Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Tuesday, 18 Aug 2026 | 5:00 am

+91 90915 01313 , +91 90916 01313

punjabbanni@gmail.com
punjabbani@yahoo.com

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਲੋਕ ਸਭਾ ਚੋਣਾਂ-2024
ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਰਾਹੀਂ ਪਾਈ ਜਾ ਸਕਦੀ ਹੈ ਵੋਟ: ਸਿਬਿਨ ਸੀ

ਚੰਡੀਗੜ੍ਹ, 22 ਮਾਰਚ:

ਲੋਕ ਸਭਾ ਚੋਣਾਂ-2024 ਦੌਰਾਨ ਪੰਜਾਬ ਦੇ ਵੋਟਰਾਂ ਦੀ ਸਹੂਲਤ ਲਈ ਭਾਰਤੀ ਚੋਣ ਕਮਿਸ਼ਨ ਨੇ ਵੋਟਰਾਂ ਨੂੰ 1 ਜੂਨ, 2024 ਨੂੰ ਵੋਟ ਪਾਉਣ ਲਈ ਫੋਟੋ ਪਹਿਚਾਣ ਪੱਤਰ ਤੋਂ ਇਲਾਵਾ 12 ਹੋਰ ਅਧਿਕਾਰਤ ਦਸਤਾਵੇਜ਼ਾਂ ਨੂੰ ਪਹਿਚਾਣ ਦੇ ਸਬੂਤ ਵਜੋਂ ਮਾਨਤਾ ਦਿੱਤੀ ਹੈ। ਇਨ੍ਹਾਂ ਦਸਤਾਵੇਜ਼ਾਂ ਵਿੱਚੋਂ ਕੋਈ ਵੀ ਇਕ ਦਸਤਾਵੇਜ਼ ਵੋਟਰ ਆਪਣੀ ਪਹਿਚਾਣ ਵੱਜੋਂ ਪੋਲਿੰਗ ਸਟੇਸ਼ਨ ‘ਤੇ ਨਾਲ ਲਿਜਾ ਸਕਦਾ ਹੈ।

ਭਾਰਤੀ ਚੋਣ ਕਮਿਸ਼ਨ ਨੇ ਆਪਣੇ ਹੁਕਮਾਂ ਵਿੱਚ ਕਿਹਾ ਹੈ ਕਿ ਉਹ ਵੋਟਰ ਜੋ ਚੋਣ ਫੋਟੋ ਪਹਿਚਾਣ ਪੱਤਰ ਪੇਸ਼ ਕਰਨ ਦੇ ਯੋਗ ਨਹੀਂ ਹਨ, ਆਪਣੀ ਪਛਾਣ ਸਥਾਪਤ ਕਰਨ ਲਈ 12 ਹੋਰ ਦਸਤਾਵੇਜ਼ ਪੇਸ਼ ਕਰ ਸਕਦੇ ਹਨ।

ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਬਾਰੇ ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਜਿੰਨਾਂ ਵੋਟਰਾਂ ਕੋਲ ਚੋਣ ਫੋਟੋ ਪਹਿਚਾਣ ਪੱਤਰ ਨਹੀਂ ਹਨ, ਉਹ ਆਧਾਰ ਕਾਰਡ, ਮਨਰੇਗਾ ਜੌਬ ਕਾਰਡ, ਬੈਂਕਾਂ/ਡਾਕਖਾਨੇ ਦੁਆਰਾ ਜਾਰੀ ਫੋਟੋ ਸਹਿਤ ਪਾਸਬੁੱਕ, ਕਿਰਤ ਮੰਤਰਾਲੇ ਦੀ ਸਕੀਮ ਤਹਿਤ ਜਾਰੀ ਹੈਲਥ ਸਮਾਰਟ ਕਾਰਡ, ਡਰਾਈਵਿੰਗ ਲਾਇਸੰਸ, ਪੈਨ ਕਾਰਡ, ਐਨ. ਪੀ. ਆਰ. ਅਧੀਨ ਆਰ. ਜੀ. ਆਈ. ਵਲੋਂ ਜਾਰੀ ਸਮਾਰਟ ਕਾਰਡ, ਭਾਰਤੀ ਪਾਸਪੋਰਟ, ਫੋਟੋ ਸਹਿਤ ਪੈਨਸ਼ਨ ਦਸਤਾਵੇਜ, ਕੇਂਦਰ/ਸੂਬਾ ਸਰਕਾਰਾਂ/ਜਨਤਕ ਖੇਤਰ ਦੇ ਅਦਾਰਿਆਂ ਜਾਂ ਪਬਲਿਕ ਲਿਮਿਟਡ ਕੰਪਨੀਆਂ ਦੁਆਰਾ ਆਪਣੇ ਮੁਲਾਜ਼ਮਾਂ ਨੂੰ ਜਾਰੀ ਸਰਵਿਸ ਪਹਿਚਾਣ ਪੱਤਰ, ਐਮ.ਪੀ. ਐਮ.ਐਲ.ਏ. ਨੂੰ ਜਾਰੀ ਪਹਿਚਾਣ ਪੱਤਰ ਅਤੇ ਯੂਨੀਕ ਡਿਸਏਬਿਲਟੀ ਪਹਿਚਾਣ ਪੱਤਰ ਜੋ ਕਿ ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ ਵਲੋਂ ਜਾਰੀ ਕੀਤਾ ਹੋਵੇ, ਨੂੰ ਦਿਖਾ ਕੇ ਵੀ ਵੋਟ ਪਾ ਸਕਦੇ ਹਨ।

ਉਨ੍ਹਾਂ ਸਾਰੇ ਵੋਟਰਾਂ ਨੂੰ ਪੂਰੇ ਉਤਸ਼ਾਹ ਨਾਲ ਲੋਕ ਸਭਾ ਚੋਣਾਂ ਵਿੱਚ ਹਿੱਸਾ ਲੈਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦਾ “ਇਸ ਵਾਰ 70 ਪਾਰ” ਦਾ ਟੀਚਾ ਹੈ ਅਤੇ ਵੋਟਰਾਂ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ, ਇਸ ਲਈ ਸਾਰੇ ਵੋਟਰ ਆਪਣੀ ਵੋਟ ਜ਼ਰੂਰ ਪਾਉਣ।

Advertisement
Advertisement
Advertisement
Advertisement
Scroll to Top