Breaking

ਵਿਧਾਨ ਸਭਾ ਨੇ ‘ਪੰਜਾਬ ਰੈਗੂਲੇਸ਼ਨ ਆਫ਼ ਫੀਸ ਆਫ਼ ਅਣ-ਏਡਿਡ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਬਿੱਲ ਪਾਸ ਕੀਤਾ     ਨੀਤੀ ਆਯੋਗ ਦੀ ਰੈਂਕਿੰਗ ਵਿੱਚ ਪੰਜਾਬ ਨੇ ਕੇਰਲ ਨੂੰ ਪਛਾੜਿਆ; ਰਿਪੋਰਟ ਕਾਰਡ ਪੇਸ਼ ਕੀਤਾ     ਅੱਜ ਦੇਸ਼ ਭਰ ‘ਚੋਂ ਸਕੂਲੀ ਸਿੱਖਿਆ ਵਿੱਚ ਮੋਹਰੀ ਬਣ ਕੇ ਉਭਰਿਆ ਪੰਜਾਬ : ਹਰਜੋਤ ਸਿੰਘ ਬੈਂਸ     ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ ‘ਸਕੂਲ ਆਫ਼ ਐਮੀਨੈਂਸ’ ਦਾ ਤੋਹਫ਼ਾ     ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਪੰਜਾਬੀ ਫ਼ਿਲਮ ‘ਯਾਰ ਜਿਗਰੀ ਕਸੂਤੀ ਡਿਗਰੀ’ ਦੇ ਪ੍ਰੋਮੋਸ਼ਨਲ ਪ੍ਰੋਗਰਾਮ ਦਾ ਆਯੋਜਨ     ਮੋਦੀ ਕਾਲਜ ਵੱਲੋਂ ਵਿਦਿਆਰਥੀਆਂ ਲਈ ਸਟਾਕ ਮਾਰਕੀਟ ਸੰਚਾਲਨ ਵਿੱਚ ਸਮਰ ਪ੍ਰੈਕਟੀਕਲ ਸਿਖਲਾਈ ਆਯੋਜਿਤ     ਨੀਟ ਪ੍ਰੀਖਿਆ ਵਿਵਾਦ : ਕੇਦਰੀ ਸਿਖਿਆ ਮੰਤਰੀ ਧਰਮੇਦਰ ਪ੍ਰਧਾਨ ਨੇ ਦਿੱਤਾ ਅਸਤੀਫਾ     ਮੁਲਤਾਨੀ ਮੱਲ ਮੋਦੀ ਕਾਲਜ ਵੱਲੋਂ ਨਵੇਂ ਅਕਾਦਮਿਕ ਸੈਸ਼ਨ 26-27 ਲਈ ਓਰੀਐਂਟੇਸ਼ਨ ਪ੍ਰੋਗਰਾਮ ਆਯੋਜਿਤ     ਆਈ.ਟੀ.ਆਰ. ਅਤੇ ਜੀ.ਐਸ.ਟੀ. ਫਾਈਲਿੰਗ ਸਬੰਧੀ ਛੇ ਹਫ਼ਤਿਆਂ ਦਾ ਇੰਟਰਨਸ਼ਿਪ ਪ੍ਰੋਗਰਾਮ ਸੰਪੰਨ     ਪੰਜਾਬੀ ਯੂਨੀਵਰਸਿਟੀ ਵਿਖੇ ਆਈ.ਸੀ. ਸੀ. ਆਰ., ਨਵੀਂ ਦਿੱਲੀ ਦੇ  ਵਫ਼ਦ ਵੱਲੋਂ ਕੀਤਾ ਗਿਆ ਵਿਸ਼ੇਸ਼ ਦੌਰਾ
Friday, 14 Aug 2026 | 8:23 am

+91 90915 01313 , +91 90916 01313

punjabbanni@gmail.com
punjabbani@yahoo.com

ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ

ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ

ਸੁਨਾਮ ਅੰਦਰ ਵੀ ਜਹਿਰੀਲੀ ਸ਼ਰਾਬ ਕਾਰਨ ਚਾਰ ਦੀ ਮੌਤ ਕਈ ਬਿਮਾਰ
ਸੁਨਾਮ : ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡ ਗੁੱਜਰਾਂ ਤੋਂ ਬਾਅਦ ਸੁਨਾਮ ਵਿੱਚ ਵੀ ਜ਼ਹਿਰੀਲੀ ਸ਼ਰਾਬ ਨੇ ਤਬਾਹੀ ਮਚਾਈ ਹੈ। ਇੱਥੇ ਚਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਦਰਜਨ ਦੇ ਕਰੀਬ ਲੋਕਾਂ ਦੀ ਹਾਲਤ ਖਰਾਬ ਹੈ। ਜਿਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਗੁੱਜਰਾਂ ਵਿੱਚ ਨੌਂ ਜਾਨਾਂ ਲੈਣ ਵਾਲੀ ਜ਼ਹਿਰੀਲੀ ਸ਼ਰਾਬ ਨੇ ਸੁਨਾਮ ਵਿੱਚ ਤਬਾਹੀ ਮਚਾਈ ਹੈ।
ਮਰਨ ਵਾਲਿਆਂ ਵਿੱਚ ਗਿਆਨ ਸਿੰਘ ਵਾਸੀ ਜਖੇਪਲ ਤੋਂ ਇਲਾਵਾ ਸੁਨਾਮ ਟਿੱਬੀ ਰਵਿਦਾਸ ਪੁਰਾ ਦੇ ਵਾਸੀ ਲੱਛਾ ਸਿੰਘ, ਗੁਰਮੀਤ ਸਿੰਘ ਅਤੇ ਬੁੱਧ ਸਿੰਘ ਸ਼ਾਮਲ ਹਨ। ਜਦੋਂਕਿ ਪਰਮਜੀਤ ਸਿੰਘ, ਸਰੀ ਸਿੰਘ, ਭੋਲਾ ਸਿੰਘ, ਰਵੀਨਾਥ, ਬੂਟਾ ਸਿੰਘ, ਕਰਮਜੀਤ ਸਿੰਘ, ਦਰਸ਼ਨ ਸਿੰਘ, ਰਫੀ ਨਾਥ, ਲਛਮਣ ਸਿੰਘ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ। ਗੁਰਮੀਤ ਸਿੰਘ ਦੀ ਵੀਰਵਾਰ ਨੂੰ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਮਨਦੀਪ ਸਿੰਘ ਸੰਧੂ ਆਪਣੀਆਂ ਟੀਮਾਂ ਸਮੇਤ ਟਿੱਬੀ ਰਵਿਦਾਸ ਪੁਰਾ ਬਸਤੀ ਵਿਖੇ ਪੁੱਜੇ। ਪੁਲਿਸ ਨੇ ਥਾਂ-ਥਾਂ ਤਲਾਸ਼ੀ ਲਈ ਅਤੇ ਇਸ ਦੌਰਾਨ ਉਨ੍ਹਾਂ ਨੂੰ ਜ਼ਹਿਰੀਲੀ ਸ਼ਰਾਬ ਦੀਆਂ ਕੁਝ ਬੋਤਲਾਂ ਵੀ ਮਿਲੀਆਂ। ਇਨ੍ਹਾਂ ਬੋਤਲਾਂ ਦਾ ਬ੍ਰਾਂਡ ਗੁੱਜਰਾਂ ਤੋਂ ਮਿਲੀ ਸ਼ਰਾਬ ਵਰਗਾ ਹੀ ਦੱਸਿਆ ਜਾ ਰਿਹਾ ਹੈ।

Advertisement
Advertisement
Advertisement
Advertisement
Scroll to Top