸਭ ਤੋਂ ਵੱਧ ਮਾਲੀਆ ਇਕੱਠਾ ਕਰਨ ਦਾ ਦਾਅਵਾ ਕਰਦੀ ਹੈ। ਇਸ ਦੇ ਡਰਾਅ 22 ਮਾਰਚ ਨੂੰ ਹੋਣੇ ਸਨ ਅਤੇ ਚੋਣ ਜ਼ਾਬਤਾ ਲੱਗਣ ਕਾਰਨ ਇਹ ਮਾਮਲਾ ਚੋਣ ਕਮਿਸ਼ਨ ਕੋਲ ਪਹੁੰਚ ਗਿਆ ਸੀ।